Monsoon Alert: ਦੇਸ਼ ਦੇ ਕਈ ਸੂਬਿਆਂ 'ਚ ਇਨ੍ਹੀਂ ਦਿਨੀਂ ਭਾਰੀ ਬਾਰਿਸ਼ ਜਾਰੀ ਹੈ। ਮਹਾਰਾਸ਼ਟਰ ਅਤੇ ਗੁਜਰਾਤ ਦੇ ਕਈ ਜ਼ਿਲ੍ਹੇ ਪਾਣੀ ਵਿੱਚ ਡੁੱਬੇ ਨਜ਼ਰ ਆ ਰਹੇ ਹਨ। ਪਹਾੜੀ ਸੂਬੇ ਉੱਤਰਾਖੰਡ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਤੱਕ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਇਸ ਦੇ ਨਾਲ ਹੀ ਉੱਤਰ ਭਾਰਤ ਦੇ ਸੂਬਿਆਂ ਵਿੱਚ ਹੁੰਮਸ ਭਰੀ ਗਰਮੀ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਮੌਸਮ ਵਿਭਾਗ (IMD) ਅਨੁਸਾਰ ਅੱਜ 16 ਜੁਲਾਈ ਨੂੰ ਦਿੱਲੀ, ਪੰਜਾਬ, ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
Punjab Weather: ਪੰਜਾਬ ਵਿੱਚ ਤਿੰਨ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਣ ਮੌਸਮ ਸੁਹਾਵਣਾ ਹੋ ਗਿਆ ਹੈ। ਜਿਸਦੇ ਚਲਦਿਆਂ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ, ਨਾਲ ਹੀ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
Haryana Weather: ਹਰਿਆਣਾ 'ਚ ਬੱਦਲਵਾਈ ਕਾਰਨ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ 'ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
Delhi-NCR Weather: ਦਿੱਲੀ 'ਚ ਅੱਜ ਦਾ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ, ਜਦੋਂਕਿ, ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਇਸ ਦੌਰਾਨ ਦਿਨ 'ਚ ਬੱਦਲ ਛਾਏ ਰਹਿਣਗੇ ਅਤੇ ਰਾਜਧਾਨੀ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Gujarat Weather: ਗੁਜਰਾਤ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਇੱਥੇ ਮਰਨ ਵਾਲਿਆਂ ਦੀ ਗਿਣਤੀ 100 ਨੂੰ ਪਾਰ ਕਰ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸੌਰਾਸ਼ਟਰ ਖੇਤਰ ਸਮੇਤ ਗੁਜਰਾਤ ਦੇ ਕਈ ਥਾਵਾਂ 'ਤੇ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
Maharashtra Weather: ਮਹਾਰਾਸ਼ਟਰ 'ਚ ਭਾਰੀ ਮੀਂਹ ਕਾਰਨ ਹਾਲਾਤ ਖਰਾਬ ਹਨ। ਇੱਥੇ ਹੜ੍ਹ ਅਤੇ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਗਈ ਹੈ। ਸੂਬੇ 'ਚ ਹੁਣ ਤੱਕ 102 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਨ.ਡੀ.ਆਰ.ਐਫ (NDRF) ਦੀਆਂ 14 ਟੀਮਾਂ ਅਤੇ ਐਸ.ਡੀ.ਆਰ.ਐਫ (SDRF) ਦੀਆਂ 6 ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਲਈ ਤਾਇਨਾਤ ਕੀਤੀਆਂ ਗਈਆਂ ਹਨ।
Madhya Pradesh Weather: ਮੱਧ ਪ੍ਰਦੇਸ਼ ਦੇ ਕਈ ਸ਼ਹਿਰਾਂ ਵਿੱਚ ਮੀਂਹ ਦਾ ਅਲਰਟ ਹੈ। ਭੋਪਾਲ ਸ਼ਹਿਰ ਵਿੱਚ ਅੱਜ ਦਾ ਘੱਟੋ-ਘੱਟ ਤਾਪਮਾਨ 24 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹੇਗਾ। ਅੱਜ ਇੱਥੇ ਵੀ ਮੀਂਹ ਦੀ ਸੰਭਾਵਨਾ ਹੈ।
Uttarakhand Weather: ਉਤਰਾਖੰਡ ਦੇ ਜ਼ਿਆਦਾਤਰ ਖੇਤਰਾਂ 'ਚ ਅੱਜ ਮੌਸਮ ਸਾਫ ਹੈ। ਹਾਲਾਂਕਿ, ਕਈ ਥਾਂਵਾਂ 'ਤੇ ਹਲਕੀ ਬਾਰਿਸ਼ ਦਰਜ ਕੀਤੀ ਗਈ ਹੈ। ਪਰ ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਰੁਕ-ਰੁਕ ਕੇ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ, ਜਦੋਂਕਿ ਸੋਮਵਾਰ ਅਤੇ ਮੰਗਲਵਾਰ ਮੁੜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Monsoon Update: ਦੇਸ਼ ਦੇ ਕਈ ਸੂਬਿਆਂ 'ਚ ਮੀਂਹ ਨਾਲ ਤਬਾਹੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ!
Himachal Pradesh Weather: ਹਿਮਾਚਲ ਪ੍ਰਦੇਸ਼ ਵਿੱਚ ਬਰਸਾਤ ਦਾ ਮੌਸਮ ਅਜੇ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਸੂਬੇ ਵਿੱਚ ਅੱਜ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਛੇ ਜ਼ਿਲ੍ਹਿਆਂ ਚੰਬਾ, ਕਾਂਗੜਾ, ਮੰਡੀ, ਸ਼ਿਮਲਾ, ਸੋਲਨ ਅਤੇ ਸਿਰਮੌਰ ਵਿੱਚ ਗਰਜ਼-ਤੂਫ਼ਾਨ ਅਤੇ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
Bihar Weather: ਬਿਹਾਰ ਵਿੱਚ ਮਾਨਸੂਨ ਨਾਲ ਜੁੜੀਆਂ ਗਤੀਵਿਧੀਆਂ ਇੱਕ ਵਾਰ ਫਿਰ ਵਧਣ ਜਾ ਰਹੀਆਂ ਹਨ। ਮੌਸਮ ਵਿਭਾਗ ਨੇ ਪਟਨਾ ਸਮੇਤ 15 ਜ਼ਿਲਿਆਂ 'ਚ ਸੋਮਵਾਰ ਤੋਂ ਬਾਰਿਸ਼ ਅਤੇ ਤੂਫਾਨ ਦਾ ਅਲਰਟ ਜਾਰੀ ਕੀਤਾ ਹੈ। ਦੋ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
Alert: ਅਗਲੇ 24 ਘੰਟਿਆਂ ਦੌਰਾਨ, ਗੁਜਰਾਤ, ਵਿਦਰਭ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਥਾਂਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੰਡੇਮਾਨ ਅਤੇ ਨਿਕੋਬਾਰ ਟਾਪੂ, ਝਾਰਖੰਡ, ਗੰਗਾ ਪੱਛਮੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਬੰਗਾਲ, ਛੱਤੀਸਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਮੀਂਹ ਸੰਭਵ ਹੈ। ਦਿੱਲੀ, ਹਰਿਆਣਾ, ਬਿਹਾਰ, ਦੱਖਣੀ ਅੰਦਰੂਨੀ ਕਰਨਾਟਕ, ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਰਾਇਲਸੀਮਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Update: Chance of rain today in these states including Delhi-Punjab-Haryana! Know the weather!