ਦੱਖਣ ਭਾਰਤ `ਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਹਨ। ਦੱਖਣ ਦੇ ਸੂਬਿਆਂ `ਚ ਹੋ ਰਹੀ ਲਗਾਤਾਰ ਬਾਰਿਸ਼ ਲੋਕਾਂ ਲਈ ਮੁਸੀਬਤ ਬਣ ਗਈ ਹੈ। ਇਸਦੇ ਨਾਲ ਹੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਸੂਬਿਆਂ `ਚ ਠੰਡ ਲਗਾਤਾਰ ਵੱਧ ਰਹੀ ਹੈ। ਆਓ ਜਾਣਦੇ ਹਾਂ ਮੌਸਮ ਵਿਭਾਗ ਨੇ ਅੱਜ ਦੇਸ਼ ਦੇ ਵੱਖੋ ਵੱਖਰੇ ਸੂਬਿਆਂ ਲਈ ਕੀ ਭਵਿੱਖਬਾਣੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਨੇ ਦੱਖਣੀ ਭਾਰਤ ਦੇ ਸੂਬਿਆਂ `ਚ ਲਗਾਤਾਰ ਕਈ ਦਿਨਾਂ ਲਈ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਹੈ। ਕੇਰਲ ਤੇ ਤਾਮਿਲਨਾਡੂ 'ਚ 7 ਦਸੰਬਰ ਤੋਂ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋ ਜਾਣਗੀਆਂ। ਇਨ੍ਹਾਂ ਸੂਬਿਆਂ `ਚ ਮੀਂਹ 8 ਦਸੰਬਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।
Delhi Weather: ਦਿੱਲੀ `ਚ ਠੰਡ ਵਧਣ ਦੇ ਨਾਲ ਨਾਲ ਪ੍ਰਦੂਸ਼ਣ `ਚ ਵੀ ਵਾਧਾ ਹੋ ਰਿਹਾ ਹੈ। ਦਿੱਲੀ ਦਾ ਏਕਿਊਆਈ (AQI) ਇਸ ਸਮੇਂ ''ਬਹੁਤ ਗੰਭੀਰ'' ਸ਼੍ਰੇਣੀ `ਚ ਬਣਿਆ ਹੋਇਆ ਹੈ। ਸਵੇਰ ਵੇਲੇ ਇਥੇ ਧੁੰਦ ਛਾਈ ਰਹਿੰਦੀ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
Punjab Weather: ਪੰਜਾਬ `ਚ ਸਰਦੀ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਸਵੇਰ ਵੇਲੇ ਧੁੰਦ ਦੀ ਸੰਘਣੀ ਪਰਤ ਬਣੀ ਵੇਖੀ ਗਈ। ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਪੰਜਾਬ `ਚ ਅੱਜ ਮੌਸਮ ਸਾਫ਼ ਰਹੇਗਾ। ਪੰਜਾਬ ਦੇ ਤਾਪਮਾਨ `ਚ ਲਗਾਤਾਰ ਗਿਰਾਵਟ ਆਉਣ ਕਾਰਨ ਇਥੇ ਠੰਡ ਕਾਫ਼ੀ ਵੱਧ ਗਈ ਹੈ। ਪੰਜਾਬ `ਚ ਅੱਜ ਘੱਟੋ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਰਹੇਗਾ।
Uttar Pradesh Weather: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਅੱਜ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਲਖਨਊ 'ਚ ਵੀ ਕਈ ਥਾਵਾਂ 'ਤੇ ਹਲਕੀ ਤੋਂ ਸੰਘਣੀ ਧੁੰਦ ਦੇਖਣ ਨੂੰ ਮਿਲੀ।
ਇਹ ਵੀ ਪੜ੍ਹੋ : Fog or Smog? ਠੰਡ ਦੇ ਨਾਲ ਵਧਿਆ ਪ੍ਰਦੂਸ਼ਣ ਪੱਧਰ, ਦਿੱਲੀ ਤੋਂ ਬਿਹਾਰ ਤੱਕ ਲੋਕ ਖੱਜਲ-ਖੁਆਰ
Uttrakhand Weather: ਉੱਤਰਾਖੰਡ ਦੇ ਪਹਾੜਾਂ ਠੰਡ ਦਾ ਕਹਿਰ ਸ਼ੁਰੂ ਹੋ ਗਿਆ ਹੈ। ਬਾਗੇਸ਼ਵਰ ਦੇ ਮੈਦਾਨੀ ਇਲਾਕਿਆਂ 'ਚ ਸਵੇਰ ਤੋਂ ਹੀ ਸੰਘਣੀ ਧੁੰਦ ਪੈਣ ਕਾਰਨ ਠੰਡ ਵਧ ਗਈ ਹੈ, ਜਿਸ ਕਾਰਨ ਸਥਾਨਕ ਲੋਕਾਂ ਦੇ ਨਾਲ-ਨਾਲ ਰਾਹਗੀਰਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੀਂਹ ਦੀ ਸੰਭਾਵਨਾ:
● ਮੌਸਮ ਵਿਭਾਗ ਦੇ ਮੁਤਾਬਕ ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ `ਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਤਾਮਿਲਨਾਡੂ ਤੇ ਕੇਰਲ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
● 7 ਦਸੰਬਰ ਤੋਂ ਤਾਮਿਲਨਾਡੂ ਅਤੇ ਦੱਖਣੀ ਆਂਧਰਾ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋ ਜਾਣਗੀਆਂ ਜੋ ਕਿ 8 ਦਸੰਬਰ ਤੱਕ ਜਾਰੀ ਰਹਿ ਸਕਦੀਆਂ ਹਨ।
ਮੋਸਮੀ ਗਤੀਵਿਧੀਆਂ:
ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ (Skymet) ਦੇ ਅਨੁਸਾਰ ਦੱਖਣੀ ਅੰਡੇਮਾਨ ਸਾਗਰ ਤੇ ਇਸਦੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਿਆ ਹੈ। ਇਸ ਖੇਤਰ ਦੇ ਪੱਛਮੀ ਦਿਸ਼ਾ ਵਿੱਚ ਵਧਣ ਦੀ ਸੰਭਾਵਨਾ ਬਣੀ ਹੋਈ ਹੈ। ਇਹ 6 ਦਸੰਬਰ ਦੀ ਸ਼ਾਮ ਤੱਕ ਬੰਗਾਲ ਦੀ ਖਾੜੀ ਦੇ ਦੱਖਣ-ਪੂਰਬ ਵਿੱਚ ਇੱਕ ਡਿਪਰੈਸ਼ਨ `ਚ ਬਦਲ ਸਕਦਾ ਹੈ।
Summary in English: Weather Update: Fury of rain in South India, increased cold in North India