Weather Forecast: ਮੌਸਮ ਵਿੱਚ ਬਾਰ-ਬਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਅੱਜ ਉੱਤਰੀ ਪਹਾੜੀ ਖੇਤਰਾਂ ਵਿੱਚ ਕਮਜ਼ੋਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 24 ਤੋਂ 26 ਜੂਨ ਦਰਮਿਆਨ ਹਰਿਆਣਾ ਦੇ ਦੱਖਣੀ ਅਤੇ ਦੱਖਣ-ਪੂਰਬੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਹਾਲਾਂਕਿ, ਐਤਵਾਰ ਨੂੰ ਪੂਰਵ ਮੌਨਸੂਨ ਕਾਰਨ ਉੱਤਰੀ, ਦੱਖਣੀ ਅਤੇ ਦੱਖਣ ਪੂਰਬੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀਆਂ ਗਤੀਵਿਧੀਆਂ ਹੋਈਆਂ। ਦੂਜੇ ਪਾਸੇ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੋਂ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਐਤਵਾਰ ਨੂੰ ਤਾਪਮਾਨ 'ਚ 1.5 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ।
ਗੱਲ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਕਰੀਏ ਤਾਂ ਇੱਥੇ ਮੌਨਸੂਨ ਦੇ ਆਉਣ ਤੋਂ ਪਹਿਲਾਂ ਮੀਂਹ ਨੇ ਅੱਤ ਦੀ ਗਰਮੀ ਤੋਂ ਰਾਹਤ ਦਿੱਤੀ ਹੈ। ਕਹਿਰ ਦੀ ਗਰਮੀ ਦੇ ਵਿਚਕਾਰ ਮੌਨਸੂਨ ਦੇਸ਼ ਦੇ ਅੱਧੇ ਤੋਂ ਵੱਧ ਸੂਬਿਆਂ ਵਿੱਚ ਦਾਖਲ ਹੋ ਗਿਆ ਹੈ। ਸੋਮਵਾਰ ਅਤੇ ਮੰਗਲਵਾਰ ਨੂੰ ਵੀ ਦਿੱਲੀ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਦੱਖਣ-ਪੱਛਮੀ ਮੌਨਸੂਨ ਦੇਸ਼ ਦੇ ਅੱਧੇ ਤੋਂ ਵੱਧ ਹਿੱਸੇ ਵਿੱਚ ਪਹੁੰਚ ਗਿਆ ਹੈ। ਐਤਵਾਰ ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਗੁਜਰਾਤ, ਬਿਹਾਰ-ਝਾਰਖੰਡ ਵਿੱਚ ਮੌਨਸੂਨ ਅੱਗੇ ਵਧਿਆ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਤੱਕ ਹਰਿਆਣਾ ਵਿੱਚ ਮੌਸਮ ਬਦਲਿਆ ਰਹਿਣ ਵਾਲਾ ਹੈ। ਬੱਦਲਵਾਈ ਹੋਣ ਦੇ ਨਾਲ-ਨਾਲ ਸੂਬੇ ਦੇ ਕਈ ਇਲਾਕਿਆਂ 'ਚ ਮੌਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਵੀ ਦੇਖਣ ਨੂੰ ਮਿਲ ਸਕਦੀਆਂ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਕਮਜ਼ੋਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਸੂਬੇ ਦੇ ਮਹਿੰਦਰਗੜ੍ਹ, ਪਲਵਲ, ਰੇਵਾੜੀ, ਝੱਜਰ, ਗੁਰੂਗ੍ਰਾਮ, ਨੂਹ, ਰੋਹਤਕ, ਫਰੀਦਾਬਾਦ ਅਤੇ ਸੋਨੀਪਤ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀਆਂ ਗਤੀਵਿਧੀਆਂ ਵੇਖੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਨਸੂਨ 28 ਜੂਨ ਤੱਕ ਹਰਿਆਣਾ ਅਤੇ ਦਿੱਲੀ-ਐਨਸੀਆਰ ਵਿੱਚ ਪਹੁੰਚ ਸਕਦਾ ਹੈ ਅਤੇ 1 ਜੁਲਾਈ ਤੱਕ ਸਾਰੇ ਹਿੱਸਿਆਂ ਨੂੰ ਕਵਰ ਕਰ ਲਵੇਗਾ। ਜੇਕਰ ਮੌਨਸੂਨ ਦੀ ਰਫ਼ਤਾਰ ਚੰਗੀ ਰਹੀ ਤਾਂ 30 ਜੂਨ ਨੂੰ ਮੌਨਸੂਨ ਦੇ ਪੰਜਾਬ ਵਿੱਚ ਦਾਖ਼ਲ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Heatwave 'ਤੇ ਲੱਗੀ ਬ੍ਰੇਕ, ਹੁਣ Monsoon ਦੇਣ ਵਾਲਾ ਹੈ ਦਸਤਕ, ਪੰਜਾਬ ਵਿੱਚ 23 ਜੂਨ ਤੋਂ Pre-Monsoon ਸਰਗਰਮ
ਉੱਤਰਾਖੰਡ ਮੌਸਮ ਅਪਡੇਟ
ਮੌਸਮ ਵਿਭਾਗ ਅਨੁਸਾਰ ਅੱਜ ਉੱਤਰਾਖੰਡ ਦੇ ਜ਼ਿਆਦਾਤਰ ਇਲਾਕਿਆਂ 'ਚ ਅੰਸ਼ਕ 'ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਦੇਹਰਾਦੂਨ, ਪੌੜੀ, ਨੈਨੀਤਾਲ, ਟਿਹਰੀ, ਅਲਮੋੜਾ, ਚੰਪਾਵਤ, ਪਿਥੌਰਾਗੜ੍ਹ, ਬਾਗੇਸ਼ਵਰ, ਰੁਦਰਪ੍ਰਯਾਗ, ਚਮੋਲੀ ਅਤੇ ਉੱਤਰਕਾਸ਼ੀ 'ਚ ਗਰਜ-ਚਮਕ ਦੇ ਨਾਲ ਤੇਜ਼ ਬਾਰਿਸ਼ ਹੋ ਸਕਦੀ ਹੈ। ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦਸ ਦੇਈਏ ਕਿ ਐਤਵਾਰ ਸਵੇਰ ਤੋਂ ਹੀ ਦੂਨ ਵਿੱਚ ਬੱਦਲ ਛਾਏ ਰਹੇ। ਦੁਪਹਿਰ ਬਾਅਦ ਸੰਘਣੇ ਬੱਦਲ ਛਾ ਗਏ ਅਤੇ ਗਰਜ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਅਤੇ ਸ਼ਾਮ ਨੂੰ ਮੌਸਮ ਸੁਹਾਵਣਾ ਹੋ ਗਿਆ। ਜ਼ਿਕਰਯੋਗ ਹੀ ਕਿ ਪਿਛਲੇ ਤਿੰਨ ਦਿਨਾਂ ਤੋਂ ਆਸਪਾਸ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਦੇ ਕਈ ਦੌਰ ਹੋ ਰਹੇ ਹਨ।
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ, ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਕੋਂਕਣ ਅਤੇ ਗੋਆ, ਦੱਖਣੀ ਗੁਜਰਾਤ, ਬਿਹਾਰ ਅਤੇ ਪੂਰਬੀ ਉੱਤਰ ਪ੍ਰਦੇਸ਼, ਸਿੱਕਮ, ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਪੂਰਬੀ ਗੁਜਰਾਤ, ਉੜੀਸਾ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਰਾਇਲਸੀਮਾ, ਅੰਦਰੂਨੀ ਕਰਨਾਟਕ, ਗੰਗਾ ਪੱਛਮੀ ਬੰਗਾਲ, ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ, ਦੱਖਣ-ਪੂਰਬੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: Weather is going to change, Pre-Monsoon starts in Punjab from June 26, Read the weather till 30 June