Weather Forecast: ਸਾਲ 2023 ਦੀ ਸ਼ੁਰੂਆਤ ਤੋਂ ਹੀ ਮੌਸਮ ਦਾ ਵੱਖਰਾ ਪੈਟਰਨ ਦੇਖਣ ਨੂੰ ਮਿਲ ਰਿਹਾ ਹੈ। 2 ਦਿਨ ਗਰਮੀ ਫਿਰ ਮੀਂਹ ਦੀਆਂ ਗਤੀਵਿਧੀਆਂ ਜਾਰੀ ਹੋ ਜਾਂਦੀਆਂ ਹਨ, ਜਿਸਦੇ ਚਲਦਿਆਂ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੋਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਯਾਨੀ 07 ਜੂਨ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 10 ਤੋਂ 12 ਜੂਨ ਲਈ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਹਰਿਆਣਾ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ 07 ਜੂਨ ਨੂੰ ਹਰਿਆਣਾ ਦੀ ਵੱਖ-ਵੱਖ ਥਾਵਾਂ 'ਤੇ ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਹੈ।
● ਅਗਲੇ 05 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
● ਅਗਲੇ 05 ਦਿਨਾਂ ਦੌਰਾਨ ਅਧਿਕਤਮ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ : Weather Today: 46 ਡਿਗਰੀ ਤੋਂ ਪਾਰ ਜਾਵੇਗਾ ਟੈਮਪ੍ਰੇਚਰ, 10 ਜੂਨ ਤੋਂ ਮੌਸਮ 'ਚ ਵੱਡਾ ਬਦਲਾਅ
ਪੰਜਾਬ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ 'ਚ ਅੱਜ ਯਾਨੀ 07 ਜੂਨ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
● 07 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਹੈ।
● 08 ਅਤੇ 09 ਜੂਨ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
● 10 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
● ਅਗਲੇ 05 ਦਿਨਾਂ ਦੌਰਾਨ ਅਧਿਕਤਮ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
ਮੌਸਮ ਦੀ ਭਵਿੱਖਬਾਣੀ
● 7 ਜੂਨ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ, ਤੇਜ਼ ਹਵਾਵਾਂ ਅਤੇ ਮੀਂਹ ਦੀ ਸੰਭਾਵਨਾ ਹੈ।
● 8 ਜੂਨ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
● 9 ਜੂਨ ਨੂੰ ਵੀ ਅਸਮਾਨ ਪੂਰੀ ਤਰ੍ਹਾਂ ਸਾਫ਼ ਅਤੇ ਖੁਸ਼ਕ ਬਣਿਆ ਰਹੇਗਾ।
● 10 ਜੂਨ ਨੂੰ ਪੱਛਮੀ ਗੜਬੜੀ ਦੇ ਚਲਦਿਆਂ ਬੱਦਲਵਾਈ, ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
● 11 ਜੂਨ ਨੂੰ ਮੌਸਮ ਸੁਹਾਵਣਾ ਰਹੇਗਾ ਅਤੇ ਮੀਂਹ ਦੀ ਗਤੀਵਿਧੀਆਂ ਜਾਰੀ ਰਹਿਣਗੀਆਂ।
● 12 ਜੂਨ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਦੇਖਣ ਨੂੰ ਮਿਲੇਗੀ।
ਇਹ ਵੀ ਪੜ੍ਹੋ : Weather Today: 5 ਜੂਨ ਨੂੰ ਮੌਸਮ ਖੁਸ਼ਕ, 6 ਅਤੇ 10 ਜੂਨ ਨੂੰ ਮੀਂਹ-ਝੱਖੜ-ਤੂਫ਼ਾਨ ਦਾ ਟ੍ਰਿਪਲ ਅਟੈਕ
ਦੇਸ਼ ਭਰ ਵਿੱਚ ਮੌਸਮ ਪ੍ਰਣਾਲੀ: Skymet Weather
● ਦੱਖਣ-ਪੂਰਬੀ ਅਰਬ ਸਾਗਰ 'ਤੇ ਦਬਾਅ ਬਣ ਗਿਆ ਹੈ।
● ਅੱਜ 7 ਜੂਨ ਤੱਕ ਇਹ ਹੌਲੀ-ਹੌਲੀ ਚੱਕਰਵਾਤ ਵਿੱਚ ਬਦਲ ਜਾਵੇਗਾ।
● ਜੰਮੂ-ਕਸ਼ਮੀਰ 'ਤੇ ਇੱਕ ਪੱਛਮੀ ਗੜਬੜੀ ਬਣਿਆ ਹੋਇਆ ਹੈ।
● ਇੱਕ ਟ੍ਰੈਫ ਉੱਤਰ-ਪੂਰਬੀ ਮੱਧ ਪ੍ਰਦੇਸ਼ ਤੋਂ ਉੱਤਰੀ ਅੰਦਰੂਨੀ ਕਰਨਾਟਕ ਤੱਕ ਫੈਲਿਆ ਹੋਇਆ ਹੈ।
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਲਕਸ਼ਦੀਪ, ਕੇਰਲ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੱਛਮੀ ਹਿਮਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਸਿੱਕਮ ਅਤੇ ਤੱਟਵਰਤੀ ਕਰਨਾਟਕ ਵਿੱਚ ਬਾਰਿਸ਼ ਹੋ ਸਕਦੀ ਹੈ।
● ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਧੂੜ ਭਰੀ ਹਨੇਰੀ ਆ ਸਕਦੀ ਹੈ।
● ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ।
● ਲਕਸ਼ਦੀਪ, ਕੇਰਲ ਅਤੇ ਕਰਨਾਟਕ ਦੇ ਤੱਟ 'ਤੇ ਦਰਮਿਆਨੀ ਤੋਂ ਤੇਜ਼ ਹਵਾ ਚੱਲਣ ਦੀ ਸੰਭਾਵਨਾ ਹੈ, ਇਨ੍ਹਾਂ ਖੇਤਰਾਂ ਵਿੱਚ ਸਮੁੰਦਰ ਦੀ ਸਥਿਤੀ ਬਹੁਤ ਖਰਾਬ ਹੋਵੇਗੀ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Weather will be dry for the next 2 days, know the weather from 10 to 12 June