1. Home

ਕਿਸਾਨਾਂ ਨੂੰ ਵੱਡੀ ਰਾਹਤ ! ਸਰਕਾਰ ਵੱਲੋਂ ਖਾਦਾਂ ਤੇ ਸਬਸਿਡੀ ਦਾ ਵਾਧਾ

ਖਾਦ ਦੀ ਅੰਤਰਰਾਸ਼ਟਰੀ ਕੀਮਤਾਂ ਵਿਚ ਭਾਰੀ ਵਾਧੇ ਤੋਂ ਬਾਅਦ, ਉਮੀਦ ਕੀਤੀ ਜਾ ਰਹੀ ਸੀ ਕਿ ਖਾਦ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਵੇਗਾ।

Pavneet Singh
Pavneet Singh
Increases Subsidy On Fertilizers

Increases Subsidy On Fertilizers

ਖਾਦ ਦੀ ਅੰਤਰਰਾਸ਼ਟਰੀ ਕੀਮਤਾਂ ਵਿਚ ਭਾਰੀ ਵਾਧੇ ਤੋਂ ਬਾਅਦ, ਉਮੀਦ ਕੀਤੀ ਜਾ ਰਹੀ ਸੀ ਕਿ ਖਾਦ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਵੇਗਾ। ਪਰ ਹੁਣ ਕਿਸਾਨਾਂ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਖਾਦ ’ਤੇ ਸਬਸਿਡੀ 1212 ਰੁਪਏ ਤੋਂ ਵਧਾ ਕੇ 1662 ਰੁਪਏ ਪ੍ਰਤੀ ਕਰ ਦਿੱਤੀ ਹੈ, ਜਿਸ ਕਾਰਨ ਕਿਸਾਨਾਂ ਨੂੰ ਖਾਦ ਖਰੀਦਣ ਵਿਚ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਤਾਂ ਆਓ ਜਾਂਦੇ ਹਾਂ ਕਿ ਹੁਣ ਖਾਦ ਦੀਆਂ ਕੀਮਤਾਂ ਵਿਚ ਕਿੰਨਾ ਬਦਲਾਵ ਹੋਇਆ ਹੈ।

ਸਾਉਣੀ ਦੀਆਂ ਫ਼ਸਲਾਂ ਦੀ ਕਟਾਈ ਤੋਂ ਬਾਅਦ ਹੁਣ ਹਾੜੀ ਦੀ ਬਿਜਾਈ ਸ਼ੁਰੂ ਹੋਣੀ ਹੈ। ਇਸ ਲਈ ਖੇਤ ਤਿਆਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਕਈ ਸੂਬਿਆਂ ਤੋਂ ਖਾਦਾਂ ਦੀ ਕਮੀ ਦੀਆਂ ਖ਼ਬਰਾਂ ਵੀ ਲਗਾਤਾਰ ਆ ਰਹੀਆਂ ਹਨ। ਕਈ ਖਾਦ ਵੰਡ ਕੇਂਦਰਾਂ ਦੇ ਬਾਹਰ ਕਿਸਾਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਕਈ ਥਾਵਾਂ ਤੋਂ ਹੰਗਾਮਾ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ, ਜਿਸ ਤੋਂ ਬਾਅਦ ਪੁਲੀਸ ਸੁਰੱਖਿਆ ਹੇਠ ਡੀਏਪੀ ਅਤੇ ਯੂਰੀਆ ਵੰਡਿਆ ਜਾ ਰਿਹਾ ਹੈ।

ਖਾਦ ਤੇ ਸਬਸਿਡੀ ਵਧਾਈ ਗਈ

ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਡੀਏਪੀ ਖਾਦ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਕਿਸਾਨਾਂ ਨੂੰ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਡੀਏਪੀ ਖਾਦ ’ਤੇ ਸਬਸਿਡੀ 1212 ਰੁਪਏ ਤੋਂ ਵਧਾ ਕੇ 1662 ਰੁਪਏ ਪ੍ਰਤੀ ਥੈਲਾ ਕਰ ਦਿੱਤੀ ਹੈ ਜਿਸ ਕਾਰਨ ਕਿਸਾਨਾਂ ਨੂੰ ਪਹਿਲਾਂ ਵਾਂਗ ਹੁਣ ਵੀ ਡੀਏਪੀ ਦਾ ਇੱਕ ਥੈਲਾ 1200 ਰੁਪਏ ਵਿੱਚ ਮਿਲੇਗਾ।

ਇਹ ਵੀ ਪੜ੍ਹੋ : ਖੇਤੀ ਮਸ਼ੀਨਰੀ ਤੇ ਸਬਸਿਡੀ ਪ੍ਰਾਪਤ ਕਰਨ ਦਾ ਸੁਨਹਿਰਾ ਮੌਕਾ !

ਸਰਕਾਰ ਅਜਿਹਾ ਫੈਸਲਾ ਪਹਿਲਾਂ ਹੀ ਲੈ ਚੁੱਕੀ ਹੈ

ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਵੱਲੋਂ ਸਾਉਣੀ ਦੇ ਸੀਜ਼ਨ ਦੌਰਾਨ ਕੌਮਾਂਤਰੀ ਮੰਡੀਆਂ ਵਿੱਚ ਖਾਦਾਂ ਦੀਆਂ ਕੀਮਤਾਂ ਵਧਣ ਕਾਰਨ ਸਬਸਿਡੀ ਵਿੱਚ 510 ਰੁਪਏ ਦਾ ਵਾਧਾ ਕਰਕੇ 1212 ਰੁਪਏ ਪ੍ਰਤੀ ਥੈਲਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਪਿਛਲੇ ਸਾਲ ਡੀਏਪੀ ਦੀ ਅਸਲ ਕੀਮਤ 1700 ਰੁਪਏ ਪ੍ਰਤੀ ਬੋਰੀ ਸੀ। ਡੀਏਪੀ ਵਿੱਚ ਵਰਤੇ ਜਾਣ ਵਾਲੇ ਫਾਸਫੋਰਿਕ ਐਸਿਡ, ਅਮੋਨੀਆ ਆਦਿ ਦੀਆਂ ਅੰਤਰਰਾਸ਼ਟਰੀ ਕੀਮਤਾਂ ਵਿੱਚ 60% ਤੋਂ 70% ਤੱਕ ਵਾਧੇ ਤੋਂ ਬਾਅਦ ਇਸਦੀ ਕੀਮਤ 1900 ਰੁਪਏ ਹੋ ਗਈ ਸੀ ਇਸ ਦੌਰਾਨ ਕੇਂਦਰ ਸਰਕਾਰ ਨੇ ਵੀ ਖਾਦਾਂ 'ਤੇ ਸਬਸਿਡੀ ਵਧਾ ਕੇ ਵੱਡੀ ਰਾਹਤ ਦਿੱਤੀ ਹੈ। ਜਿਸ ਕਾਰਨ ਇੱਕ ਬੋਰੀ ਖਾਦ ਦੀ ਕੀਮਤ 1900 ਤੋਂ ਘਟ ਕੇ 1200 ਰੁਪਏ ਹੋ ਚੁਕੀ ਹੈ।

Summary in English: Great relief to farmers! Government increases subsidy on fertilizers

Like this article?

Hey! I am Pavneet Singh . Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters