
ਪੂਰੇ ਦੇਸ਼ ਵਿਚ ਤਾਲਾਬੰਦੀ ਦੀ ਸਥਿਤੀ ਕਾਰਨ ਲੋਕ ਘਰਾਂ ਵਿਚ ਕੈਦ ਰਹਿਣ ਲਈ ਮਜਬੂਰ ਹਨ, ਤਾ ਉਹਵੇ ਹੀ ਪੁਲਿਸ ਅਤੇ ਡਾਕਟਰ ਆਪਣੀ ਜਾਨ ਜੋਖਮ ਵਿਚ ਪਾ ਕੇ ਲੋਕਾਂ ਦੀ ਸੁਰੱਖਿਆ ਲਈ ਲਗੇ ਹੋਏ ਹਨ। ਅਜਿਹੀ ਸਥਿਤੀ ਵਿਚ, ਇਕ ਵਿਅਕਤੀ ਅਜਿਹਾ ਵੀ ਹੈ ਜੋ ਕੋਰੋਨਾ ਵਾਇਰਸ ਦੇ ਖ਼ਤਰੇ ਨਾਲੋਂ ਆਪਣੀ ਫਸਲਾਂ ਨੂੰ ਲੈ ਕੇ ਚਿੰਤਤ ਹੈ | ਉਹ ਹੈ ਸਾਡੇ ਦੇਸ਼ ਦਾ ਅੰਨਦਾਤਾ ਸਾਡੇ ਕਿਸਾਨ | ਅਜਿਹੀ ਸਥਿਤੀ ਵਿੱਚ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਕਈ ਕਦਮ ਉਠਾ ਰਹੀ ਹੈ। ਇਹ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ 'ਤੇ ਵੀ ਕਮ ਕਰ ਰਹੀਆਂ ਹਨ | ਇਸ ਦੇ ਨਾਲ ਹੀ ਹੁਣ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PMKSNY) ਦੇ ਨਾਲ ਕਿਸਾਨਾਂ ਨੂੰ ਹੋਰ ਬਹੁਤ ਸਾਰੇ ਲਾਭ ਦੇਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਲਾਭਪਾਤਰੀਆਂ ਕਿਸਾਨਾਂ ਨੂੰ ਕਿਸਾਨ ਕਰੈਡਿਟ ਕਾਰਡ (KCC) ਬਣਾਉਣ ਦੇ ਲਈ ਕਈ ਵਿਸ਼ੇਸ਼ ਮੁਹਿੰਮਾਂ ਵੀ ਸ਼ੁਰੂ ਕੀਤੀਆਂ ਹਨ। ਇਸ ਕਾਰਡ ਦੇ ਜ਼ਰੀਏ ਕਿਸਾਨ ਆਪਣੀ ਫਸਲ ਲਈ ਅਸਾਨੀ ਨਾਲ 3 ਲੱਖ ਰੁਪਏ ਤੱਕ ਦਾ ਕਰਜ਼ਾ ਲੈ ਸਕਦਾ ਹੈ |

ਕਿਸਾਨਾਂ ਨੂੰ ਇਹ ਕਰਜ਼ਾ 7 ਪ੍ਰਤੀਸ਼ਤ ਦੀ ਦਰ ਨਾਲ ਮਿਲੇਗਾ। ਇਹ ਲੋਨ ਨੂੰ ਸਮੇਂ ਸਿਰ ਜਮ੍ਹਾਂ ਕਰਨ 'ਤੇ 3 ਪ੍ਰਤੀਸ਼ਤ ਤੱਕ ਵਿਆਜ ਮੁਆਫ ਕੀਤਾ ਜਾਵੇਗਾ | ਇਸ ਨਾਲ ਫਾਇਦਾ ਇਹ ਹੋਏਗਾ ਕਿ ਕਿਸਾਨਾਂ ਨੂੰ ਸਿਰਫ 4 ਪ੍ਰਤੀਸ਼ਤ ਦੀ ਦਰ 'ਤੇ ਵਿਆਜ ਦੇਣਾ ਪਏਗਾ |ਇਸ ਦੇ ਲਈ,ਇੱਕ ਮੁਹਿੰਮ 10 ਫਰਵਰੀ 2020 ਨੂੰ ਸ਼ੁਰੂਆਤ ਕੀਤੀ ਗਈ ਸੀ, ਜੋ 15 ਦਿਨਾਂ ਲਈ ਚਲਾਈ ਗਈ ਸੀ | ਇਸ ਕਿਸਾਨ ਕ੍ਰੈਡਿਟ ਕਾਰਡ ਦੇ ਸਬੰਧ ਵਿੱਚ ਨਿਰਦੇਸ਼ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਅਤੇ ਸਾਰੇ ਬੈਂਕਾਂ ਦੇ ਮੈਨੇਜਿੰਗ ਡਾਇਰੈਕਟਰਾਂ ਅਤੇ ਨਾਬਾਰਡ ਦੇ ਚੇਅਰਮੈਨ ਨੂੰ ਜਾਰੀ ਕੀਤੇ ਜਾ ਚੁਕੇ ਹਨ | ਜਿਸ ਵਿਚ ਕੇਸੀਸੀ ਅਧੀਨ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਦੇ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਅਪਣਾਈ ਜਾਨ ਵਾਲੀ ਪੂਰੀ ਪ੍ਰਕਿਰਿਆ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ ਗਿਆ ਹੈ |
ਸਰਕਾਰ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਅਤੇ ਬੈਂਕਾਂ ਨੂੰ ਪ੍ਰਧਾਨ ਮੰਤਰੀ-ਕਿਸਾਨ ਦੇ ਉਨ੍ਹਾਂ ਸਾਰੇ ਲਾਭਪਾਤਰੀਆਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਹੈ। ਜਿਨ੍ਹਾਂ ਕੋਲ ਅਜੇ ਤਕ ਕਿਸਾਨ ਕਰੈਡਿਟ ਕਾਰਡ ਨਹੀਂ ਹੈ।
1 ) ਤੁਹਾਨੂੰ 6000 ਰੁਪਏ ਦੀ ਸਾਲਾਨਾ ਰਕਮ ਮਿਲੇਗੀ |
2 ) ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PMKSNY) ਦੇ ਲਾਭਪਾਤਰੀ ਆਸਾਨੀ ਨਾਲ ਕਿਸਾਨ ਕਰੈਡਿਟ ਕਾਰਡ ਪ੍ਰਾਪਤ ਕਰ ਸਕਦੇ ਹਨ |
3 ) ਇਸ ਦੇ ਨਾਲ, ਹੀ ਕਿਸਾਨ ਆਸਾਨੀ ਨਾਲ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ (Pradhan Mantri Suraksha Bima Yojana) ਯੋਜਨਾ ਦਾ ਲਾਭ ਲੈ ਸਕਦੇ ਹਨ | ਇਸ ਯੋਜਨਾ ਦੇ ਤਹਿਤ ਸਿਰਫ 12 ਅਤੇ 330 ਰੁਪਏ ਵਿੱਚ 2 ਲੱਖ ਰੁਪਏ ਦਾ ਏਕ੍ਸਿਡੇੰਟ ਅਤੇ ਜੀਵਨ ਬੀਮਾ ਲਿਤਾ ਜਾ ਸਕਦਾ ਹੈ |