ਸਤੰਬਰ ਮਹੀਨਾ ਖ਼ਤਮ ਹੋਣ ਵਾਲਾ ਹੈ, ਪਰ ਮੀਂਹ ਰੁਕਣ ਦਾ ਨਾਂ ਨਹੀਂ ਲੈ ਰਿਹਾ। ਦੇਸ਼ `ਚ ਪੈ ਰਹੇ ਲਗਾਤਾਰ ਮੀਂਹ ਦੇ ਕਾਰਨ ਅੱਜ ਵੀ ਕਈ ਥਾਵਾਂ 'ਤੇ ਸਕੂਲ ਬੰਦ ਰਹਿਣਗੇ। ਦਿੱਲੀ ਵਰਗੇ ਸੂਬਿਆਂ `ਚ ਰੋਜ਼ਾਨਾ ਦੀ ਜਿੰਦਗੀ ਦੇ ਨਾਲ ਨਾਲ ਆਵਾਜਾਈ ਬਹੁਤ ਪ੍ਰਭਾਵਿਤ ਹੋਈ ਹੈ। ਆਓ ਜਾਣਦੇ ਹਾਂ ਅੱਜ ਮੌਸਮ ਵਿਭਾਗ ਦਾ ਮੌਸਮ ਨੂੰ ਲੈ ਕੇ ਕਿ ਪੂਰਵ ਅਨੁਮਾਨ ਰਹੇਗਾ।
IMD Forecast: ਮੌਸਮ ਵਿਭਾਗ (IMD) ਦੇ ਅਨੁਸਾਰ ਅੱਜ ਵੀ ਰਾਜਧਾਨੀ ਦਿੱਲੀ, ਹਰਿਆਣਾ ਸਮੇਤ ਦੇਸ਼ ਦੇ ਕਈ ਇਲਾਕਿਆਂ `ਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ 16 ਜਿਲ੍ਹਿਆਂ `ਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਯੂ.ਪੀ, ਫ਼ਿਰੋਜ਼ਾਬਾਦ ਤੇ ਰੋਹਤਕ ਲਈ ਵੀ ਮੀਂਹ ਨੂੰ ਲੈ ਕੇ ਭਵਿਖਬਾਣੀ ਕੀਤੀ ਗਈ ਹੈ।
Delhi Weather: ਦਿੱਲੀ ਐਨ.ਸੀ.ਆਰ `ਚ ਲਗਾਤਾਰ ਮੀਂਹ ਕਾਰਨ ਆਮ ਜੀਵਨ ਬਹੁਤ ਪ੍ਰਭਾਵਿਤ ਹੋਇਆ ਪਿਆ ਹੈ। ਦਿੱਲੀ ਦੇ ਕਈ ਇਲਾਕਿਆਂ 'ਚ ਪਾਣੀ ਭਰਨ ਨਾਲ ਆਵਾਜਾਈ 'ਤੇ ਸਭ ਤੋਂ ਜ਼ਿਆਦਾ ਅਸਰ ਪਿਆ। ਦੱਸ ਦੇਈਏ ਕਿ ਅੱਜ ਵੀ ਇਥੇ ਮੀਂਹ ਦਾ ਦੌਰ ਜਾਰੀ ਰਹੇਗਾ। ਇਸਦੇ ਨਾਲ ਹੀ ਦਿੱਲੀ ਦਾ ਅੱਜ ਦਾ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ।
Punjab Weather: ਪਿੱਛਲੇ 24 ਘੰਟੀਆਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ `ਚ ਹਲਕੀ ਤੋਂ ਭਾਰੀ ਬਾਰਿਸ਼ ਹੋਈ ਤੇ ਮੌਸਮ ਵਿਭਾਗ ਨੇ ਅੱਜ ਵੀ ਪੰਜਾਬ ਦੇ 16 ਜਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ `ਚ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ, ਦੋਆਬੇ ਦੇ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ, ਮਾਲਵੇ ਦੇ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸ.ਏ.ਐਸ ਨਗਰ ਸ਼ਾਮਲ ਹਨ। ਇਥੇ ਅੱਜ ਗਰਜ ਦੇ ਨਾਲ ਮੀਂਹ ਜਾਰੀ ਰਹੇਗਾ। ਇਸਦੇ ਨਾਲ ਹੀ ਪੰਜਾਬ ਦਾ ਅੱਜ ਦਾ ਤਾਪਮਾਨ 23 ਤੋਂ 26 ਡਿਗਰੀ ਸੈਲਸੀਅਸ ਦੇ ਵਿਚ ਰਹੇਗਾ।
ਦੱਸ ਦੇਈਏ ਕਿ ਮੀਂਹ ਕਾਰਨ ਝੋਨੇ ਦੀ ਫ਼ਸਲ `ਚ ਨਮੀ ਵਧਣ ਨਾਲ ਉੱਲੀ ਲੱਗਣ ਦਾ ਖਤਰਾ ਬਣਿਆ ਹੋਇਆ ਹੈ। ਜੇਕਰ ਅਗਲੇ ਦੋ-ਤਿੰਨ ਦਿਨਾਂ ਤੱਕ ਮੀਂਹ ਜਾਰੀ ਰਿਹਾ ਤਾਂ ਝੋਨੇ ਦੀ ਫ਼ਸਲ ਦੇ ਡਿੱਗਣ ਦਾ ਖਤਰਾ ਹੈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਵੇਗਾ।
ਇਹ ਵੀ ਪੜ੍ਹੋ : Flood Alert: ਦਿੱਲੀ `ਚ ਮੀਂਹ ਨਾਲ ਹੜ੍ਹ ਵਰਗੇ ਹਾਲਾਤ, ਸੜਕਾਂ ਪਾਣੀ ਨਾਲ ਭਰੀਆਂ
ਦੇਸ਼ ਦੇ ਹੋਰਾਂ ਸੂਬਿਆਂ ਦਾ ਹਾਲ:
● ਯੂ.ਪੀ ਦੇ ਕਈ ਜ਼ਿਲ੍ਹਿਆਂ `ਚ ਅਗਲੇ ਦੋ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
● ਗਾਜ਼ੀਆਬਾਦ ਵਿਖੇ ਪੈ ਰਹੇ ਮੀਂਹ ਦੇ ਕਾਰਨ ਓਥੇ ਹੜ੍ਹ ਵਰਗੇ ਹਾਲਤ ਬਣੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
● ਫ਼ਿਰੋਜ਼ਾਬਾਦ `ਚ ਮੀਂਹ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। 21 ਸਿਤੰਬਰ ਤੋਂ ਹੋ ਰਹੀ ਬਾਰਿਸ਼ ਕਾਰਨ ਸ਼ਹਿਰ 'ਚ ਕਈ ਥਾਵਾਂ 'ਤੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਾਰਨ ਰੋਜ਼ਾਨਾ ਦੇ ਕੰਮ ਠੱਪ ਹੋਏ ਪਏ ਹਨ।
● ਰੋਹਤਕ ਵਿਖੇ ਵੀ ਮੀਂਹ ਕਾਰਨ ਹੜ੍ਹ ਵਰਗੇ ਹਾਲਤ ਵੇਖਣ ਨੂੰ ਮਿਲੇ।
Summary in English: Yellow alert issued for 16 districts of Punjab