Weather Forecast: ਮਾਨਸੂਨ ਦੇ ਜਾਣ ਤੋਂ ਬਾਅਦ ਹੁਣ ਠੰਡ ਦਸਤਕ ਦੇਣ ਵਾਲੀ ਹੈ। ਕਈ ਰਾਜਾਂ ਵਿੱਚ ਗੁਲਾਬੀ ਠੰਡ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਇਸ ਸਾਲ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਭਾਰਤ, ਖਾਸ ਤੌਰ 'ਤੇ ਦਿੱਲੀ-ਐਨਸੀਆਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਇਸ ਵਾਰ ਕੜਾਕੇ ਦੀ ਠੰਡ ਪੈ ਸਕਦੀ ਹੈ।
ਇਸ ਸਾਲ ਪਹਿਲਾਂ ਕੜਾਕੇ ਦੀ ਗਰਮੀ, ਫਿਰ ਜ਼ਿਆਦਾ ਬਾਰਿਸ਼ ਅਤੇ ਹੁਣ ਸਰਦੀ ਸਬੰਧੀ ਅਜਿਹੇ ਦਾਅਵਿਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਆਓ ਜਾਣਦੇ ਹਾਂ ਇਸ ਹਫਤੇ ਦੇ ਮੌਸਮ ਦਾ ਮਿਜਾਜ਼...
ਦਿੱਲੀ ਦਾ ਮੌਸਮ
ਦਿੱਲੀ 'ਚ ਮੌਸਮ ਹੌਲੀ-ਹੌਲੀ ਬਦਲਣਾ ਸ਼ੁਰੂ ਹੋ ਰਿਹਾ ਹੈ। ਇੱਥੇ ਅਚਾਨਕ ਠੰਡੀਆਂ ਹਵਾਵਾਂ ਚੱਲਣ ਨਾਲ ਮੌਸਮ 'ਚ ਬਦਲਾਅ ਆਇਆ ਹੈ, ਜਿਸ ਕਾਰਨ ਤਾਪਮਾਨ 'ਚ ਵੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਨਾਲ ਹੀ ਹੁਣ ਦਿਨ ਵੇਲੇ ਨਿਕਲਣ ਵਾਲੀ ਧੁੱਪ ਵੀ ਹਲਕੀ ਹੋਣੀ ਸ਼ੁਰੂ ਹੋ ਗਈ ਹੈ। ਜੇਕਰ ਠੰਡੀਆਂ ਹਵਾਵਾਂ ਚੱਲਦੀਆਂ ਰਹੀਆਂ ਤਾਂ ਦਿੱਲੀ ਦੇ ਮੌਸਮ 'ਚ ਵੱਡਾ ਬਦਲਾਅ ਹੋਵੇਗਾ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀ ਮੰਗਲਵਾਰ ਨੂੰ ਦਿੱਲੀ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਰਾਜਧਾਨੀ ਦਿੱਲੀ ਵਿੱਚ 27 ਅਕਤੂਬਰ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਮੌਸਮ ਵਿਭਾਗ ਦੀ ਨਵੀ ਭਵਿੱਖਬਾਣੀ ਮੁਤਾਬਕ ਪੰਜਾਬ ਵਿੱਚ 24 ਅਕਤੂਬਰ ਤੋਂ ਮੌਸਮ ਵਿੱਚ ਤਬਦੀਲੀ ਆਉਣ ਵਾਲੀ ਹੈ। ਦਰਸਲ, ਮੌਸਮ ਵਿਭਾਗ ਨੇ 24 ਤਰੀਕ ਨੂੰ ਪੰਜਾਬ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਪਹਿਲਾਂ 23 ਅਕਤੂਬਰ ਤੱਕ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ, ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਜਾਰੀ ਰਹੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੀਵਾਲੀ ਦੇ ਆਸ-ਪਾਸ ਘੱਟੋ-ਘੱਟ ਤਾਪਮਾਨ 15 ਡਿਗਰੀ ਤੋਂ ਘੱਟ ਤੱਕ ਪਹੁੰਚ ਸਕਦਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 32 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪੰਜਾਬ ਨਾਲ ਲੱਗਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਅਜਿਹਾ ਮੌਸਮ ਰਹਿਣ ਵਾਲਾ ਹੈ। ਇਥੇ ਦੀਵਾਲੀ ਦੇ ਤਿਉਹਾਰ ਨਾਲ ਸਰਦੀਆਂ ਦੀ ਸ਼ੁਰੂਆਤ ਹੋਵੇਗੀ। ਇਸ ਤੋਂ ਪਹਿਲਾਂ 24 ਅਕਤੂਬਰ ਤੋਂ ਮੌਸਮ 'ਚ ਬਦਲਾਅ ਨਜ਼ਰ ਆਉਣਾ ਸ਼ੁਰੂ ਹੋ ਜਾਵੇਗਾ।
ਇਹ ਵੀ ਪੜ੍ਹੋ: Weather Today: 27 ਅਕਤੂਬਰ ਤੱਕ ਪੰਜਾਬ ਦਾ ਮੌਸਮ ਸਾਫ, ਇਸ ਦਿਨ ਤੋਂ ਮੀਂਹ ਪੈਣ ਨਾਲ ਵਧੇਗੀ ਹੜ੍ਹ ਭੰਨਵੀਂ ਠੰਡ, ਜਾਣੋ ਅਗਲੇ 7 ਦਿਨਾਂ ਦਾ ਮੌਸਮ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਕਰਨਾਟਕ ਅਤੇ ਕੋਂਕਣ ਅਤੇ ਗੋਆ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂਕਿ, ਦੱਖਣੀ ਓਡੀਸ਼ਾ, ਆਂਧਰਾ ਪ੍ਰਦੇਸ਼, ਤੇਲੰਗਾਨਾ, ਦੱਖਣੀ ਛੱਤੀਸਗੜ੍ਹ, ਮਰਾਠਵਾੜਾ, ਗੁਜਰਾਤ, ਤਾਮਿਲਨਾਡੂ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਲਕਸ਼ਦੀਪ, ਵਿਦਰਭ, ਦੱਖਣੀ ਰਾਜਸਥਾਨ, ਸਿੱਕਮ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Summary in English: Winter warning in Punjab, Rain Alert in many places from October 24, read this week's Weather Report