Weather Update: ਦੇਸ਼ ਭਰ 'ਚ ਮੌਸਮ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਕਿਤੇ ਮੀਂਹ-ਗੜੇਮਾਰੀ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ ਤੇ ਕਿਤੇ ਅੱਤ ਦੀ ਗਰਮੀ ਕਾਰਨ ਲੋਕ ਖੱਜਲ-ਖੁਆਰ ਹੋ ਰਹੇ ਹਨ। ਮੌਸਮ ਵਿਭਾਗ ਅਨੁਸਾਰ 18 ਅਤੇ 21 ਅਪ੍ਰੈਲ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ (IMD) ਨੇ ਦੇਸ਼ ਭਰ ਦੇ ਕਈ ਸੂਬਿਆਂ ਵਿੱਚ 20 ਅਪ੍ਰੈਲ ਤੱਕ ਹੀਟਵੇਵ ਅਲਰਟ (Heatwave Alert) ਵੀ ਜਾਰੀ ਕੀਤਾ ਹੈ। ਆਓ ਜਾਣਦੇ ਹਾਂ ਕਿਹੋ ਜਿਹਾ ਰਹੇਗਾ ਮੌਸਮ ਦਾ ਮਿਜਾਜ਼...
ਦਿੱਲੀ ਦਾ ਮੌਸਮ
ਮੌਸਮ ਵਿਭਾਗ ਮੁਤਾਬਕ 19 ਅਪ੍ਰੈਲ ਤੱਕ ਦਿੱਲੀ 'ਚ ਦਿਨ ਵੇਲੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। IMD ਦਾ ਕਹਿਣਾ ਹੈ ਕਿ 20 ਅਤੇ 21 ਅਪ੍ਰੈਲ ਨੂੰ ਦਿੱਲੀ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 35 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 21 ਤੋਂ 23 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਬਿਹਾਰ 'ਚ ਅੱਤ ਦੀ ਗਰਮੀ
ਬਿਹਾਰ ਦੀ ਰਾਜਧਾਨੀ ਪਟਨਾ ਸਮੇਤ ਪੂਰੇ ਸੂਬੇ 'ਚ ਗਰਮ ਹਵਾਵਾਂ ਦੇ ਵਹਾਅ ਕਾਰਨ ਮੌਸਮ ਖੁਸ਼ਕ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੇ ਵਾਧੇ ਨਾਲ ਗਰਮੀ ਵਧੇਗੀ। ਮੌਸਮ ਵਿਭਾਗ ਅਨੁਸਾਰ 18 ਅਪ੍ਰੈਲ ਤੋਂ ਮੌਸਮ ਵਿੱਚ ਤਬਦੀਲੀ ਨਾਲ ਗਰਮ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦਾ ਵਾਧਾ ਗਰਮੀ ਦੇ ਪ੍ਰਭਾਵ ਨੂੰ ਹੋਰ ਵਧਾਏਗਾ। ਫਿਲਹਾਲ, ਮੌਸਮ ਵਿਭਾਗ ਨੇ ਹੀਟਵੇਵ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : Weather Today: Delhi-UP ਦਾ ਮੌਸਮ Cool-Cool, Punjab-Haryana ਵਿੱਚ ਨਵੇਂ Western Disturbance ਕਾਰਨ ਨਹੀਂ ਮਿਲਣ ਵਾਲਾ ਸੁਕੂਨ
ਮੌਸਮ ਦੀ ਗਤੀਵਿਧੀ
ਆਈਐਮਡੀ ਦੇ ਰੋਜ਼ਾਨਾ ਬੁਲੇਟਿਨ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਦੇ ਨਾਲ ਬਰਫਬਾਰੀ ਹੋ ਸਕਦੀ ਹੈ। ਜਦੋਂਕਿ ਉੱਤਰਾਖੰਡ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਉੱਤਰੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ ਹੋ ਸਕਦੀ ਹੈ।
ਇਸ ਤੋਂ ਇਲਾਵਾ ਉੱਤਰੀ ਪੰਜਾਬ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼, ਵਿਦਰਭ, ਦੱਖਣੀ ਤਾਮਿਲਨਾਡੂ ਅਤੇ ਦੱਖਣੀ ਕੇਰਲ ਦੇ ਕੁਝ ਹਿੱਸਿਆਂ ਵਿੱਚ ਥੋੜ੍ਹੇ ਸਮੇਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਅਸਾਮ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Update: Clear weather on 17-18 April, 19-20 April Cloudy rain and hail storms, Read IMD Report