Weather Forecast: ਮੌਸਮ ਵਿਭਾਗ ਦੇ ਅਨੁਸਾਰ, ਦਿੱਲੀ ਵਿੱਚ ਅਗਲੇ ਦੋ ਦਿਨਾਂ ਤੱਕ ਬੱਦਲ ਛਾਏ ਰਹਿਣਗੇ, ਜਿਸਦੇ ਚਲਦਿਆਂ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਗੱਲ ਕਹੀ ਹੈ। ਜਦੋਂਕਿ, ਕੁਝ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦਾ ਖ਼ਦਸ਼ਾ ਜਤਾਇਆ ਹੈ। ਆਓ ਜਾਣਦੇ ਹਾਂ IMD ਵੱਲੋਂ ਜਾਰੀ ਤਾਜ਼ਾ Weather Update...
ਪੰਜਾਬ ਦਾ ਮੌਸਮ: Met Centre Chandigarh
ਪੰਜਾਬ ਵਿੱਚ ਮੌਸਮ ਦਾ ਪੈਟਰਨ ਲਗਾਤਾਰ ਬਦਲ ਰਿਹਾ ਹੈ। ਕਦੇ ਮੀਂਹ ਤੇ ਕਦੇ ਗਰਮੀ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਐਤਵਾਰ ਯਾਨੀ 13 ਅਗਸਤ ਨੂੰ ਮਾਲਵੇ ਖੇਤਰ ਨੂੰ ਛੱਡ ਕੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। IMD ਨੇ ਇਸ ਸਬੰਧੀ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਸ ਤੋਂ ਬਾਅਦ ਮੌਸਮ ਵਿਭਾਗ ਨੇ 14 ਅਤੇ 15 ਅਗਸਤ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਹਰਿਆਣਾ ਵਿੱਚ 13, 14, 15, 16 ਅਤੇ 17 ਅਗਸਤ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 13 ਤੋਂ 17 ਅਗਸਤ ਦਰਮਿਆਨ ਸੂਬੇ ਦੀ ਔਸਤ ਬਾਰਿਸ਼ ਆਮ ਵਾਂਗ ਰਹਿ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੀ ਉਮੀਦ ਜਤਾਈ ਹੈ।
ਇਹ ਵੀ ਪੜ੍ਹੋ : Monsoon ਦਾ ਚੌਥਾ ਗੇੜ੍ਹ, ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 11 ਤੋਂ 15 ਅਗਸਤ ਤੱਕ ਦੀ ਵੱਡੀ Update
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਬਿਹਾਰ, ਝਾਰਖੰਡ ਦੇ ਕੁਝ ਹਿੱਸਿਆਂ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਨਾਗਾਲੈਂਡ ਦੇ ਕੁਝ ਹਿੱਸਿਆਂ ਅਤੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ, ਉੜੀਸਾ, ਛੱਤੀਸਗੜ੍ਹ, ਪੂਰਬੀ ਉੱਤਰ ਪ੍ਰਦੇਸ਼, ਤਾਮਿਲਨਾਡੂ, ਕੇਰਲ, ਦੱਖਣੀ ਅੰਦਰੂਨੀ ਕਰਨਾਟਕ, ਰਾਇਲਸੀਮਾ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਗੰਗਾ ਦੇ ਪੱਛਮੀ ਬੰਗਾਲ, ਮੱਧ ਪ੍ਰਦੇਸ਼, ਗੁਜਰਾਤ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਲਕਸ਼ਦੀਪ, ਜੰਮੂ ਅਤੇ ਕਸ਼ਮੀਰ ਅਤੇ ਉੱਤਰੀ ਪੰਜਾਬ ਅਤੇ ਤੱਟੀ ਆਂਧਰਾ ਪ੍ਰਦੇਸ਼ ਵਿੱਚ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Warning of heavy rain