Weather Forecast: ਉੱਤਰ ਭਾਰਤ ਵਿੱਚ ਜਿੱਥੇ ਗੁਲਾਬੀ ਠੰਡ ਨੇ ਦਸਤਕ ਦੇ ਦਿੱਤੀ ਹੈ, ਉੱਥੇ ਹੀ ਸੋਮਵਾਰ ਨੂੰ ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪਿਆ। ਅਚਾਨਕ ਤਾਪਮਾਨ ਵਧਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਮੁਤਾਬਕ ਇਹ ਸਾਰਾ ਬਦਲਾਅ ਪੱਛਮੀ ਗੜਬੜੀ ਕਾਰਨ ਹੋਇਆ ਹੈ। ਇਸ ਕਾਰਨ ਸੋਮਵਾਰ ਨੂੰ ਦਿੱਲੀ-ਐਨਸੀਆਰ ਖੇਤਰਾਂ ਵਿੱਚ ਬੱਦਲ ਛਾਏ ਰਹੇ। ਅੱਜ ਵੀ ਲਗਭਗ ਅਜਿਹਾ ਹੀ ਮੌਸਮ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਅਗਲੇ 05 ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ ਅਤੇ ਇਸ ਤੋਂ ਬਾਅਦ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਨਾਲ ਲੱਗਦੇ ਗੁਆਂਢੀ ਸੂਬੇ ਹਰਿਆਣਾ 'ਚ ਮੌਜੂਦਾ ਪੱਛਮੀ ਗੜਬੜੀ ਦੇ ਅੰਸ਼ਕ ਪ੍ਰਭਾਵ ਤੋਂ ਬਾਅਦ ਮੌਸਮ ਦੇ ਪੈਟਰਨ 'ਚ ਫਿਰ ਤੋਂ ਬਦਲਾਅ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਮੁਤਾਬਕ 11 ਅਕਤੂਬਰ ਤੋਂ ਉੱਤਰ-ਪੱਛਮੀ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ 13 ਅਕਤੂਬਰ ਨੂੰ ਇੱਕ ਹੋਰ ਨਵੀਂ ਪੱਛਮੀ ਗੜਬੜੀ ਦੇ ਆਉਣ ਨਾਲ ਮੌਸਮ ਵਿੱਚ ਦੂਸਰਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਹਾਲਾਂਕਿ, ਇਨ੍ਹਾਂ ਉਤਰਾਅ-ਚੜ੍ਹਾਅ ਦੇ ਵਿਚਕਾਰ, ਸਮੁੱਚੇ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Today: ਮੌਸਮ 'ਚ ਲਗਾਤਾਰ ਬਦਲਾਅ, ਇਸ ਦਿਨ ਤੋਂ ਵੱਡੀ ਮੁਸੀਬਤ ਸ਼ੁਰੂ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉੱਤਰ-ਪੂਰਬੀ ਭਾਰਤ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ, ਤੱਟਵਰਤੀ ਕਰਨਾਟਕ, ਦੱਖਣੀ ਅੰਦਰੂਨੀ ਕਰਨਾਟਕ, ਕੇਰਲ ਦੇ ਕੁਝ ਹਿੱਸਿਆਂ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਗਿਲਗਿਤ ਬਾਲਟਿਸਤਾਨ ਮੁਜ਼ੱਫਰਾਬਾਦ ਅਤੇ ਜੰਮੂ-ਕਸ਼ਮੀਰ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਬਰਫਬਾਰੀ ਹੋ ਸਕਦੀ ਹੈ।
● ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਹਲਕੀ ਬਾਰਿਸ਼ ਅਤੇ ਲੱਦਾਖ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਆਂਧਰਾ ਪ੍ਰਦੇਸ਼ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹੇਗਾ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Winter forecast in Punjab, Weather Report for the next 10 days