1. Home
  2. ਪਸ਼ੂ ਪਾਲਣ

“ਬੱਕਰੀ ਪਾਲਣ” 'ਤੇ ਇੱਕ ਹਫ਼ਤੇ ਦਾ Vocational Training Program

Krishi Vigyan Kendra ਫਤਿਹਗੜ ਸਾਹਿਬ ਵਿਖੇ “ਬੱਕਰੀ ਪਾਲਣ” 'ਤੇ ਇੱਕ ਹਫ਼ਤੇ ਦੀ ਵੋਕੇਸ਼ਨਲ ਟ੍ਰੇਨਿੰਗ, ਜ਼ਿਲ੍ਹੇ ਭਰ ਤੋਂ ਕਿਸਾਨ ਸ਼ਾਮਿਲ।

Gurpreet Kaur Virk
Gurpreet Kaur Virk
'ਬੱਕਰੀ ਪਾਲਣ' 'ਤੇ ਇੱਕ ਹਫ਼ਤੇ ਦਾ ਵੋਕੇਸ਼ਨਲ ਟ੍ਰੇਨਿੰਗ ਪ੍ਰੋਗਰਾਮ

'ਬੱਕਰੀ ਪਾਲਣ' 'ਤੇ ਇੱਕ ਹਫ਼ਤੇ ਦਾ ਵੋਕੇਸ਼ਨਲ ਟ੍ਰੇਨਿੰਗ ਪ੍ਰੋਗਰਾਮ

Goat Rearing: ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਹਗੜ ਸਾਹਿਬ ਵੱਲੋਂ 06.12.2023 ਤੋਂ 12.12.2023 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਹੇਠ “ਬੱਕਰੀ ਪਾਲਣ” ਵਿਸ਼ੇ ਤੇ ਇੱਕ ਹਫ਼ਤੇ ਦਾ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਦੱਸ ਦੇਈਏ ਕਿ ਇਹ ਸਿਖਲਾਈ ਪ੍ਰੋਗਰਾਮ ਡਾ. ਵਿਪਨ ਕੁਮਾਰ ਰਾਮਪਾਲ, ਸਹਿਯੋਗੀ ਡਾਇਰੈਕਟਰ (ਟ੍ਰੇਨਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਫਤਿਗ੍ਹੜ ਸਾਹਿਬ, ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਭਰ ਦੇ 25 ਕਿਸਾਨਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ।

ਡਾ. ਜੀ.ਪੀ.ਐਸ. ਸੇਠੀ, ਸਹਾਇਕ ਪ੍ਰੋਫੈਸਰ, ਪਸ਼ੂ ਵਿਗਿਆਨ, ਅਤੇ ਕੋਰਸ ਕੋਆਰਡੀਨੇਟਰ ਨੇ ਬੱਕਰੀਆਂ ਦੀਆਂ ਨਸਲਾਂ, ਪ੍ਰਜਨਨ ਪ੍ਰਬੰਧਨ ਅਤੇ ਬੱਕਰੀਆਂ ਦੀਆਂ ਵੱਖ ਵੱਖ ਬਿਮਾਰੀਆਂ ਅਤੇ ਉਨ੍ਹਾਂ ਦੇ ਸੰਭਾਵਤ ਇਲਾਜਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਬੱਕਰੀਆਂ ਵਿੱਚ ਟੀਕਾਕਰਨ ਦੀ ਮਹੱਤਤਾ ਬਾਰੇ, ਸੁਧਰੀ ਨਸਲ ਦੀ ਪਹਿਚਾਣ, ਦੰਦਾਂ ਤੋਂ ਉਮਰ ਦਾ ਅੰਦਾਜ਼ਾ ਲਗਾਉਣ, ਟੀਕਾਕਰਨ ਆਦਿ ਬਾਰੇ ਪ੍ਰੈਕਟੀਕਲ ਜਾਣਕਾਰੀ ਵੀ ਦਿੱਤੀ।

ਇਹ ਵੀ ਪੜੋ : Beekeeping Course ਰਾਹੀਂ ਮਧੂ ਮੱਖੀ ਪਾਲਕਾਂ ਨੂੰ Training

ਟ੍ਰੇਨਿੰਗ ਪ੍ਰੋਗਰਾਮ ਵਿਚ ਐਸ. ਬੀ. ਆਈ. ਬੈਂਕ ਵੱਲੋਂ ਵਰਿੰਦਰ ਨਕੁਇਬ ਨੇ ਬੱਕਰੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਬੈਂਕ ਦੀਆਂ ਸਕੀਮਾਂ ਬਾਰੇ ਸਿਖਆਰਥੀਆਂ ਨੂੰ ਵਿਸਥਾਰ ਵਿਚ ਜਾਣਕਾਰੀ ਦਿੱਤੀ। ਉਪਰੋਕਤ ਸਿਖਲਾਈ ਕੋਰਸ ਦਾ ਸੰਖੇਪ ਜੋੜਨ ਲਈ, ਡਾ. ਵਿਪਨ ਕੁਮਾਰ ਰਾਮਪਾਲ ਨੇ ਸਾਰੇ ਸਿਖਆਰਥੀਆਂ ਨੂੰ ਕੋਰਸ ਦੇ ਸਫਲਤਾਪੂਰਵਕ ਮੁਕੰਮਲ ਹੋਣ ਲਈ ਵਧਾਈ ਦਿੱਤੀ ਅਤੇ ਇਸ ਸਿਖਲਾਈ ਨੂੰ ਵਧੀਆ ਸਫਲ ਬਣਾਉਣ ਲਈ ਆਪਣਾ ਕੀਮਤੀ ਸਮਾਂ ਬਤੀਤ ਕਰਨ ਲਈ ਸਮੂਹ ਸਿਖਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਸਰੋਤ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University)

Summary in English: One Week Vocational Training Program on Goat Rearing

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters