Weather Forecast: ਫਰਵਰੀ ਮਹੀਨਾ ਖ਼ਤਮ ਹੋਣ ਤੇ ਪਹਿਲਾਂ ਹੀ ਗਰਮੀ ਦਾ ਡਰਾਉਣਾ ਰੂਪ ਦੇਖਣ ਨੂੰ ਮਿਲ ਰਿਹਾ ਹੈ, ਜਿਸਦੇ ਚਲਦਿਆਂ ਹਰ ਕੋਈ ਪਰੇਸ਼ਾਨ ਹੈ। ਫਿਲਹਾਲ ਆਲਮ ਇਹ ਹੈ ਕਿ ਸਵੇਰੇ ਤਾਂ ਠੰਡੀਆਂ ਹਵਾਵਾਂ ਠੰਡਕ ਦੇ ਰਹੀਆਂ ਹਨ, ਪਰ ਦੁਪਹਿਰ ਹੁੰਦਿਆਂ ਹੀ ਲੱਗਦਾ ਹੈ ਜਿਵੇਂ ਆਸਮਾਨ ਤੋਂ ਅੱਗ ਵਰ੍ਹ ਰਹੀ ਹੋਵੇ।
ਦੇਸ਼ ਭਰ 'ਚ ਮੌਸਮ 'ਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਹੁਣ ਜ਼ਿਆਦਾਤਰ ਸੂਬਿਆਂ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਹਾਲਾਤ ਇਹ ਬਣ ਗਏ ਹਨ ਕਿ ਫਰਵਰੀ ਮਹੀਨੇ ਤੋਂ ਹੀ ਗਰਮੀਆਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਕਈ ਥਾਵਾਂ 'ਤੇ ਅਜੇ ਵੀ ਰਾਤ ਅਤੇ ਸਵੇਰ ਵੇਲੇ ਹਲਕੀ ਠੰਡ ਦਾ ਅਹਿਸਾਸ ਹੋ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਭਾਰਤ ਇਸ ਸਾਲ ਰਿਕਾਰਡ ਤੋੜ ਗਰਮੀ ਦਾ ਅਨੁਭਵ ਕਰਨ ਜਾ ਰਿਹਾ ਹੈ। ਜੇਕਰ ਭਾਰਤੀ ਮੌਸਮ ਵਿਭਾਗ (IMD) ਦੀ ਭਵਿੱਖਬਾਣੀ 'ਤੇ ਵਿਸ਼ਵਾਸ ਕੀਤਾ ਜਾਵੇ ਤਾਂ ਇਸ ਸਾਲ ਵੀ ਹਾਲਾਤ ਅਜਿਹੇ ਹੀ ਰਹਿਣ ਦੀ ਸੰਭਾਵਨਾ ਹੈ। ਹੁਣ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਕਦੇ ਗਰਮੀ - ਕਦੇ ਠੰਡ, ਕਿਹੋ ਜਿਹਾ ਹੈ ਮੌਸਮ, ਜਾਣੋ WEATHER UPDATE
ਮੌਸਮ ਵਿਭਾਗ ਮੁਤਾਬਕ ਪਹਿਲਾਂ ਹੀ ਮਹਾਰਾਸ਼ਟਰ, ਤੇਲੰਗਾਨਾ, ਝਾਰਖੰਡ, ਛੱਤੀਸਗੜ੍ਹ, ਉੜੀਸਾ, ਗੁਜਰਾਤ, ਮੱਧ ਪ੍ਰਦੇਸ਼ ਅਤੇ ਬੰਗਾਲ ਦੇ ਕੁਝ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਤੋਂ 37 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਮੁਤਾਬਕ ਅਗਲੇ 5 ਦਿਨਾਂ ਦੌਰਾਨ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਤਾਪਮਾਨ ਆਮ ਨਾਲੋਂ 3 ਤੋਂ 5 ਡਿਗਰੀ ਵੱਧ ਦਰਜ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਆਮ ਤੌਰ 'ਤੇ ਇਹ ਤਾਪਮਾਨ ਮਾਰਚ ਦੇ ਪਹਿਲੇ ਹਫ਼ਤੇ ਦਰਜ ਕੀਤਾ ਜਾਂਦਾ ਹੈ, ਪਰ ਇਸ ਵਾਰ ਅਜਿਹਾ ਤਾਪਮਾਨ ਫਰਵਰੀ ਦੇ ਆਖਰੀ ਹਫ਼ਤੇ ਹੀ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਦੇਸ਼ ਭਰ 'ਚ ਮੌਸਮ ਦਾ ਕੀ ਹਾਲ ਹੈ।
ਜੇਕਰ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਇਨ੍ਹੀਂ ਦਿਨੀਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਇੱਥੇ ਅੱਜ ਘੱਟੋ-ਘੱਟ ਤਾਪਮਾਨ 12 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿੱਲੀ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦੀ ਹੈ।
ਇਹ ਵੀ ਪੜ੍ਹੋ : Delhi-NCR 'ਚ ਸੰਘਣੀ ਧੁੰਦ, ਜਾਣੋ Punjab-Haryana-Rajasthan ਦਾ ਮੌਸਮ
ਜੇਕਰ ਮੱਧ ਪ੍ਰਦੇਸ਼ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਕਈ ਸ਼ਹਿਰਾਂ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਆਲਮ ਇਹ ਹੈ ਕਿ ਵੱਧ ਤੋਂ ਵੱਧ ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ। ਪਰ ਅਜੇ ਵੀ ਸਵੇਰੇ ਅਤੇ ਸ਼ਾਮ ਨੂੰ ਗੁਲਾਬੀ ਠੰਡ ਦਾ ਅਹਿਸਾਸ ਹੋ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਤਾਪਮਾਨ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਆਈਐਮਡੀ ਨੇ ਅਰੁਣਾਚਲ ਪ੍ਰਦੇਸ਼, ਸਿੱਕਮ, ਅਸਾਮ, ਮੇਘਾਲਿਆ, ਉਪ-ਹਿਮਾਲੀਅਨ ਪੱਛਮੀ ਬੰਗਾਲ, ਨਾਗਾਲੈਂਡ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਪਹਾੜੀ ਸੂਬੇ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ 25 ਤੋਂ 27 ਤੱਕ ਬਰਫਬਾਰੀ ਦੇਖੀ ਜਾ ਸਕਦੀ ਹੈ।
Summary in English: Weather Update: Fire raining from the sky, this state is the most hot with heat