Weather Forecast: ਪਹਾੜੀ ਸੂਬਿਆਂ 'ਚ ਹੋ ਰਹੀ ਬਰਫਬਾਰੀ ਦਾ ਅਸਰ ਪੂਰੇ ਉੱਤਰੀ ਭਾਰਤ 'ਤੇ ਪੈਂਦਾ ਨਜ਼ਰ ਆ ਰਿਹਾ ਹੈ। ਦਰਅਸਲ, ਬਰਫਬਾਰੀ ਕਾਰਨ ਪਾਰਾ ਲਗਾਤਾਰ ਡਿੱਗਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਠੰਡੀਆਂ ਹਵਾਵਾਂ ਕਾਰਨ ਕੰਬਣੀ ਛਿੜੀ ਹੋਈ ਹੈ। ਜਦੋਂਕਿ, ਤਾਮਿਲਨਾਡੂ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੇ ਇੱਕ ਵਾਰ ਫਿਰ ਭਾਰੀ ਤਬਾਹੀ ਮਚਾਈ ਹੋਈ ਹੈ। ਸੂਬੇ ਵਿੱਚ ਭਾਰੀ ਮੀਂਹ ਕਾਰਨ ਖੇਤ, ਸੜਕਾਂ, ਰਿਹਾਇਸ਼ੀ ਇਲਾਕੇ ਅਤੇ ਪੁਲ ਪਾਣੀ ਵਿੱਚ ਡੁੱਬ ਗਏ ਹਨ।
ਪੰਜਾਬ ਵਿੱਚ ਅੱਜ-ਕੱਲ੍ਹ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋ ਰਹੀ ਹੈ। ਇੱਕ ਪਾਸੇ ਜਿੱਥੇ ਠੰਡ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀ ਹੈ, ਉੱਥੇ ਹੀ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਦਰਜ ਕੀਤੀ ਜਾ ਰਹੀ ਹੈ, ਜਿਸ ਨਾਲ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 21 ਦਸੰਬਰ ਤੱਕ ਸੰਘਣੀ ਧੁੰਦ ਨੂੰ ਲੈ ਕੇ ਔਰੇਂਜ ਅਲਰਟ ਅਤੇ 22 ਦਸੰਬਰ ਅਤੇ ਉਸ ਤੋਂ ਬਾਅਦ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਧੁੰਦ ਅਗਲੇ ਕੁਝ ਦਿਨਾਂ ਵਿੱਚ ਸਵੇਰ ਵੇਲੇ ਹੋਰ ਸੰਘਣੀ ਹੋਣ ਵਾਲੀ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ
● ਲਕਸ਼ਦੀਪ ਵਿਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ।
● ਤਾਮਿਲਨਾਡੂ, ਕੇਰਲ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
ਇਹ ਵੀ ਪੜੋ: Weather Forecast: ਸਵੇਰੇ 3 ਵਜੇ ਤੋਂ 5 ਵਜੇ ਤੱਕ GT Road 'ਤੇ ਸੰਘਣੀ ਧੁੰਦ, IMD ਵੱਲੋਂ ਪੰਜਾਬ 'ਚ ਮੀਂਹ ਦਾ ਅਲਰਟ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ
● ਲਕਸ਼ਦੀਪ ਉੱਤੇ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
● ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।
● ਬਿਹਾਰ, ਮੇਘਾਲਿਆ ਅਤੇ ਤ੍ਰਿਪੁਰਾ ਵਿੱਚ ਦਰਮਿਆਨੀ ਤੋਂ ਹਲਕੀ ਧੁੰਦ ਪੈ ਸਕਦੀ ਹੈ।
● ਅਗਲੇ ਦੋ ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।
ਸਰੋਤ: ਇਹ ਜਾਣਕਾਰੀ IMD ਅਤੇ Skymet Weather ਤੋਂ ਲਈ ਗਈ ਹੈ।
Summary in English: Weather Update: Fresh Western Disturbance attack from December 22, Torture of 5 degree starts from this day