
ਤੇਜ਼ੀ ਨਾਲ ਬਦਲ ਰਿਹੈ ਮੌਸਮ ਦਾ ਮਿਜਾਜ਼
Weather Forecast: ਰਾਜਧਾਨੀ ਦਿੱਲੀ ਵਿੱਚ ਤਾਪਮਾਨ ਵਧਣ ਅਤੇ ਘਟਣ ਦਾ ਰੁਝਾਨ ਜਾਰੀ ਰਹਿਣ ਵਾਲਾ ਹੈ। ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਉੱਤਰੀ ਅਤੇ ਉੱਤਰ-ਪੱਛਮੀ ਭਾਰਤ ਵਿੱਚ ਇੱਕ ਹੋਰ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ, ਜਿਸ ਕਾਰਨ ਹਿਮਾਲਿਆ ਦੇ ਉੱਪਰਲੇ ਹਿੱਸਿਆਂ ਵਿੱਚ ਚੰਗੀ ਬਰਫ਼ਬਾਰੀ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਠੰਡ ਦੇ ਮੁੜ ਵਾਪਸ ਆਉਣ ਦੀ ਸੰਭਾਵਨਾ ਵੀ ਪ੍ਰਗਟਾਈ ਹੈ।
ਦਰਅਸਲ, ਫਰਵਰੀ ਮਹੀਨੇ ਦੀ ਸਭ ਤੋਂ ਮਜ਼ਬੂਤ ਪੱਛਮੀ ਗੜਬੜੀ ਪ੍ਰਣਾਲੀ ਇਸ ਸਮੇਂ ਅਫਗਾਨਿਸਤਾਨ ਅਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਸਰਗਰਮ ਹੈ, ਜੋ ਪੂਰਬ ਵੱਲ ਵਧ ਰਹੀ ਹੈ ਅਤੇ 17 ਫਰਵਰੀ ਤੋਂ ਹਿਮਾਲਿਆ ਅਤੇ ਰਾਜਸਥਾਨ ਦੇ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੀਂਹ ਦਾ ਕਾਰਨ ਬਣੇਗੀ। ਇਹ ਮੌਸਮ ਪ੍ਰਣਾਲੀ 17 ਫਰਵਰੀ ਤੋਂ 19 ਫਰਵਰੀ ਤੱਕ ਪੱਛਮੀ ਰਾਜਸਥਾਨ ਵਿੱਚ ਸਰਗਰਮ ਰਹੇਗੀ। 19 ਫਰਵਰੀ ਤੋਂ ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਦਿੱਲੀ ਵਰਗੇ ਖੇਤਰਾਂ ਵਿੱਚ ਇਸਦੇ ਸਰਗਰਮ ਰਹਿਣ ਦੀ ਉਮੀਦ ਹੈ। ਇਹ 19 ਫਰਵਰੀ, ਯਾਨੀ ਬੁੱਧਵਾਰ ਨੂੰ ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸਭ ਤੋਂ ਵੱਧ ਸਰਗਰਮ ਰਹੇਗੀ, ਜਿਸ ਨਾਲ ਪੂਰੇ ਖੇਤਰ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ।
ਰਾਜਧਾਨੀ ਵਿੱਚ ਛਾਏ ਰਹਿਣਗੇ ਬੱਦਲ
ਮੌਸਮ ਵਿਭਾਗ ਦੇ ਅਨੁਸਾਰ, 18 ਫਰਵਰੀ ਨੂੰ ਰਾਜਧਾਨੀ ਵਿੱਚ ਹਲਕੇ ਬੱਦਲ ਛਾਏ ਰਹਿ ਸਕਦੇ ਹਨ ਅਤੇ ਸਵੇਰੇ ਹਲਕੀ ਧੁੰਦ ਵੀ ਪੈ ਸਕਦੀ ਹੈ। 19 ਅਤੇ 20 ਫਰਵਰੀ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਜਿਸ ਕਾਰਨ ਮੌਸਮ ਹੋਰ ਠੰਡਾ ਹੋ ਸਕਦਾ ਹੈ। ਇਸ ਤੋਂ ਇਲਾਵਾ, 20-25 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ
ਪੰਜਾਬ ਵਿੱਚ ਮੌਸਮ ਅਚਾਨਕ ਬਦਲ ਗਿਆ ਹੈ ਅਤੇ ਕੱਲ੍ਹ ਤੋਂ ਕਾਲੇ ਬੱਦਲ ਛਾਏ ਹੋਏ ਹਨ। ਭਾਵੇਂ ਕਈ ਥਾਵਾਂ 'ਤੇ ਤੇਜ਼ ਧੁੱਪ ਨਿਕਲੀ ਹੈ, ਪਰ ਬੱਦਲਾਂ ਕਾਰਨ ਠੰਡ ਜ਼ਿਆਦਾ ਮਹਿਸੂਸ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, 17 ਫਰਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਰਿਹਾ ਹੈ। ਇਸਦਾ ਪ੍ਰਭਾਵ 19 ਫਰਵਰੀ ਤੋਂ ਪੰਜਾਬ ਵਿੱਚ ਵੀ ਦਿਖਾਈ ਦੇਣ ਦੀ ਉਮੀਦ ਹੈ। 19-20 ਫਰਵਰੀ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ 5 ਤੋਂ 10 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ: Weather Today: ਪੰਜਾਬ ਵਿੱਚ ਅੱਜ ਅਤੇ ਕੱਲ੍ਹ ਚੱਲਣਗੀਆਂ ਤੇਜ਼ ਹਵਾਵਾਂ, ਇਸ-ਇਸ ਦਿਨ ਮੀਂਹ ਅਤੇ ਬਰਫ਼ਬਾਰੀ ਦੇ ਆਸਾਰ
ਪੰਜਾਬ ਵਿੱਚ ਫਿਰ ਤੋਂ ਪਰਤੇਗੀ ਠੰਡ
ਵਧਦੀ ਗਰਮੀ ਨੇ ਕਿਸਾਨਾਂ ਦੇ ਨਾਲ-ਨਾਲ ਮੌਸਮ ਵਿਗਿਆਨੀਆਂ ਨੂੰ ਵੀ ਚਿੰਤਤ ਕਰ ਦਿੱਤਾ ਹੈ। ਕਈ ਦਿਨਾਂ ਤੱਕ ਤਾਪਮਾਨ ਵਿੱਚ ਲਗਾਤਾਰ ਵਾਧਾ ਕਣਕ ਸਮੇਤ ਹੋਰ ਫਸਲਾਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਅਜਿਹੀ ਸਥਿਤੀ ਵਿੱਚ ਵਧੇ ਹੋਏ ਤਾਪਮਾਨ ਨੂੰ ਘਟਾਉਣ ਲਈ ਮੀਂਹ ਜ਼ਰੂਰੀ ਹੋ ਗਿਆ ਹੈ। 18 ਫਰਵਰੀ ਤੋਂ ਬਾਅਦ ਪੰਜਾਬ ਵਿੱਚ ਮੌਸਮ ਬਦਲ ਜਾਵੇਗਾ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ 19 ਅਤੇ 20 ਫਰਵਰੀ ਨੂੰ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਹਾੜਾਂ 'ਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਪੰਜਾਬ ਵਿੱਚ ਠੰਡ ਫਿਰ ਤੋਂ ਪਰਤ ਆਵੇਗੀ।
Summary in English: Weather Today: Weather is changing rapidly, rain alert from Punjab to Delhi