1. Home

Lakhpati Didi Yojana: ਇਸ ਸਕੀਮ ਰਾਹੀਂ 1.25 ਲੱਖ ਔਰਤਾਂ ਬਣਨਗੀਆਂ ਅਮੀਰ

ਔਰਤਾਂ ਦੇ ਸਸ਼ਕਤੀਕਰਨ ਲਈ ਸਰਕਾਰ ਦੀ ਪਹਿਲਕਦਮੀ, ਸ਼ੁਰੂ ਕੀਤੀ ਲਖਪਤੀ ਦੀਦੀ ਯੋਜਨਾ...

Priya Shukla
Priya Shukla
ਔਰਤਾਂ ਦੇ ਸਸ਼ਕਤੀਕਰਨ ਲਈ ਲਖਪਤੀ ਦੀਦੀ ਯੋਜਨਾ

ਔਰਤਾਂ ਦੇ ਸਸ਼ਕਤੀਕਰਨ ਲਈ ਲਖਪਤੀ ਦੀਦੀ ਯੋਜਨਾ

ਔਰਤਾਂ ਦੇ ਸਸ਼ਕਤੀਕਰਨ ਤੋਂ ਬਿਨਾਂ ਇੱਕ ਆਦਰਸ਼ ਸਮਾਜ ਦਾ ਨਿਰਮਾਣ ਅਸੰਭਵ ਹੈ। ਔਰਤਾਂ ਲਈ ਆਰਥਿਕ ਸਸ਼ਕਤੀਕਰਨ `ਚ ਨਿਵੇਸ਼ ਸਿੱਧੇ ਤੌਰ 'ਤੇ ਲਿੰਗ ਸਮਾਨਤਾ, ਗਰੀਬੀ ਦੇ ਖਾਤਮੇ ਤੇ ਸਮਾਵੇਸ਼ੀ ਆਰਥਿਕ ਵਿਕਾਸ `ਚ ਯੋਗਦਾਨ ਪਾਉਂਦਾ ਹੈ। ਇਸ ਦੇ ਚਲਦਿਆਂ ਉੱਤਰਾਖੰਡ ਸਰਕਾਰ ਦੇ ਪੇਂਡੂ ਵਿਕਾਸ ਵਿਭਾਗ ਨੇ 2025 ਤੱਕ ਸਵੈ-ਸਹਾਇਤਾ ਸਮੂਹ ਤਹਿਤ 1.25 ਲੱਖ ਔਰਤਾਂ ਨੂੰ 'ਲਖਪਤੀ' ਬਣਾਉਣ ਦੀ ਯੋਜਨਾ ਬਣਾਈ ਹੈ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦੇਹਰਾਦੂਨ, ਹਥਬਰਕਲਾ ਦੇ ਇੰਡੀਆ ਮੈਦਾਨ ਵਿਖੇ ‘ਲਖਪਤੀ ਦੀਦੀ’ ਮੇਲੇ ਦਾ ਉਦਘਾਟਨ ਕੀਤਾ। ਇਹ ਮੇਲਾ ਸੂਬੇ `ਚ ਔਰਤਾਂ ਦੇ ਸਸ਼ਕਤੀਕਰਨ ਲਈ ਭਾਜਪਾ ਸਰਕਾਰ ਦੀ ਪਹਿਲਕਦਮੀ ਦਾ ਇੱਕ ਹਿੱਸਾ ਹੈ। ਇਸ ਮੌਕੇ ਪ੍ਰੇਮ ਚੰਦ ਅਗਰਵਾਲ, ਉਤਰਾਖੰਡ ਸਿਲਕ ਫੈਡਰੇਸ਼ਨ ਦੇ ਚੇਅਰਮੈਨ ਅਜੀਤ ਚੌਧਰੀ, ਵਧੀਕ ਮੁੱਖ ਸਕੱਤਰ ਆਨੰਦ ਵਰਧਨ, ਸਕੱਤਰ ਬੀਵੀਆਰਸੀ ਪੁਰਸ਼ੋਤਮ, ਦੇਹਰਾਦੂਨ ਝਰਨਾ ਕਾਮਥਾਨ ਦੇ ਮੁੱਖ ਵਿਕਾਸ ਅਧਿਕਾਰੀ (ਸੀਡੀਓ) ਤੇ ਹੋਰ ਹਾਜ਼ਰ ਸਨ।

