Weather Forecast: ਇੱਕ ਪਾਸੇ ਜਿੱਥੇ ਦੇਸ਼ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਕਾਰਨ ਰੈੱਡ ਅਤੇ ਔਰੇਂਜ ਅਲਰਟ ਜਾਰੀ ਕੀਤਾ ਜਾ ਰਿਹਾ ਹੈ, ਉਥੇ ਹੀ ਦੇਸ਼ ਦੀ ਰਾਜਧਾਨੀ ਦਿੱਲੀ 'ਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਹਾਲਾਂਕਿ, ਵੀਰਵਾਰ ਯਾਨੀ ਅੱਜ ਵੀ ਦਿੱਲੀ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਪੂਰੇ NCR 'ਚ ਨਮੀ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਫਿਲਹਾਲ ਮਾਨਸੂਨ ਦਾ ਝੁਕਾਅ ਦੱਖਣ ਵੱਲ ਜ਼ਿਆਦਾ ਹੈ, ਜਿਸ ਕਾਰਨ ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਦੇ ਕਈ ਜ਼ਿਲਿਆਂ 'ਚ ਭਾਰੀ ਬਾਰਿਸ਼ ਕਾਰਨ ਰੈੱਡ ਅਲਰਟ ਜਾਰੀ ਕਰਨਾ ਪਿਆ ਹੈ।
ਦਿਲੀ ਦਾ ਮੌਸਮ
ਮੌਸਮ ਵਿਭਾਗ ਨੇ ਰਿਪੋਰਟ ਜਾਰੀ ਕਰਦਿਆਂ ਕਿਹਾ ਕਿ ਵੀਰਵਾਰ ਨੂੰ ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ ਅਤੇ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦਿੱਲੀ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਦਾ ਮਤਲਬ ਹੈ ਕਿ ਅੱਜ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਦਿੱਲੀ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ, ਪਰ ਘੱਟੋ-ਘੱਟ ਤਾਪਮਾਨ 29.8 ਡਿਗਰੀ ਸੈਲਸੀਅਸ ਰਿਹਾ, ਜੋ ਔਸਤ ਨਾਲੋਂ 2 ਡਿਗਰੀ ਵੱਧ ਅਤੇ ਸਭ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਰਿਹਾ।
ਪੰਜਾਬ ਦਾ ਮੌਸਮ
ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਦੇ ਬਾਵਜੂਦ ਬੁੱਧਵਾਰ ਨੂੰ ਪੰਜਾਬ ਵਿੱਚ ਭਾਰੀ ਮੀਂਹ ਦੀ ਕੋਈ ਖਬਰ ਨਹੀਂ ਮਿਲੀ। ਹਾਲਾਂਕਿ, ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਖ਼ਬਰ ਤਾਂ ਆਈ, ਜਿਸ ਕਾਰਨ ਸੂਬੇ ਦੇ ਔਸਤ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਕੁਲ ਮਿਲ ਕੇ ਸੂਬੇ 'ਚ ਮਾਨਸੂਨ ਸੁਸਤ ਪੈ ਗਿਆ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਬੰਗਾਲ ਦੀ ਖਾੜੀ 'ਚ ਬਣਿਆ ਘੱਟ ਦਬਾਅ ਹੈ। ਮਾਨਸੂਨ ਹਵਾਵਾਂ ਘੱਟ ਦਬਾਅ ਨਾਲ ਪ੍ਰਭਾਵਿਤ ਹੋਈਆਂ ਹਨ ਅਤੇ ਇਸ ਦਾ ਅਸਰ ਪੱਛਮੀ ਗੜਬੜੀ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ: Punjab 'ਚ Monsoon ਨੇ ਫਿਰ ਫੜਿਆ ਜ਼ੋਰ, ਅੱਜ 17 ਜ਼ਿਲਿਆਂ 'ਚ ਭਾਰੀ ਮੀਂਹ, Himachal Pradesh ਵਿੱਚ ਆਉਣ ਵਾਲੀ ਹੈ ਆਫ਼ਤ
24 ਘੰਟਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ?
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਕੋਂਕਣ ਅਤੇ ਗੋਆ, ਗੁਜਰਾਤ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਵਿਦਰਭ, ਮਰਾਠਵਾੜਾ, ਦੱਖਣੀ ਛੱਤੀਸਗੜ੍ਹ, ਦੱਖਣੀ ਮੱਧ ਪ੍ਰਦੇਸ਼, ਤੇਲੰਗਾਨਾ ਦੇ ਕੁਝ ਹਿੱਸਿਆਂ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਵੱਖ-ਵੱਖ ਸਥਾਨਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਸਿੱਕਮ, ਉੱਤਰ-ਪੂਰਬੀ ਭਾਰਤ, ਅੰਦਰੂਨੀ ਕਰਨਾਟਕ, ਲਕਸ਼ਦੀਪ, ਉੱਤਰਾਖੰਡ, ਉੱਤਰ ਪ੍ਰਦੇਸ਼ ਦੇ ਨੀਵੇਂ ਇਲਾਕਿਆਂ, ਬਿਹਾਰ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਝਾਰਖੰਡ, ਉੜੀਸਾ, ਲੱਦਾਖ, ਜੰਮੂ-ਕਸ਼ਮੀਰ, ਪੱਛਮੀ ਬੰਗਾਲ, ਰਾਇਲਸੀਮਾ, ਤਾਮਿਲਨਾਡੂ, ਪੰਜਾਬ ਅਤੇ ਹਰਿਆਣਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Weak Monsoon in Punjab, In the latest weather report released by the Meteorological Department, know when will it rain?