1. Home

ਪੀਐਨਬੀ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ, ਹੁਣ ਖਾਤਿਆਂ 'ਚ ਸਿੱਧੇ ਆਉਣਗੇ 50,000 ਰੁਪਏ

ਪੰਜਾਬ ਨੈਸ਼ਨਲ ਬੈਂਕ ਇੱਕ ਵਾਰ ਫਿਰ ਕਿਸਾਨਾਂ ਲਈ ਨਵੀਂ ਸਕੀਮ ਲੈ ਕੇ ਆਇਆ ਹੈ। ਜਿਸ ਤਹਿਤ ਕਿਸਾਨਾਂ ਨੂੰ 50,000 ਰੁਪਏ ਦੀ ਰਾਸ਼ੀ ਦਿੱਤੀ ਜਾ ਰਹੀ ਹੈ।

Gurpreet Kaur Virk
Gurpreet Kaur Virk
ਕਿਸਾਨਾਂ ਨੂੰ ਵੱਡਾ ਤੋਹਫਾ

ਕਿਸਾਨਾਂ ਨੂੰ ਵੱਡਾ ਤੋਹਫਾ

Good News for Farmers: ਕੇਂਦਰ ਤੇ ਸੂਬਾ ਸਰਕਾਰਾਂ ਵਾਂਗ ਬੈਂਕ ਵੀ ਆਪਣੀ ਨਵੀਂ ਸਕੀਮਾਂ ਰਾਹੀਂ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਤੇ ਉਨ੍ਹਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਨੈਸ਼ਨਲ ਬੈਂਕ ਇੱਕ ਵਾਰ ਫਿਰ ਕਿਸਾਨਾਂ ਲਈ ਨਵੀਂ ਸਕੀਮ ਲੈ ਕੇ ਆਇਆ ਹੈ। ਜਿਸ ਤਹਿਤ ਕਿਸਾਨਾਂ ਨੂੰ 50,000 ਰੁਪਏ ਦੀ ਰਾਸ਼ੀ ਦਿੱਤੀ ਜਾ ਰਹੀ ਹੈ।

PNB New Scheme for Farmers: ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਨੈਸ਼ਨਲ ਬੈਂਕ (Punjab National Bank) ਨੇ ਇੱਕ ਵਿਸ਼ੇਸ਼ ਯੋਜਨਾ ਲਿਆਂਦੀ ਹੈ। ਜਿਸਦਾ ਨਾਮ ਕਿਸਾਨ ਤਤਕਾਲ ਲੋਨ ਸਕੀਮ ਹੈ। ਇਸ ਰਾਹੀਂ ਕਿਸਾਨਾਂ ਦੇ ਖਾਤੇ ਵਿੱਚ 50 ਹਜ਼ਾਰ ਰੁਪਏ ਦੀ ਰਕਮ ਸਿੱਧੀ ਆਵੇਗੀ। ਜਿਸ ਨਾਲ ਕਿਸਾਨ ਖੇਤੀ ਦੇ ਕੰਮਾਂ ਤੋਂ ਲੈ ਕੇ ਆਪਣੀਆਂ ਲੋੜਾਂ ਪੂਰੀਆਂ ਕਰ ਸਕਦੇ ਹਨ। ਇਸ ਤੋਂ ਇਲਾਵਾ ਹੋਰ ਸਰਕਾਰੀ ਬੈਂਕ ਵੀ ਕਿਸਾਨਾਂ ਦੀ ਸਹੂਲਤ ਲਈ ਕਈ ਸਕੀਮਾਂ ਚਲਾ ਰਹੇ ਹਨ। ਜਿੱਥੇ ਕਿਸਾਨਾਂ ਨੂੰ ਘੱਟ ਵਿਆਜ 'ਤੇ ਕਰਜ਼ਾ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ।

ਪੀਐਨਬੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਪੰਜਾਬ ਨੈਸ਼ਨਲ ਬੈਂਕ (Punjab National Bank) ਦੇ ਅਧਿਕਾਰਤ ਟਵਿੱਟਰ ਖਾਤੇ ਤੋਂ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਪੀਐਨਬੀ (PNB) ਨੇ ਇਸ ਸਕੀਮ ਬਾਰੇ ਲਿਖਿਆ ਹੈ ਕਿ “ਪੀਐਨਬੀ (PNB) ਨੇ ਹਰ ਕਿਸਾਨ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕਿਸਾਨ ਤਤਕਾਲ ਲੋਨ ਯੋਜਨਾ ਲਿਆਂਦੀ ਹੈ”। ਇਸ ਸਕੀਮ ਤਹਿਤ ਕਿਸਾਨ ਖੇਤੀਬਾੜੀ ਤੋਂ ਲੈ ਕੇ ਆਪਣੀਆਂ ਸਾਰੀਆਂ ਜ਼ਰੂਰਤਾਂ ਪੂਰੀਆਂ ਕਰ ਸਕਦੇ ਹਨ।

