
ਅਗਲੇ 24 ਘੰਟਿਆਂ 'ਚ ਮੌਸਮ ਮੁੜ ਖਰਾਬ ਹੋਣ ਦੀ ਸੰਭਾਵਨਾ
Weather Forecast: ਦੇਸ਼ ਭਰ ਵਿੱਚ ਮੌਸਮ ਲਗਾਤਾਰ ਬਦਲ ਰਿਹਾ ਹੈ। ਮੌਸਮ ਉੱਤਰ ਤੋਂ ਦੱਖਣ ਵੱਲ ਬਦਲ ਗਿਆ ਹੈ। ਵੀਰਵਾਰ ਨੂੰ, ਪੂਰਬੀ ਹਿੱਸੇ - ਓਡੀਸ਼ਾ ਅਤੇ ਆਂਧਰਾ ਲਈ ਅਤੇ ਉੱਤਰੀ ਹਿੱਸੇ - ਜੰਮੂ ਅਤੇ ਉੱਤਰਾਖੰਡ ਲਈ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ।
ਮੌਸਮ ਵਿਭਾਗ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਮੌਸਮ ਸ਼ਾਂਤ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ, ਉੱਤਰੀ ਭਾਰਤ ਵਿੱਚ ਅਗਲੇ 24 ਘੰਟਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਦਿੱਲੀ-ਐਨਸੀਆਰ ਵਿੱਚ 2 ਹਫ਼ਤਿਆਂ ਬਾਅਦ ਭਾਰੀ ਮੀਂਹ ਪਿਆ।
ਮੀਂਹ ਦਾ ਅਲਰਟ
ਅਗਲੇ 24 ਘੰਟਿਆਂ ਵਿੱਚ ਕਈ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਗੰਗਾ ਮੈਦਾਨਾਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂਕਿ, ਸਿੱਕਮ ਅਤੇ ਦਾਰਜੀਲਿੰਗ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਅਗਲੇ 24 ਘੰਟਿਆਂ ਵਿੱਚ ਝਾਰਖੰਡ, ਪੱਛਮੀ ਬੰਗਾਲ ਅਤੇ ਓਡੀਸ਼ਾ ਵਿੱਚ ਭਾਰੀ ਮੀਂਹ ਲਈ ਇੱਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
25 ਫਰਵਰੀ ਤੱਕ ਮੀਂਹ
ਮੌਸਮ ਵਿਭਾਗ ਨੇ ਕਿਹਾ ਕਿ 24 ਫਰਵਰੀ ਨੂੰ ਉੱਤਰ-ਪੱਛਮ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਆਉਣ ਦੀ ਸੰਭਾਵਨਾ ਹੈ। ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਅਤੇ ਬਰਫ਼ਬਾਰੀ ਦਾ ਦੌਰ 24 ਤੋਂ 26 ਫਰਵਰੀ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। 21 ਤੋਂ 25 ਫਰਵਰੀ ਤੱਕ ਆਂਧਰਾ ਪ੍ਰਦੇਸ਼, ਮਾਹੇ, ਕੇਰਲ ਅਤੇ ਯਾਨਮ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਅਸਾਮ ਉੱਤੇ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਨ ਦੀ ਸੰਭਾਵਨਾ ਹੈ। ਇਸ ਕਾਰਨ ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਉੱਤਰ-ਪੂਰਬੀ ਰਾਜਾਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Weather Today: ਪੰਜਾਬ ਵਿੱਚ ਦੇਰ ਰਾਤ ਮੀਂਹ ਪੈਣ ਕਾਰਨ ਵਧੀ ਠੰਡ, ਅੱਜ 13 ਜ਼ਿਲਿਆਂ ਵਿੱਚ Yellow Alert, ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੇ ਆਸਾਰ
ਦਿੱਲੀ ਦਾ ਮੌਸਮ
ਵੀਰਵਾਰ ਨੂੰ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਦਿੱਲੀ ਵਿੱਚ ਤਾਪਮਾਨ ਇੱਕ ਤੋਂ ਦੋ ਡਿਗਰੀ ਘੱਟ ਗਿਆ ਹੈ। ਲੋਕਾਂ ਨੂੰ ਹਵਾ ਪ੍ਰਦੂਸ਼ਣ ਤੋਂ ਵੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਤੋਂ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ। ਤਾਪਮਾਨ ਵਿੱਚ ਵਾਧੇ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ, ਸ਼ੁੱਕਰਵਾਰ ਸਵੇਰੇ ਹਲਕੀ ਧੁੰਦ ਦੇਖੀ ਗਈ। ਦਿਨ ਵੇਲੇ ਅੰਸ਼ਕ ਤੌਰ 'ਤੇ ਬੱਦਲਵਾਈ ਰਹੀ। ਕੁਝ ਥਾਵਾਂ 'ਤੇ ਹਲਕੀ ਬੂੰਦਾ-ਬਾਂਦੀ ਦੀ ਵੀ ਸੰਭਾਵਨਾ ਜਤਾਈ ਗਈ ਹੈ। ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਹੋ ਸਕਦਾ ਹੈ। 22 ਅਤੇ 23 ਫਰਵਰੀ ਨੂੰ ਦਿੱਲੀ ਵਿੱਚ ਅਸਮਾਨ ਸਾਫ਼ ਰਹੇਗਾ। ਜਦੋਂਕਿ, 24 ਤੋਂ 26 ਫਰਵਰੀ ਦੇ ਵਿਚਕਾਰ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦੀ ਹੈ।
ਪੰਜਾਬ ਦਾ ਮੌਸਮ
ਕੱਲ੍ਹ ਯਾਨੀ ਵੀਰਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਿਨ ਭਰ ਬੱਦਲਵਾਈ ਰਹੀ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ, ਵੀਰਵਾਰ ਸਵੇਰੇ ਮੀਂਹ ਸ਼ੁਰੂ ਹੋਇਆ ਅਤੇ ਇਸ ਤੋਂ ਬਾਅਦ ਦਿਨ ਭਰ ਰੁਕ-ਰੁਕ ਕੇ ਬੂੰਦਾਬਾਂਦੀ ਹੁੰਦੀ ਰਹੀ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲੀਆਂ। ਰਾਤ ਨੂੰ ਕਈ ਜ਼ਿਲ੍ਹਿਆਂ ਵਿੱਚ ਫਿਰ ਭਾਰੀ ਮੀਂਹ ਪਿਆ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ ਅੱਜ ਯਾਨੀ ਸ਼ੁੱਕਰਵਾਰ ਤੋਂ 25 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ। ਜਦੋਕਿ, 26 ਫਰਵਰੀ ਤੋਂ ਮੌਸਮ ਫਿਰ ਬਦਲ ਜਾਵੇਗਾ। ਇਸ ਦਿਨ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
Summary in English: Weather Today: Weather likely to deteriorate again in next 24 hours, Meteorological Department issues heavy rain alert in 16 states