Weather Forecast: ਉੱਤਰ ਭਾਰਤ ਦੇ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ। ਗੱਲ 15 ਮਈ ਯਾਨੀ ਸੋਮਵਾਰ ਦੀ ਕਰੀਏ ਤਾਂ ਪੰਜਾਬ, ਹਰਿਆਣਾ, ਦਿੱਲੀ ਸਮੇਤ ਇਨ੍ਹਾਂ ਸੂਬਿਆਂ ਦਾ ਪਾਰਾ 42 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਫਿਲਹਾਲ, ਮੌਸਮ ਵਿਭਾਗ ਨੇ ਅੱਜ ਯਾਨੀ 16 ਮਈ ਦਿਨ ਬੁੱਧਵਾਰ ਦੁਪਹਿਰ ਬਾਅਦ ਮੌਸਮ 'ਚ ਬਦਲਾਅ ਹੋਣ ਦੀ ਉਮੀਦ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 16 ਤੋਂ 18 ਮਈ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਹੈ, ਜਦੋਂਕਿ 19 ਮਈ ਤੋਂ ਮੌਸਮ ਖੁਸ਼ਕ ਹੋਣ ਦੇ ਆਸਾਰ ਹਨ।
ਦਿੱਲੀ-ਐੱਨਸੀਆਰ ਦਾ ਮੌਸਮ
ਪਿਛਲੇ ਕਈ ਦਿਨਾਂ ਤੋਂ ਰਾਜਧਾਨੀ ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ 'ਚ ਅੱਤ ਦੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰਨ ਦਾ ਕੰਮ ਕਰ ਰਹੀ ਹੈ। ਦਿਨੋ-ਦਿਨ ਵੱਧ ਰਹੇ ਤਾਪਮਾਨ ਕਾਰਨ ਲੋਕ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲ ਪਾ ਰਹੇ, ਜਿਸਦੇ ਚਲਦਿਆਂ ਕਾਫੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਸੋਮਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਹਾਲਾਂਕਿ, ਸੋਮਵਾਰ ਸ਼ਾਮ ਨੂੰ ਧੂੜ ਭਰੀ ਹਨੇਰੀ ਅਤੇ ਕੁਝ ਇਲਾਕਿਆਂ ਵਿੱਚ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਥੋੜੀ ਰਾਹਤ ਜ਼ਰੂਰ ਦਿੱਤੀ, ਪਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ।
ਇਹ ਵੀ ਪੜ੍ਹੋ : Weather Today: ਆਸਮਾਨ ਤੋਂ ਵਰ੍ਹ ਰਹੀ ਅੱਗ, 16 ਤੋਂ 18 ਮਈ ਤੱਕ ਪੰਜਾਬ 'ਚ ਮੀਂਹ ਦੀ ਭਵਿੱਖਬਾਣੀ
ਪੰਜਾਬ ਦਾ ਮੌਸਮ: Met Centre Chandigarh
● ਪੰਜਾਬ ਵਿੱਚ 16, 17 ਅਤੇ 18 ਮਈ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਇਸ ਤੋਂ ਬਾਅਦ 19 ਮਈ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
● ਪੰਜਾਬ ਵਿੱਚ ਅਗਲੇ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਦਰਜ ਕੀਤਾ ਜਾਏਗਾ।
ਹਰਿਆਣਾ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਨੇ 16 ਮਈ 2023 ਨੂੰ ਦੱਖਣੀ ਹਰਿਆਣਾ ਵਿੱਚ ਤੇਜ਼ ਸਤਹੀ ਹਵਾਵਾਂ (25-35 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਸੰਭਾਵਨਾ ਜਤਾਈ ਹੈ।
● 16, 17 ਅਤੇ 18 ਮਈ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਇਸ ਤੋਂ ਬਾਅਦ 19 ਮਈ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
● ਹਰਿਆਣਾ ਵਿੱਚ ਅਗਲੇ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Forecast: 13 ਮਈ ਤੋਂ ਵੱਡਾ ਬਦਲਾਅ, ਜਾਣੋ 17 ਮਈ ਤੱਕ ਦਾ ਮੌਸਮ
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਹਲਚਲ: Skymet Weather
● ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਪੂਰਬੀ ਅਸਾਮ, ਅਰੁਣਾਚਲ ਪ੍ਰਦੇਸ਼, ਉੱਤਰੀ ਬਿਹਾਰ ਅਤੇ ਸਿੱਕਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗਰਜ ਅਤੇ ਧੂੜ ਭਰੀ ਹਨੇਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਦੱਖਣੀ ਕੇਰਲ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਿਸ਼ ਹੋਈ।
● ਵਿਦਰਭ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣੇ ਹੋਏ ਹਨ।
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
● ਬਿਹਾਰ ਵਿੱਚ ਇੱਕ ਜਾਂ ਦੋ ਭਾਰੀ ਛਿੱਟਿਆਂ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ।
● ਕੇਰਲ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ।
● ਓਡੀਸ਼ਾ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣ ਸਕਦੇ ਹਨ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Torture of 44 degrees, rain expected from this day