Weather Forecast: ਦੇਸ਼ ਵਿੱਚ ਮਾਨਸੂਨ ਦਾ ਦੌਰ ਜਾਰੀ ਹੈ, ਕਈ ਸੂਬੇ ਤਾਂ ਮਾਨਸੂਨ ਕਾਰਨ ਖੌਫ਼ਨਾਕ ਸਥਿਤ ਦਾ ਸਾਹਮਣਾ ਕਰ ਰਹੇ ਹਨ, ਜਦੋਂਕਿ ਕਈ ਸੂਬਿਆਂ ਵਿੱਚ ਹੜ੍ਹ ਦਾ ਖ਼ਤਰਾ ਬਣਿਆ ਹੋਇਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਪਹਾੜੀ ਸੂਬਿਆਂ ਵਿੱਚ ਮੌਸਮ ਮਿਲਿਆ-ਜੁਲਿਆ ਰਹੇਗਾ। ਜਦੋਂਕਿ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਮੌਸਮ ਆਮ ਵਾਂਗ ਰਹੇਗਾ, 2 ਅਤੇ 3 ਸਤੰਬਰ ਨੂੰ ਹੀ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ 'ਚ ਬਾਰਿਸ਼ ਦਾ ਦੌਰ ਜਾਰੀ
ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਅੱਜ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ। ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਬਾਕੀ ਦਿਨਾਂ ਦੀ ਗੱਲ ਕਰੀਏ ਤਾਂ 31 ਅਗਸਤ ਅਤੇ 1 ਸਤੰਬਰ ਨੂੰ ਬੱਦਲ ਛਾਏ ਰਹਿਣਗੇ। 2 ਸਤੰਬਰ ਨੂੰ ਇੱਕ ਵਾਰ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 3 ਅਤੇ 4 ਸਤੰਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਤੱਕ ਜਾ ਸਕਦਾ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਦਿੱਲੀ ਦੇ ਨਾਲ ਲੱਗਦੇ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੌਸਮ ਵਿਭਾਗ ਨੇ 31 ਅਗਸਤ ਤੋਂ 2 ਸਤੰਬਰ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਦੱਸੀ ਹੈ। ਪਰ 2 ਸਤੰਬਰ ਨੂੰ ਹਰਿਆਣਾ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜ਼ਰੂਰ ਜਾਰੀ ਕੀਤਾ ਹੈ।
ਪਹਾੜੀ ਸੂਬਿਆਂ ਦਾ ਮੌਸਮ
ਪਹਾੜੀ ਸੂਬਿਆਂ ਦੀ ਗੱਲ ਕਰੀਏ ਤਾਂ ਜੰਮੂ-ਕਸ਼ਮੀਰ, ਗਿਲਗਿਤ ਬਾਲਟਿਸਤਾਨ, ਲੱਦਾਖ ਵਰਗੇ ਖੇਤਰਾਂ ਵਿੱਚ ਅੱਜ ਮੌਸਮ ਸਾਫ਼ ਰਹੇਗਾ। 31 ਅਗਸਤ ਅਤੇ 1 ਸਤੰਬਰ ਨੂੰ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਦੋਂਕਿ 2 ਸਤੰਬਰ ਤੱਕ ਮੁੜ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੀ ਗੱਲ ਕਰੀਏ ਤਾਂ ਹਿਮਾਚਲ ਵਿੱਚ ਅੱਜ ਮੌਸਮ ਸਾਫ਼ ਰਹੇਗਾ। 31 ਅਗਸਤ ਅਤੇ 1 ਸਤੰਬਰ ਨੂੰ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਅਤੇ 2 ਸਤੰਬਰ ਨੂੰ ਫਿਰ ਤੋਂ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਉੱਤਰਾਖੰਡ ਵਿੱਚ ਅੱਜ ਵੀ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪਵੇਗਾ।
ਇਹ ਵੀ ਪੜ੍ਹੋ: ਵੇਖੋ Gujarat ਤੋਂ ਲੈ ਕੇ Delhi ਤੱਕ ਭਾਰੀ ਮੀਂਹ ਦੀਆਂ ਖੌਫ਼ਨਾਕ ਤਸਵੀਰਾਂ, ਹੁਣ Punjab ਵਾਲਿਆਂ ਲਈ Big Alert, ਆਫ਼ਤ ਦੇ ਮੀਂਹ ਲਈ ਹੋ ਜਾਓ ਤਿਆਰ!
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਗੁਜਰਾਤ ਦੇ ਪੱਛਮੀ ਜ਼ਿਲ੍ਹਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੇ ਨਾਲ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਸ਼ ਹੋ ਸਕਦੀ ਹੈ। ਜਦੋਂਕਿ, ਤੱਟਵਰਤੀ ਕਰਨਾਟਕ, ਕੇਰਲ ਦੇ ਕੁਝ ਹਿੱਸਿਆਂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਉੜੀਸਾ, ਛੱਤੀਸਗੜ੍ਹ, ਵਿਦਰਭ, ਪੂਰਬੀ ਮੱਧ ਪ੍ਰਦੇਸ਼, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ ਜੰਮੂ ਅਤੇ ਕਸ਼ਮੀਰ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਗੁਜਰਾਤ ਖੇਤਰ, ਵਿਦਰਭ, ਤੇਲੰਗਾਨਾ, ਅੰਦਰੂਨੀ ਕਰਨਾਟਕ, ਲਕਸ਼ਦੀਪ, ਤਾਮਿਲਨਾਡੂ ਦੇ ਕੁਝ ਹਿੱਸਿਆਂ ਅਤੇ ਗੰਗਾ ਦੇ ਮੈਦਾਨਾਂ, ਪੱਛਮੀ ਬੰਗਾਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਮਰਾਠਵਾੜਾ, ਪੱਛਮੀ ਰਾਜਸਥਾਨ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Today: weather is pleasant in Punjab, there is a possibility of rain today, the weather department has issued an alert