Weather Forecast: ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਅੱਜ ਯਾਨੀ 22 ਸਤੰਬਰ ਨੂੰ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲਣਗੀਆਂ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ ਪੰਜ ਦਿਨਾਂ ਦੌਰਾਨ ਪੱਛਮੀ ਉੱਤਰ-ਪੱਛਮੀ ਭਾਰਤ ਅਤੇ ਪੱਛਮੀ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਵਿੱਚ ਕਮੀ ਆਵੇਗੀ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 25 ਸਤੰਬਰ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ 22 ਤੋਂ 25 ਸਤੰਬਰ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਪੰਜਾਬ ਦੇ ਮੌਸਮ ਲਈ Big Update, ਜਾਣੋ ਆਉਂਦੇ 10 ਦਿਨਾਂ ਦਾ ਮੌਸਮ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਪੱਛਮੀ ਅਸਾਮ ਅਤੇ ਉੱਤਰ-ਪੂਰਬੀ ਬਿਹਾਰ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਉੜੀਸਾ, ਝਾਰਖੰਡ, ਪੱਛਮੀ ਬੰਗਾਲ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼, ਮਹਾਰਾਸ਼ਟਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤੇਲੰਗਾਨਾ, ਤਾਮਿਲਨਾਡੂ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਕੇਰਲ, ਦੱਖਣੀ ਅੰਦਰੂਨੀ ਕਰਨਾਟਕ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਗੁਜਰਾਤ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Torture of Monsoon