ਕਿਸਾਨ ਤਤਕਾਲ ਲੋਨ ਯੋਜਨਾ ਦਾ ਲਾਭ

ਖੇਤੀਬਾੜੀ ਖੇਤਰ ਵਿੱਚ ਕੰਮ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਨੈਸ਼ਨਲ ਬੈਂਕ (Punjab National Bank) ਦੀ ਕਿਸਾਨ ਤਤਕਾਲ ਕਰਜ਼ਾ ਯੋਜਨਾ ਦਾ ਲਾਭ ਮਿਲੇਗਾ। ਇਸ ਤੋਂ ਇਲਾਵਾ ਕਿਸਾਨ ਸਮੂਹ ਵੀ ਇਸ ਦਾ ਲਾਭ ਲੈ ਸਕਦੇ ਹਨ। ਜਿਕਰਯੋਗ ਹੈ ਕਿ ਇਸ ਸਕੀਮ ਦਾ ਲਾਭ ਸਿਰਫ਼ ਉਹੀ ਕਿਸਾਨ ਲੈ ਸਕਦੇ ਹਨ, ਜਿਨ੍ਹਾਂ ਕੋਲ ਪਹਿਲਾਂ ਹੀ ਕਿਸਾਨ ਕ੍ਰੈਡਿਟ ਕਾਰਡ ਹੈ ਅਤੇ ਪਿਛਲੇ 2 ਸਾਲਾਂ ਦਾ ਬੈਂਕ ਰਿਕਾਰਡ ਹੋਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ: Government Schemes: ਇਹ ਸਕੀਮਾਂ ਕਿਸਾਨਾਂ ਲਈ ਲਾਹੇਵੰਦ! ਜਾਣੋ ਇਨ੍ਹਾਂ ਸਕੀਮ ਬਾਰੇ!

ਲੋਨ ਕਿਵੇਂ ਲੈਣਾ ਹੈ?

ਤਤਕਾਲ ਕਰਜ਼ਾ ਯੋਜਨਾ ਦੇ ਤਹਿਤ ਕਰਜ਼ਾ ਲੈਣ ਲਈ ਕਿਸਾਨ ਪੀਐਨਬੀ (PNB) ਦੀ ਸ਼ਾਖਾ 'ਤੇ ਜਾ ਕੇ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨ ਆਨਲਾਈਨ ਮਾਧਿਅਮ ਰਾਹੀਂ ਵੀ ਅਪਲਾਈ ਕਰ ਸਕਦੇ ਹਨ। ਜਿਸ ਲਈ ਕਿਸਾਨਾਂ ਨੂੰ ਪੰਜਾਬ ਨੈਸ਼ਨਲ ਬੈਂਕ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰਨਾ ਹੋਵੇਗਾ।

ਲੋਨ ਦੀ ਮਿਆਦ

ਤਤਕਾਲ ਲੋਨ ਸਕੀਮ ਤੋਂ ਕਰਜ਼ਾ ਲੈਣ ਤੋਂ ਬਾਅਦ ਕਿਸਾਨ ਵੱਧ ਤੋਂ ਵੱਧ 5 ਸਾਲਾਂ ਲਈ ਕਰਜ਼ੇ ਦੀ ਰਕਮ ਵਾਪਸ ਕਰ ਸਕਦੇ ਹਨ। ਖਾਸ ਗੱਲ ਇਹ ਹੈ ਕਿ ਕਿਸਾਨ ਸਾਰੀ ਰਕਮ ਕਿਸ਼ਤਾਂ ਵਿੱਚ ਜਾਂ ਇੱਕ ਵਾਰ ਵਿੱਚ ਅਦਾ ਕਰ ਸਕਦੇ ਹਨ।

Summary in English: A big gift to farmers from PNB, now 50,000 rupees will come directly into the accounts

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters