Monsoon 2022: ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਮੀਂਹ ਨੇ ਦਸਤਕ ਦੇ ਦਿੱਤੀ ਹੈ। ਕਿਤੇ ਪ੍ਰੀ-ਮਾਨਸੂਨ ਦੀ ਬਾਰਿਸ਼ ਹੋ ਰਹੀ ਹੈ ਅਤੇ ਕਿਤੇ ਮਾਨਸੂਨ ਕਾਰਨ ਭਾਰੀ ਮੀਂਹ ਦਾ ਸਿਲਸਿਲਾ ਜਾਰੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ 'ਚ ਮਾਨਸੂਨ ਜਲਦ ਹੀ ਦਸਤਕ ਦੇਣ ਵਾਲਾ ਹੈ। ਹਾਲਾਂਕਿ, ਪ੍ਰੀ-ਮਾਨਸੂਨ ਕਾਰਨ, ਦਿੱਲੀ, ਯੂਪੀ, ਪੰਜਾਬ, ਹਰਿਆਣਾ ਸਮੇਤ ਇਨ੍ਹਾਂ ਸੂਬਿਆਂ ਵਿੱਚ ਲਗਭਗ ਰੋਜ਼ਾਨਾ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਹੋ ਰਹੀ ਹੈ।
Punjab Updated Weather: ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਅਤੇ 'ਲੂ' ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅਗਲੇ ਦੋ ਦਿਨਾਂ ਤੱਕ ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਤੋਂ ਬਾਅਦ ਮੌਸਮ ਸਾਫ ਹੋਣਾ ਸ਼ੁਰੂ ਹੋ ਜਾਵੇਗਾ, ਪਰ ਸ਼ੁੱਕਰਵਾਰ ਤੋਂ ਆਸਮਾਨ 'ਚ ਇੱਕ ਵਾਰ ਫਿਰ ਤੋਂ ਹਲਕੇ ਬੱਦਲ ਦਿਖਾਈ ਦੇ ਸਕਦੇ ਹਨ। ਦੱਸ ਦੇਈਏ ਕਿ ਇਸ ਸਮੇਂ ਪੰਜਾਬ 'ਚ ਮੀਂਹ ਕਾਰਨ ਤਾਪਮਾਨ 'ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ।
Delhi-NCR Updated Weather: ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ (IMD) ਮੁਤਾਬਕ ਦਿੱਲੀ ਵਿੱਚ ਅੱਜ (ਮੰਗਲਵਾਰ) ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਰਹੇਗਾ, ਜਦੋਂਕਿ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਤੱਕ ਚਲਾ ਜਾਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਜਤਾਈ ਹੈ।
Himachal Pradesh Updated Weather: ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਸੋਮਵਾਰ ਨੂੰ ਵੀ ਬਾਰਿਸ਼ ਜਾਰੀ ਰਹੀ। ਮੌਸਮ ਵਿਭਾਗ ਵੱਲੋਂ ਮੰਗਲਵਾਰ ਯਾਨੀ ਅੱਜ ਵੀ ਸੂਬੇ 'ਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਅਤੇ ਤੇਜ਼ ਹਨੇਰੀ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਦੇ 27 ਜੂਨ ਤੱਕ ਹਿਮਾਚਲ ਪ੍ਰਦੇਸ਼ ਵਿੱਚ ਪਹੁੰਚਣ ਦੀ ਸੰਭਾਵਨਾ ਹੈ। ਫਿਲਹਾਲ, ਸੂਬੇ 'ਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਜਾਰੀ ਹੈ।
Uttar Pradesh Updated Weather: ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਨਮੀ ਵਾਲੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜਧਾਨੀ ਲਖਨਊ 'ਚ ਹੁੰਮਸ ਭਰੀ ਗਰਮੀ ਪੈ ਰਹੀ ਹੈ। ਇਸ ਦੇ ਨਾਲ ਹੀ ਲਖਨਊ ਦਾ ਅੱਜ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਰਹੇਗਾ। ਹਾਲਾਂਕਿ, ਲਖਨਊ 'ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
Uttarakhand Updated Weather: ਉੱਤਰਾਖੰਡ ਦੀ ਸਵੇਰ ਅੱਜ ਸਾਫ ਮੌਸਮ ਨਾਲ ਹੋਈ। ਸੇਵਰ ਤੋਂ ਹੀ ਸੂਬੇ ਵਿੱਚ ਧੁੱਪ ਖਿੜੀ ਹੋਈ ਹੈ। ਜਦੋਂਕਿ, ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤੱਕ ਜ਼ਿਆਦਾਤਰ ਪਹਾੜੀ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਕਈ ਥਾਈਂ ਗੜ੍ਹੇਮਾਰੀ ਅਤੇ ਉਚਾਈ ਵਾਲੇ ਇਲਾਕਿਆਂ 'ਚ ਹਲਕੀ ਬਰਫਬਾਰੀ ਹੋਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Weather Today: ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ! ਜਾਣੋ ਅੱਜ ਦਾ ਮੌਸਮ!
Rajasthan Updated Weather: ਰਾਜਸਥਾਨ ਦੀ ਰਾਜਧਾਨੀ ਜੈਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਬਾਰਸ਼ ਜਾਰੀ ਰਹੀ। ਅਜਮੇਰ ਵਿੱਚ 22, ਚਿਤੌੜਗੜ੍ਹ ਵਿੱਚ 10, ਬੀਕਾਨੇਰ ਅਤੇ ਭੀਲਵਾੜਾ ਵਿੱਚ 9, ਜੈਪੁਰ ਵਿੱਚ 2.2, ਸੀਕਰ ਵਿੱਚ 2, ਬੂੰਦੀ ਵਿੱਚ 1, ਕੋਟਾ ਵਿੱਚ 0.4 ਮਿਲੀਮੀਟਰ ਮੀਂਹ ਪਿਆ। ਫਿਲਹਾਲ, ਮੌਸਮ ਵਿਗਿਆਨ ਕੇਂਦਰ ਜੈਪੁਰ ਮੁਤਾਬਕ ਅੱਜ ਵੀ ਸੂਬੇ ਦੇ ਕਈ ਇਲਾਕਿਆਂ 'ਚ ਬਰਸਾਤ ਹੋਣ ਦੀ ਸੰਭਾਵਨਾ ਹੈ।
IMD Alert: ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ 'ਚ ਮਾਨਸੂਨ ਜਲਦ ਹੀ ਦਸਤਕ ਦੇਣ ਵਾਲਾ ਹੈ। ਮੌਸਮ ਵਿਭਾਗ ਨੇ ਅੱਜ ਵੀ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅਸਾਮ, ਸਿੱਕਮ, ਪੱਛਮੀ ਬੰਗਾਲ, ਕੇਰਲ, ਕਰਨਾਟਕ ਆਦਿ ਸੂਬਿਆਂ ਵਿੱਚ ਅੱਜ ਮੀਂਹ ਪਵੇਗਾ। ਮੌਸਮ ਵਿਭਾਗ ਮੁਤਾਬਕ ਅੱਜ ਰਾਜਸਥਾਨ, ਗੁਜਰਾਤ, ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਬਿਹਾਰ ਵਿੱਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
Summary in English: Weather Update: Alert from Meteorological Department, find out today's weather!