Weather Forecast: ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਸੂਬਿਆਂ ਵਿੱਚ ਮੀਂਹ ਦਾ ਸਿਲਸਿਲਾ ਰੁੱਕ ਗਿਆ ਹੈ। ਅਕਤੂਬਰ ਵਿੱਚ ਵੀ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪਾਰਾ ਹੋਰ ਵਧ ਸਕਦਾ ਹੈ।
ਮਾਨਸੂਨ ਦੀ ਰਵਾਨਗੀ ਤੋਂ ਬਾਅਦ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ਵਿੱਚ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਆਈਐਮਡੀ ਮੁਤਾਬਕ ਅਗਲੇ ਤਿੰਨ-ਚਾਰ ਦਿਨਾਂ ਤੱਕ ਇੱਥੇ ਅਜਿਹਾ ਹੀ ਮੌਸਮ ਰਹੇਗਾ। ਹਾਲਾਂਕਿ, ਮੌਸਮ ਵਿਭਾਗ ਨੇ ਗਰਮੀ ਦੇ ਵਿਚਕਾਰ ਅੱਜ ਅਤੇ ਅਗਲੇ ਕੁਝ ਦਿਨਾਂ ਵਿੱਚ ਯੂਪੀ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਦਿੱਲੀ-ਐੱਨਸੀਆਰ ਦਾ ਮੌਸਮ
ਮੌਸਮ ਵਿਭਾਗ ਮੁਤਾਬਕ ਦਿੱਲੀ ਦੇ ਲੋਕਾਂ ਨੂੰ ਅੱਜ ਯਾਨੀ 5 ਅਕਤੂਬਰ 2024 ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ, ਪਰ ਉਨ੍ਹਾਂ ਨੂੰ ਅਗਲੇ ਤਿੰਨ-ਚਾਰ ਦਿਨਾਂ ਤੱਕ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇੱਥੇ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਗੁੜਗਾਓਂ ਅਤੇ ਫਰੀਦਾਬਾਦ ਵਿੱਚ ਵੀ ਇਹੀ ਸਥਿਤੀ ਸੀ। ਆਈਐਮਡੀ ਦੇ ਅਨੁਸਾਰ, ਸ਼ਨੀਵਾਰ ਨੂੰ ਦਿੱਲੀ-ਐਨਸੀਆਰ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਪੰਜਾਬ 'ਚ ਮਾਨਸੂਨ ਦੇ ਜਾਣ ਤੋਂ ਬਾਅਦ ਦਿਨ-ਬ-ਦਿਨ ਗਰਮੀ ਵਧਣ ਲੱਗੀ ਹੈ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 33 ਡਿਗਰੀ ਨੂੰ ਪਾਰ ਕਰ ਗਿਆ ਹੈ। ਅੱਜ ਚਾਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਜਦੋਂਕਿ, ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹੇਗਾ।
ਇਹ ਵੀ ਪੜ੍ਹੋ: Weather Today: ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਤਾਪਮਾਨ 'ਚ ਗਿਰਾਵਟ, ਇਸ ਦਿਨ ਤੋਂ ਸਰਦੀ ਦੀ ਦਸਤਕ
ਮੌਸਮ ਦੀਆਂ ਗਤੀਵਿਧੀਆਂ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਬੰਗਲਾਦੇਸ਼, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਬਿਹਾਰ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਤਾਮਿਲਨਾਡੂ, ਰਾਇਲਸੀਮਾ, ਕਰਨਾਟਕ, ਕੇਰਲ ਅਤੇ ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਦੇ ਨਾਲ ਹੀ ਝਾਰਖੰਡ, ਪੱਛਮੀ ਬੰਗਾਲ, ਮਰਾਠਵਾੜਾ, ਮੱਧ ਮਹਾਰਾਸ਼ਟਰ, ਕੋਂਕਣ ਅਤੇ ਗੋਆ, ਲਕਸ਼ਦੀਪ, ਪੂਰਬੀ ਉੱਤਰ ਪ੍ਰਦੇਸ਼, ਦੱਖਣੀ ਗੁਜਰਾਤ, ਵਿਦਰਭ, ਦੱਖਣ-ਪੱਛਮੀ ਮੱਧ ਪ੍ਰਦੇਸ਼, ਕੋਂਕਣ, ਗੋਆ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
Summary in English: Weather Today: You can get relief from the heat today, rain is expected in these states today