Weather Forecast: ਮੌਸਮ ਵਿਭਾਗ ਮੁਤਾਬਕ ਮੌਨਸੂਨ ਹਰਿਆਣਾ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਦਾਖਲ ਹੋ ਗਿਆ ਹੈ, ਹੁਣ ਅਗਲੇ ਕੁਝ ਘੰਟਿਆਂ ਵਿੱਚ ਇਹ ਪੂਰੇ ਪੰਜਾਬ ਅਤੇ ਹਰਿਆਣਾ ਨੂੰ ਕਵਰ ਕਰ ਲਵੇਗਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੰਗਲਵਾਰ, ਬੁੱਧਵਾਰ ਤੇ ਵੀਰਵਾਰ ਨੂੰ ਵੀ ਤੇਜ਼ ਗਰਜ਼ ਦੇ ਨਾਲ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਵੇਗੀ। ਇਸ ਦੌਰਾਨ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਜਾਵੇਗੀ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ 'ਚ 26, 27, 28 ਅਤੇ 29 ਜੂਨ ਨੂੰ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਵੀ ਸੰਭਾਵਨਾ ਜਤਾਈ ਹੈ। ਪੰਜਾਬ ਵਿੱਚ ਅਗਲੇ 05 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਹੈ। ਅਗਲੇ 4-5 ਦਿਨਾਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਹਰਿਆਣਾ ਵਿੱਚ 26, 27, 28 ਅਤੇ 29 ਜੂਨ ਨੂੰ ਜ਼ਿਆਦਾਤਰ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਹਰਿਆਣਾ ਵਿੱਚ ਅਗਲੇ 05 ਦਿਨਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਚਮਕਣ ਦੀ ਸੰਭਾਵਨਾ ਹੈ। ਅਗਲੇ 4-5 ਦਿਨਾਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਦੇਸ਼ ਭਰ ਵਿੱਚ ਮੌਸਮ ਪ੍ਰਣਾਲੀ: Skymet Weather
ਦੱਖਣ-ਪੱਛਮੀ ਮੌਨਸੂਨ ਹੁਣ ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਗੁਜਰਾਤ, ਰਾਜਸਥਾਨ, ਪੰਜਾਬ, ਹਰਿਆਣਾ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ, ਕਸ਼ਮੀਰ ਅਤੇ ਲੱਦਾਖ ਵੱਲ ਵਧਿਆ ਹੈ। ਘੱਟ ਦਬਾਅ ਦਾ ਖੇਤਰ ਉੱਤਰ-ਪੱਛਮੀ ਬੰਗਾਲ ਦੀ ਖਾੜੀ ਅਤੇ ਨਾਲ ਲੱਗਦੇ ਉੱਤਰੀ ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਤੱਟ 'ਤੇ ਬਣਿਆ ਹੋਇਆ ਹੈ। ਚੱਕਰਵਾਤੀ ਚੱਕਰ ਦੱਖਣੀ ਉੱਤਰ ਪ੍ਰਦੇਸ਼ ਦੇ ਉੱਪਰ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : Weather Today: ਪੰਜਾਬ 'ਚ ਦੋ ਦਿਨ ਮੌਸਮ ਖੁਸ਼ਕ, 24 ਜੂਨ ਤੋਂ Weather Change
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਹਲਚਲ: Skymet Weather
● ਪੱਛਮੀ ਤੱਟ, ਉੜੀਸਾ, ਝਾਰਖੰਡ, ਉੱਤਰ ਪੱਛਮੀ ਭਾਰਤ, ਮੱਧ ਪ੍ਰਦੇਸ਼, ਮਹਾਰਾਸ਼ਟਰ, ਛੱਤੀਸਗੜ੍ਹ ਵਿੱਚ ਵਿਆਪਕ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਉੱਤਰ-ਪੂਰਬੀ ਭਾਰਤ ਵਿੱਚ ਵੀ ਤੇਜ਼ ਮੀਂਹ ਪੈ ਸਕਦਾ ਹੈ।
● ਪੂਰਬੀ ਭਾਰਤ ਦੇ ਨਾਲ-ਨਾਲ ਉੱਤਰੀ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਰਾਇਲਸੀਮਾ, ਅੰਦਰੂਨੀ ਕਰਨਾਟਕ, ਕੇਰਲ, ਬਿਹਾਰ, ਪੂਰਬੀ ਉੱਤਰ ਪ੍ਰਦੇਸ਼ ਵਿੱਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Within 48 hours, Punjab-Haryana will be under the grip of monsoon