Weather Forecast: ਉੱਤਰ ਭਾਰਤ ਦੇ ਮੌਸਮ 'ਚ ਇਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸਤੰਬਰ ਦਾ ਪਹਿਲਾ ਹਫ਼ਤਾ ਜਿੱਥੇ ਸੁੱਕਾ ਅਤੇ ਗਰਮ ਰਿਹਾ, ਉਥੇ ਹੀ ਦੂਜਾ ਹਫ਼ਤਾ ਮੀਂਹ ਨਾਲ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਦੀ ਮੰਨੀਏ ਤਾਂ ਅੱਜ ਯਾਨੀ ਸੋਮਵਾਰ ਨੂੰ ਵੀ ਦਿਨ ਭਰ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਆਓ ਜਾਣਦੇ ਹਾਂ ਦੇਸ਼ਭਰ ਦੇ ਮੌਸਮ ਦਾ ਮਿਜਾਜ਼...
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਅਗਲੇ 02 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ, ਮੌਸਮ ਵਿਭਾਗ ਨੇ 12 ਸਤੰਬਰ ਨੂੰ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਇਸ ਤੋਂ ਬਾਅਦ ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਨੇ 12 ਸਤੰਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ ਅਤੇ ਇਸ ਤੋਂ ਬਾਅਦ ਵੀ ਸੂਬੇ ਵਿੱਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਆਉਂਦੇ 5 ਦਿਨਾਂ ਦੀ Weather Report
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਵਿਦਰਭ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਕੇਰਲ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ।
● ਬਿਹਾਰ, ਝਾਰਖੰਡ, ਛੱਤੀਸਗੜ੍ਹ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਮਰਾਠਵਾੜਾ, ਤੱਟਵਰਤੀ ਕਰਨਾਟਕ, ਅੰਦਰੂਨੀ ਤਾਮਿਲਨਾਡੂ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਜੰਮੂ-ਕਸ਼ਮੀਰ, ਉੱਤਰੀ ਪੰਜਾਬ, ਹਰਿਆਣਾ ਦੇ ਕੁਝ ਹਿੱਸਿਆਂ, ਦਿੱਲੀ, ਪੂਰਬੀ ਰਾਜਸਥਾਨ, ਉੜੀਸਾ, ਰਾਇਲਸੀਮਾ ਅਤੇ ਪੂਰਬੀ ਗੁਜਰਾਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Winter Weather Start from this day