1. Home

Punjab Government ਦੀ ‘ਇੱਕ ਜ਼ਿਲ੍ਹਾ ਇੱਕ ਉਦਪਾਦ’ Scheme ਨਾਲ ਕਿਸਾਨਾਂ ਨੂੰ ਹੁਲਾਰਾ

‘ਇੱਕ ਜ਼ਿਲ੍ਹਾ ਇੱਕ ਉਦਪਾਦ’ ਸਕੀਮ ਤਹਿਤ ਪੰਜਾਬ ਦੇ ਇਸ ਜ਼ਿਲ੍ਹੇ ਨੂੰ ਲੀਚੀ ਅਸਟੇਟ ਵਜੋਂ ਚੁਣਿਆ ਗਿਆ ਹੈ, ਜਿਸਦੇ ਚਲਦਿਆਂ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਲੀਚੀ ਦੇ ਬਾਗ ਲਗਾਉਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ।

Gurpreet Kaur Virk
Gurpreet Kaur Virk
‘ਇੱਕ ਜ਼ਿਲ੍ਹਾ ਇੱਕ ਉਦਪਾਦ’ ਸਕੀਮ ਕਿਸਾਨਾਂ ਲਈ ਫਾਇਦੇਮੰਦ

‘ਇੱਕ ਜ਼ਿਲ੍ਹਾ ਇੱਕ ਉਦਪਾਦ’ ਸਕੀਮ ਕਿਸਾਨਾਂ ਲਈ ਫਾਇਦੇਮੰਦ

Lychee Orchard: ਪੰਜਾਬ ਸਰਕਾਰ ਵੱਲੋਂ 'ਇੱਕ ਜ਼ਿਲ੍ਹਾ ਇੱਕ ਉਤਪਾਦ' ਸਕੀਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਲੀਚੀ ਅਸਟੇਟ ਵਜੋਂ ਚੁਣਿਆ ਗਿਆ ਹੈ। ਜਿਸ ਤੋਂ ਬਾਅਦ ਹੁਣ ਬਾਗਬਾਨੀ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਲੀਚੀ ਦੇ ਬਾਗਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਤਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਨੂੰ ਲੀਚੀ ਦੇ ਬਾਗ ਲਗਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਲੀਚੀ ਨਾਲ ਸਬੰਧਤ ਪ੍ਰੋਸੈਸਿੰਗ ਉਦਯੋਗਾਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਲੀਚੀ ਦੀ ਉੱਪਜ ਤੋਂ ਕਿਸਾਨ ਚੰਗਾ ਮੁਨਾਫਾ ਕਮਾ ਸਕਣ।

ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਗੁਰਦਾਸਪੁਰ ਅਤੇ ਦੀਨਾਨਗਰ ਦਾ ਇਲਾਕਾ ਲੀਚੀ ਦੀ ਕਾਸ਼ਤ ਲਈ ਬਹੁਤ ਵਧੀਆ ਹੈ ਅਤੇ ਇੱਥੇ ਦੀ ਲੀਚੀ ਦੀ ਗੁਣਵੱਤਾ ਅਤੇ ਝਾੜ ਬਹੁਤ ਵਧੀਆ ਹੈ।

ਇਹ ਵੀ ਪੜ੍ਹੋ: Fruit Orchards: ਫਲਾਂ ਦੇ ਬਾਗ ਲਗਾਓ, ਘੱਟ ਸਮੇਂ 'ਚ ਮੁਨਾਫ਼ਾ ਕਮਾਓ! ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ!

ਡਿਪਟੀ ਡਾਇਰੈਕਟਰ ਸ. ਤਜਿੰਦਰ ਸਿੰਘ ਬਾਜਵਾ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਫੁੱਲਾਂ ਦੇ ਬੀਜ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 14000 ਰੁਪਏ ਪ੍ਰਤੀ ਏਕੜ ਅਤੇ ਬਾਗਬਾਨਾਂ ਨੂੰ 10000 ਰੁਪਏ ਪ੍ਰਤੀ ਏਕੜ ਸਬਸਿਡੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਭਰਾ ਕਣਕ-ਝੋਨੇ ਦੇ ਫ਼ਸਲੀ ਚੱਕਰ ਹੇਠ ਆਪਣਾ ਏਕੜ ਰਕਬਾ ਕੱਢ ਕੇ ਫੁੱਲਾਂ, ਫ਼ਲਾਂ ਤੇ ਸਬਜੀਆਂ ਦੀ ਕਾਸ਼ਤ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ ਦੇ ਨਾਲ-ਨਾਲ ਆਪਣੀ ਆਮਦਨ ਵੀ ਵਧਾ ਸਕਦੇ ਹਨ।

ਇਹ ਵੀ ਪੜ੍ਹੋ: ਆਉਣ ਵਾਲੇ June - July ਦੇ ਮਹੀਨੇ ਵਿੱਚ ਇਨ੍ਹਾਂ ਫਲਾਂ ਦੀ ਕਾਸ਼ਤ ਲਾਹੇਵੰਦ

ਡਿਪਟੀ ਡਾਇਰੈਕਟਰ ਤਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਬਾਗਬਾਨੀ ਲਈ ਲੋੜੀਂਦਾ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਡਰੋਨ ਸਪਰੇਅ, ਨਵੇਂ ਬਾਗ ਲਗਾਉਣ ਲਈ ਟੋਏ ਪੁੱਟਣ ਵਾਲੀ ਮਸ਼ੀਨ, ਪਟਾਟੋ ਪਲਾਂਟਰ, ਗੋਡੀ ਕਰਨ ਲਈ ਪਾਵਰ ਟਿੱਲਰ, ਟਰੈਕਟਰ ਨਾਲ ਚੱਲਣ ਵਾਲੇ ਸਪਰੇਅ ਪੰਪ ਆਦਿ ਸ਼ਾਮਲ ਹਨ।

ਇੱਥੇ ਕਰੋ ਸੰਪਰਕ

ਡਿਪਟੀ ਡਾਇਰੈਕਟਰ ਤਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨ ਭਰਾ ਨਵੇਂ ਬਾਗ ਲਗਾਉਣ ਲਈ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਹਾਇਤਾ ਜਾਂ ਸਲਾਹ ਲਈ ਬਾਗਬਾਨੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਸਰੋਤ: ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ (District Public Relations Office, Gurdaspur)

Summary in English: Boost to farmers with Punjab Government's 'One District One Product' Scheme'

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters

Latest feeds

More News