ਸਰਵੇ ਆਫ ਇੰਡੀਆ ਗਰਾਊਂਡ `ਚ ਪੇਂਡੂ ਵਿਕਾਸ ਵਿਭਾਗ ਵੱਲੋਂ ਕਰਵਾਏ ਗਏ ਇਸ ਮੇਲੇ `ਚ ਮੁੱਖ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਬੋਲਦਿਆਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੀ ਅਣਹੋਂਦ `ਚ ਇੱਕ ਆਦਰਸ਼ ਸਮਾਜ ਦੀ ਸਿਰਜਣਾ ਅਸੰਭਵ ਹੈ। ਸੂਬਾ ਸਰਕਾਰ ਨੇ ਔਰਤਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਕਰਨ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਔਰਤਾਂ ਦੇ ਸਵੈ-ਸਹਾਇਤਾ ਸਮੂਹ (ਐਸ.ਐਚ.ਜੀ.) ਨੂੰ ਬਿਨਾਂ ਵਿਆਜ ਦੇ 5 ਲੱਖ ਰੁਪਏ ਦਾ ਕਰਜ਼ਾ ਮਿਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਮੇਸ਼ਾ ਹੀ ਔਰਤਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਲਈ ਵਚਨਬੱਧ ਰਹੇ ਹਨ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਸਥਾਨਕ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਸਵੈ-ਸਹਾਇਤਾ ਸਮੂਹਾਂ ਨੂੰ ਜੋੜਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਹੱਦੀ ਪਿੰਡ ਮਾਨਾ ਦੀ ਆਪਣੀ ਹਾਲੀਆ ਫੇਰੀ ਦੌਰਾਨ ਚਾਰਧਾਮ ਯਾਤਰਾ ਲਈ ਉਤਰਾਖੰਡ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੇ ਯਾਤਰਾ ਖਰਚੇ ਦਾ 5% ਸਥਾਨਕ ਵਸਤਾਂ 'ਤੇ ਖਰਚ ਕਰਨ। ਇਸ ਨਾਲ ਸਾਡੇ ਸਥਾਨਕ ਉਤਪਾਦਾਂ ਨੂੰ ਹੁਲਾਰਾ ਮਿਲੇਗਾ ਤੇ ਔਰਤਾਂ ਦੀ ਆਮਦਨ ਵਧਾਉਣ `ਚ ਵੀ ਮਦਦ ਮਿਲੇਗੀ।

ਇਹ ਵੀ ਪੜ੍ਹੋ : ਇਨ੍ਹਾਂ ਯੋਜਨਾਵਾਂ ਰਾਹੀਂ ਆਪਣੀਆਂ ਕੁੜੀਆਂ ਦਾ ਭਵਿੱਖ ਕਰੋ ਸੁਰੱਖਿਅਤ

ਇਸ ਮੌਕੇ ਪੇਂਡੂ ਵਿਕਾਸ ਮੰਤਰੀ ਗਣੇਸ਼ ਜੋਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਧਾਮੀ ਦੀ ਅਗਵਾਈ `ਚ ਸੂਬਾ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 'ਲਖਪਤੀ ਦੀਦੀ' ਸਕੀਮ ਤਹਿਤ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ​​ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਤੇ ਹੋਰ ਮਹਿਮਾਨਾਂ ਨੇ 'ਲਖਪਤੀ ਦੀਦੀਆਂ' ਵਜੋਂ ਸਵੈ-ਸਹਾਇਤਾ ਸਮੂਹਾਂ ਰਾਹੀਂ ਪ੍ਰਤੀ ਸਾਲ ਇੱਕ ਲੱਖ ਰੁਪਏ ਤੋਂ ਵੱਧ ਕਮਾਈ ਕਰਨ ਵਾਲੀਆਂ ਔਰਤਾਂ ਦੀ ਮਦਦ ਕੀਤੀ। ਧਾਮੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਚੈਕ ਵੀ ਭੇਟ ਕੀਤੇ।

Summary in English: Lakhpati Didi Yojana: 1.25 lakh women will become rich through this scheme

Like this article?

Hey! I am Priya Shukla. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters