Weather Forecast: ਦੇਸ਼ਭਰ ਵਿੱਚ ਮੌਨਸੂਨ ਦੀਆਂ ਗਤੀਵਿਧੀਆਂ ਜਾਰੀ ਹਨ, ਜਿਸਦੇ ਚਲਦਿਆਂ ਕਈ ਸੂਬਿਆਂ 'ਚ ਹੜ੍ਹ ਵਰਗੇ ਹਾਲਾਤ ਵੀ ਬਣੇ ਹੋਏ ਹਨ। ਮੌਸਮ ਵਿਭਾਗ ਮੁਤਾਬਕ ਮੀਂਹ ਦਾ ਇਹ ਸਿਲਸਿਲਾ ਹਾਲੇ ਕੁਝ ਦਿਨ ਹੋਰ ਜਾਰੀ ਰਹਿਣ ਵਾਲਾ ਹੈ। ਆਓ ਜਾਣਦੇ ਹਾਂ ਮੌਸਮ ਵਿਭਾਗ ਵੱਲੋਂ ਜਾਰੀ 25 ਜੁਲਾਈ 2023 ਤੱਕ ਦੀ ਤਾਜ਼ਾ Weather Report।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਵਿੱਚ ਅੱਜ ਯਾਨੀ 19 ਜੁਲਾਈ ਤੋਂ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਜਦੋਂਕਿ, ਇਸ ਤੋਂ ਬਾਅਦ 20 ਤੋਂ 22 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 05 ਦਿਨਾਂ ਦੌਰਾਨ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਤੂਫ਼ਾਨ/ਬਿਜਲੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੇ ਆਸਾਰ ਜਤਾਏ ਹਨ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਨੇ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 19 ਜੁਲਾਈ ਤੋਂ ਮੀਂਹ ਦਾ ਦੌਰ ਮੁੜ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ 22 ਜੁਲਾਈ ਤੱਕ ਜਾਰੀ ਰਹੇਗਾ। ਇਸ ਦੌਰਾਨ ਹਰਿਆਣਾ ਦੀਆਂ ਵੱਖ-ਵੱਖ ਥਾਵਾਂ 'ਤੇ ਤੂਫ਼ਾਨ/ਬਿਜਲੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਪਹਾੜਾਂ ਤੋਂ ਆ ਰਹੀ ਹੈ ਵੱਡੀ ਮੁਸੀਬਤ, 48 ਘੰਟਿਆਂ ਲਈ ਵੱਡਾ ਖ਼ਤਰਾ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਦੱਖਣੀ ਛੱਤੀਸਗੜ੍ਹ, ਉੱਤਰੀ ਤੇਲੰਗਾਨਾ ਅਤੇ ਵਿਦਰਭ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਵਿਦਰਭ, ਮਰਾਠਵਾੜਾ, ਗੁਜਰਾਤ ਦੇ ਕੁਝ ਹਿੱਸੇ, ਕੋਂਕਣ ਅਤੇ ਗੋਆ, ਪੂਰਬੀ ਰਾਜਸਥਾਨ, ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਉੱਤਰ-ਪੂਰਬੀ ਭਾਰਤ, ਸਿੱਕਮ, ਪੱਛਮੀ ਬੰਗਾਲ, ਝਾਰਖੰਡ, ਉੱਤਰ ਪ੍ਰਦੇਸ਼, ਦਿੱਲੀ, ਤੱਟਵਰਤੀ ਕਰਨਾਟਕ, ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ ਪ੍ਰਦੇਸ਼, ਬਿਹਾਰ, ਆਂਧਰਾ ਪ੍ਰਦੇਸ਼, ਅੰਦਰੂਨੀ ਕਰਨਾਟਕ ਅਤੇ ਲਕਸ਼ਦੀਪ ਦੋਵਾਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Torture of Monsoon continues, Rain is expected till this day