Monsoon 2022: ਉੱਤਰਾਖੰਡ, ਮਹਾਰਾਸ਼ਟਰ ਅਤੇ ਗੁਜਰਾਤ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਮੀਂਹ ਕਾਰਨ ਹਾਲਾਤ ਖਰਾਬ ਹਨ। ਇਸ ਦੇ ਨਾਲ ਹੀ ਯੂਪੀ ਸਮੇਤ ਉੱਤਰ ਭਾਰਤ ਦੇ ਕਈ ਸੂਬੇ ਮੀਂਹ ਦਾ ਇੰਤਜ਼ਾਰ ਕਰ ਰਹੇ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਤੱਟੀ ਖੇਤਰਾਂ ਸਮੇਤ ਕੁਝ ਸੂਬਿਆਂ ਵਿੱਚ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਜਾਰੀ ਰਹੇਗਾ।
Gujarat Weather: ਗੁਜਰਾਤ 'ਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ। ਭਾਰੀ ਮੀਂਹ ਕਾਰਨ ਨਦੀਆਂ 'ਚ ਉਛਾਲ ਹੈ, ਇੱਥੋਂ ਦੇ ਬੰਨ੍ਹ ਪੂਰੀ ਤਰ੍ਹਾਂ ਭਰ ਗਏ ਹਨ।
Madhya Pradesh & Maharashtra Weather: ਇਸ ਦੇ ਨਾਲ ਹੀ ਗੁਜਰਾਤ ਨਾਲ ਜੁੜੇ ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਸੂਬਿਆਂ 'ਚ ਵੀ ਮੀਂਹ ਕਾਰਨ ਡੈਮਾਂ 'ਤੇ ਖ਼ਤਰਾ ਮੰਡਰਾ ਰਿਹਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਸਾਰੇ ਡੈਮਾਂ ਦੇ ਆਲੇ-ਦੁਆਲੇ ਰਹਿਣ ਵਾਲੇ ਇਲਾਕਿਆਂ ਲਈ ਹਾਈ ਅਲਰਟ ਜਾਰੀ ਕੀਤਾ ਹੈ।
Uttarakhand Weather: ਮੌਸਮ ਵਿਭਾਗ ਨੇ ਅੱਜ ਉੱਤਰਾਖੰਡ ਦੇ ਦੇਹਰਾਦੂਨ, ਟਿਹਰੀ ਗੜ੍ਹਵਾਲ, ਪੌੜੀ ਗੜ੍ਹਵਾਲ, ਨੈਨੀਤਾਲ, ਊਧਮ ਸਿੰਘ ਨਗਰ, ਚੰਪਾਵਤ, ਪਿਥੌਰਾਗੜ੍ਹ ਅਤੇ ਬਾਗੇਸ਼ਵਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕੱਲ ਯਾਨੀ ਬੁੱਧਵਾਰ ਲਈ ਵੀ ਔਰੇਂਜ ਅਲਰਟ ਜਾਰੀ ਕੀਤਾ ਹੈ।
Himachal Pradesh Weather: ਹਿਮਾਚਲ ਪ੍ਰਦੇਸ਼ ਵਿੱਚ ਅੱਜ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਦੇ ਸਾਰੇ ਜਿਲ੍ਹਿਆਂ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਸੂਬੇ 'ਚ ਬਿਜਲੀ, ਪਾਣੀ ਅਤੇ ਟ੍ਰਾੰਸਪੋਰਟ ਸੇਵਾਵਾਂ ਵਿੱਚ ਵੀ ਵਿਘਨ ਪੈ ਸਕਦਾ ਹੈ।
Punjab-Haryana-Delhi Weather: ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ-ਐੱਨ.ਸੀ.ਆਰ 'ਚ ਅੱਜ ਦਾ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ, ਜਦੋਂਕਿ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਇਸ ਦੌਰਾਨ ਦਿਨ 'ਚ ਬੱਦਲ ਛਾਏ ਰਹਿਣਗੇ ਅਤੇ ਰਾਜਧਾਨੀ ਦਿੱਲੀ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।
Rajasthan Weather: ਰਾਜਸਥਾਨ ਵਿੱਚ ਇਸ ਹਫ਼ਤੇ ਵੀ ਮਾਨਸੂਨ ਦਾ ਮੀਂਹ ਜਾਰੀ ਰਹੇਗਾ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
UP Weather: ਉੱਤਰ ਪ੍ਰਦੇਸ਼ 'ਚ ਮਾਨਸੂਨ ਦੀ ਬਾਰਿਸ਼ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਸੂਬੇ ਵਿੱਚ 19 ਤੋਂ 22 ਜੁਲਾਈ ਦਰਮਿਆਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ (IMD) ਨੇ ਇਸ ਸਬੰਧੀ ਗੂੜ੍ਹਾ ਪੀਲਾ ਅਲਰਟ ਜਾਰੀ ਕੀਤਾ ਹੈ। ਮਾਨਸੂਨ ਅਗਲੇ ਦੋ ਦਿਨਾਂ ਵਿੱਚ ਪੂਰੇ ਯੂਪੀ ਵਿੱਚ ਸਰਗਰਮ ਹੋ ਜਾਵੇਗਾ, ਜਿਸ ਕਾਰਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
Bihar Weather: ਮੌਸਮ ਵਿਭਾਗ ਨੇ ਮੰਗਲਵਾਰ ਨੂੰ ਬਿਹਾਰ ਦੇ ਪੰਜ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹੋਰ 19 ਜ਼ਿਲ੍ਹਿਆਂ ਵਿੱਚ ਵੀ ਮੌਸਮ ਵਿੱਚ ਬਦਲਾਅ ਹੋਣ ਦੀ ਸੰਭਾਵਨਾ ਹੈ। ਸੂਬੇ 'ਚ ਮਾਨਸੂਨ ਮੁੜ ਸਰਗਰਮ ਹੋਣ ਜਾ ਰਿਹਾ ਹੈ।
ਇਹ ਵੀ ਪੜ੍ਹੋ : Monsoon Alert: ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ! ਕਈ ਸੂਬਿਆਂ 'ਚ ਮੀਂਹ ਦੀ ਉਡੀਕ!
Alert: ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਕੋਂਕਣ, ਗੋਆ, ਵਿਦਰਭ, ਤੱਟਵਰਤੀ ਕਰਨਾਟਕ, ਕੇਰਲ, ਮਾਹੇ ਅਤੇ ਲਕਸ਼ਦੀਪ ਵਿੱਚ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਝਾਰਖੰਡ, ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ, ਪੰਜਾਬ, ਪੂਰਬੀ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Summary in English: Weather Update: Disaster due to rain in Uttarakhand, Maharashtra and Gujarat! Know today's weather!