Weather Forecast: ਬੀਤੇ ਦਿਨੀਂ ਲੋਕਾਂ ਨੇ ਬਾਰਿਸ਼, ਠੰਡੀਆਂ ਹਵਾਵਾਂ ਅਤੇ ਸੁਹਾਵਣੇ ਮੌਸਮ ਦਾ ਖੂਬ ਆਨੰਦ ਮਾਣਿਆ। ਮੌਸਮ ਵਿਭਾਗ ਦੀ ਮੰਨੀਏ ਤਾਂ ਸੋਮਵਾਰ ਨੂੰ ਵੀ ਤੂਫਾਨ ਅਤੇ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਮੰਗਲਵਾਰ ਤੋਂ ਮੌਸਮ ਖੁਸ਼ਕ ਹੋ ਜਾਵੇਗਾ।
ਹਾਲਾਂਕਿ, ਮੌਸਮ ਵਿਭਾਗ ਨੇ 19 ਅਤੇ 20 ਅਪ੍ਰੈਲ ਨੂੰ ਮੁੜ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਹੈ। ਅਜਿਹੇ 'ਚ ਆਓ ਜਾਣਦੇ ਹਾਂ ਅੱਜ ਯਾਨੀ 15 ਅਪ੍ਰੈਲ 2024 ਨੂੰ ਦੇਸ਼ ਭਰ ਵਿੱਚ ਕਿਹੋ ਜਿਹਾ ਰਹੇਗਾ ਮੌਸਮ ਦਾ ਮਿਜਾਜ਼...
ਦਿੱਲੀ ਦਾ ਮੌਸਮ
ਸ਼ਨੀਵਾਰ ਦੀ ਤਰ੍ਹਾਂ ਐਤਵਾਰ ਨੂੰ ਦਿੱਲੀ 'ਚ ਮੀਂਹ ਤਾਂ ਨਹੀਂ ਪਿਆ, ਪਰ ਸਾਰਾ ਦਿਨ ਬੱਦਲਵਾਈ ਅਤੇ ਤੇਜ਼ ਹਵਾਵਾਂ ਦਾ ਦੌਰ ਜ਼ਰੂਰ ਦੇਖਣ ਨੂੰ ਮਿਲਿਆ, ਜਿਸਦੇ ਚਲਦਿਆਂ ਲੋਕਾਂ ਨੂੰ ਕੜਕਦੀ ਧੁੱਪ ਤੋਂ ਰਾਹਤ ਮਿਲੀ। ਮੌਸਮ ਵਿਭਾਗ ਮੁਤਾਬਕ 15 ਅਤੇ 16 ਅਪ੍ਰੈਲ ਨੂੰ ਦਿੱਲੀ 'ਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਆਈਐਮਡੀ ਦੇ ਅਨੁਸਾਰ, ਇਸ ਹਫ਼ਤੇ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 33 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂਕਿ, ਘੱਟੋ-ਘੱਟ ਤਾਪਮਾਨ 20 ਤੋਂ 22 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ
ਪੰਜਾਬ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਯਾਨੀ ਸੋਮਵਾਰ ਨੂੰ ਸੂਬੇ ਦੇ 19 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਇਨ੍ਹਾਂ ਜ਼ਿਲਿਆਂ 'ਚ ਕੁਝ ਥਾਵਾਂ 'ਤੇ ਬਿਜਲੀ ਚਮਕਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ, ਇਸ ਦੌਰਾਨ ਬੱਦਲ ਛਾਏ ਰਹਿਣਗੇ ਪਰ 4 ਜ਼ਿਲਿਆਂ ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ 'ਚ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ। ਇਸ ਦੇ ਨਾਲ ਹੀ ਭਲਕੇ ਤੋਂ ਪੂਰੇ ਸੂਬੇ ਵਿੱਚ ਮੌਸਮ ਸਾਫ਼ ਹੋ ਜਾਵੇਗਾ। ਇਸ ਤੋਂ ਬਾਅਦ 19 ਅਪ੍ਰੈਲ ਤੱਕ ਕੋਈ ਅਲਰਟ ਨਹੀਂ ਹੈ।
ਇਹ ਵੀ ਪੜ੍ਹੋ : Weather Today: ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਬਰਬਾਦ ਹੋਣ ਦਾ ਖ਼ਦਸ਼ਾ! ਚਿੰਤਾ ਵਿੱਚ ਕਿਸਾਨ, ਪੜੋ 15 ਅਪ੍ਰੈਲ ਤੱਕ ਦੀ IMD Report
ਦੇਸ਼ ਭਰ ਦਾ ਮੌਸਮ
ਆਈਐਮਡੀ ਦੇ ਰੋਜ਼ਾਨਾ ਬੁਲੇਟਿਨ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ, ਪੱਛਮੀ ਹਿਮਾਲਿਆ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜਦੋਂਕਿ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ, ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗੜੇਮਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ ਵਿਦਰਭ ਅਤੇ ਮੱਧ ਪ੍ਰਦੇਸ਼ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਵੀ ਸੰਭਾਵਨਾ ਹੈ। ਇਸੇ ਤਰ੍ਹਾਂ ਅੰਦਰੂਨੀ ਕਰਨਾਟਕ, ਕੇਰਲ, ਤੇਲੰਗਾਨਾ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਮਰਾਠਵਾੜਾ, ਤਾਮਿਲਨਾਡੂ ਅਤੇ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਝਾਰਖੰਡ, ਉੜੀਸਾ, ਲਕਸ਼ਦੀਪ ਅਤੇ ਗੁਜਰਾਤ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Summary in English: Weather Today: Weather pleasant with rain and strong winds on Sunday, Yellow alert in 19 districts of Punjab today