Weather Alert: ਮਾਨਸੂਨ ਅਤੇ ਪ੍ਰੀ-ਮਾਨਸੂਨ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਦੱਖਣ ਤੋਂ ਬਾਅਦ ਹੁਣ ਉੱਤਰ ਭਾਰਤ ਦੇ ਸੂਬਿਆਂ ਵਿੱਚ ਵੀ ਮਾਨਸੂਨ ਦੀ ਐਂਟਰੀ ਹੋਣ ਵਾਲੀ ਹੈ। ਪਿਛਲੇ ਮਹੀਨੇ ਦੇ ਅੰਤ ਵਿੱਚ ਮਾਨਸੂਨ ਨੇ ਕੇਰਲ ਵਿੱਚ ਦਸਤਕ ਦਿੱਤੀ ਸੀ ਅਤੇ ਹੁਣ ਇਹ ਕਈ ਸੂਬਿਆਂ ਵਿੱਚ ਪਹੁੰਚ ਗਿਆ ਹੈ। ਜਦੋਂਕਿ, ਉੱਤਰ ਭਾਰਤ ਦੇ ਸੂਬਿਆਂ ਵਿੱਚ ਵੀ ਮਾਨਸੂਨ ਤੋਂ ਪਹਿਲਾਂ ਦੀ ਬਾਰਸ਼ ਹੋ ਰਹੀ ਹੈ।
Punjab Updated Weather: ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਆਸਮਾਨ 'ਚ ਬੱਦਲ ਛਾਏ ਹੋਏ ਸਨ ਅਤੇ ਰੁਕ-ਰੁਕ ਕੇ ਬਾਰਿਸ਼ ਹੋ ਰਹੀ ਸੀ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਸੀ ਅਤੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਸੀ। ਹੁਣ ਭਾਰਤੀ ਮੌਸਮ ਵਿਭਾਗ (IMD) ਨੇ ਵੀਰਵਾਰ ਤੋਂ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਅਨੁਸਾਰ 25 ਜੂਨ ਤੱਕ ਵੱਖ-ਵੱਖ ਥਾਵਾਂ 'ਤੇ ਮੌਸਮ ਅਜਿਹਾ ਹੀ ਰਹੇਗਾ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਮਾਨਸੂਨ 28 ਜੂਨ ਤੋਂ ਬਾਅਦ ਕਿਸੇ ਵੀ ਸਮੇਂ ਪੰਜਾਬ ਵਿੱਚ ਸਰਗਰਮ ਹੋ ਸਕਦਾ ਹੈ।
Delhi-NCR Updated Weather: ਦਿੱਲੀ-ਐੱਨਸੀਆਰ 'ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਸੀ ਅਤੇ ਗਰਮੀ ਤੋਂ ਕਾਫੀ ਰਾਹਤ ਮਿਲੀ ਸੀ। ਹੁਣ ਵੀਰਵਾਰ ਤੋਂ ਦਿੱਲੀ-ਐਨਸੀਆਰ ਵਿੱਚ ਮੌਸਮ ਕਰਵਟ ਲੈਣ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਵੀਰਵਾਰ ਤੋਂ ਇੱਥੇ ਮੌਸਮ ਸਾਫ਼ ਰਹੇਗਾ ਅਤੇ ਦਿਨ ਵੇਲੇ 20 ਤੋਂ 30 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 25 ਜੂਨ ਤੋਂ ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਆਵੇਗੀ ਅਤੇ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ।
Himachal Pradesh Updated Weather: ਹਿਮਾਚਲ ਪ੍ਰਦੇਸ਼ ਵਿੱਚ 25 ਜੂਨ ਤੱਕ ਮੌਸਮ ਸਾਫ਼ ਰਹੇਗਾ। 26 ਜੂਨ ਤੋਂ ਮੌਸਮ ਦੇ ਬਦਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮਾਨਸੂਨ ਦੇ 28 ਜੂਨ ਤੱਕ ਸੂਬੇ ਵਿੱਚ ਦਾਖ਼ਲ ਹੋਣ ਦੀ ਸੰਭਾਵਨਾ ਹੈ। ਰਾਜਧਾਨੀ ਸ਼ਿਮਲਾ ਸਮੇਤ ਸੂਬੇ ਦੇ ਸਾਰੇ ਇਲਾਕਿਆਂ 'ਚ ਬੁੱਧਵਾਰ ਨੂੰ ਮੌਸਮ ਸਾਫ ਰਿਹਾ। ਧੁੱਪ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਇਆ ਹੈ।
Uttar Pradesh Updated Weather: ਉੱਤਰ ਪ੍ਰਦੇਸ਼ ਦੀ ਗੱਲ ਕਰੀਏ ਤਾਂ ਇੱਥੇ ਗਰਮੀ ਦਾ ਕਹਿਰ ਜਾਰੀ ਹੈ। ਹੁੰਮਸ ਕਾਰਨ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ। ਸੂਬਾ ਵਾਸੀਆਂ ਨੂੰ ਗਰਮੀ ਤੋਂ ਨਿਜ਼ਾਤ ਮਿਲਦੀ ਘੱਟ ਨਜ਼ਰ ਆ ਰਹੀ ਹੈ। ਅੱਜ ਲਖਨਊ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪੁੱਜਣ ਦੀ ਸੰਭਾਵਨਾ ਹੈ। ਇੱਥੇ ਅਸਮਾਨ ਵਿੱਚ ਧੁੱਪ ਰਹੇਗੀ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
Uttarakhand Updated Weather: ਇੱਕ ਹਫਤੇ ਦੀ ਰਾਹਤ ਤੋਂ ਬਾਅਦ ਉੱਤਰਾਖੰਡ ਵਿੱਚ ਫਿਰ ਤੋਂ ਤਾਪਮਾਨ ਵਿੱਚ ਤੇਜੀ ਆਉਣ ਲੱਗੀ ਹੈ। ਮੌਸਮ ਵਿਭਾਗ ਮੁਤਾਨਬਕ ਅਗਲੇ 2 ਦਿਨ ਹੋਰ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 23 ਅਤੇ 24 ਜੂਨ ਨੂੰ ਮੌਸਮ ਆਮ ਤੌਰ 'ਤੇ ਖੁਸ਼ਕ ਰਹਿਣ ਦੀ ਗੱਲ ਕਹੀ ਹੈ। ਨਾਲ ਹੀ ਪ੍ਰੀ-ਮਾਨਸੂਨ ਦੇ 26 ਜੂਨ ਤੋਂ ਸਰਗਰਮ ਹੋਣ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ : Monsoon 2022: ਦਿੱਲੀ 'ਚ ਬੱਦਲਵਾਈ! ਇਨ੍ਹਾਂ ਸੂਬਿਆਂ 'ਚ ਬਾਰਿਸ਼! ਜਾਣੋ ਆਪਣੇ ਸ਼ਹਿਰ ਦਾ ਮੌਸਮ!
Rajasthan Updated Weather: ਰਾਜਸਥਾਨ 'ਚ ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਲਗਭਗ ਖਤਮ ਹੋ ਚੁੱਕੀ ਹੈ। ਅਗਲੇ ਤਿੰਨ ਦਿਨਾਂ ਤੱਕ ਜ਼ਿਆਦਾਤਰ ਥਾਵਾਂ 'ਤੇ ਮੌਸਮ ਖੁਸ਼ਕ ਰਹੇਗਾ। ਬੀਕਾਨੇਰ ਅਤੇ ਜੋਧਪੁਰ ਡਿਵੀਜ਼ਨ ਵਿੱਚ 23 ਤੋਂ 26 ਜੂਨ ਤੱਕ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਪੂਰਬੀ ਰਾਜਸਥਾਨ ਦੇ ਕੋਟਾ ਅਤੇ ਉਦੈਪੁਰ ਡਿਵੀਜ਼ਨਾਂ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਹਿੱਸੇ ਵਿੱਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 26-27 ਜੂਨ ਤੱਕ ਉਦੈਪੁਰ, ਕੋਟਾ ਡਿਵੀਜ਼ਨ 'ਚ ਬਾਰਿਸ਼ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ।
IMD Alert: ਉਮੀਦ ਜਤਾਈ ਜਾ ਰਹੀ ਹੈ ਕਿ ਮਾਨਸੂਨ ਜਲਦੀ ਹੀ ਦੇਸ਼ ਦੇ ਹੋਰ ਹਿੱਸਿਆਂ ਵਿੱਚ ਦਸਤਕ ਦੇਣ ਜਾ ਰਿਹਾ ਹੈ। ਮੌਸਮ ਵਿਭਾਗ (IMD) ਮੁਤਾਬਕ ਦੱਖਣ-ਪੱਛਮੀ ਮਾਨਸੂਨ 23 ਜੂਨ ਤੋਂ 29 ਜੂਨ ਦਰਮਿਆਨ ਮੱਧ ਭਾਰਤ ਦੇ ਬਾਕੀ ਹਿੱਸਿਆਂ ਅਤੇ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੱਖਣ-ਪੱਛਮੀ ਮਾਨਸੂਨ ਦੇ 27 ਜੂਨ ਤੱਕ ਦਿੱਲੀ ਪਹੁੰਚਣ ਦੀ ਸੰਭਾਵਨਾ ਹੈ ਅਤੇ ਜੂਨ ਦੇ ਅੰਤ ਤੱਕ ਚੰਗੀ ਬਾਰਿਸ਼ ਹੋਵੇਗੀ। ਨਾਲ ਹੀ ਮੌਸਮ ਵਿਭਾਗ ਨੇ ਦੱਸਿਆ ਕਿ ਮਾਨਸੂਨ ਝਾਰਖੰਡ, ਬਿਹਾਰ ਅਤੇ ਦੱਖਣ-ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵੱਲ ਵਧ ਰਿਹਾ ਹੈ। IMD ਦੇ ਅਨੁਸਾਰ, ਅਗਲੇ ਪੰਜ ਦਿਨਾਂ ਵਿੱਚ ਪੱਛਮੀ ਪੱਟੀ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
Summary in English: Weather Update: IMD Alert! It may rain for 5 days continuously from today!