1. Home

ਮਸ਼ੀਨਰੀ 'ਤੇ ਸਬਸਿਡੀ ਲੈਣ ਲਈ 2-4 ਅਗਸਤ ਤੱਕ ਹੈ ਆਖਰੀ ਮੌਕਾ

ਕੇਂਦਰ ਸਰਕਾਰ ਨੇ ਪਰਾਲੀ ਸਾੜਨ ਦੀ ਵਧ ਰਹੀ ਸਮੱਸਿਆ ਨੂੰ ਰੋਕਣ ਲਈ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਨੂੰ 76,626 ਮਸ਼ੀਨਾਂ ਦਿੱਤੀਆਂ ਹਨ। ਪੰਜਾਬ ਵਿੱਚ, ਜਦੋਂ ਕਿ 50,847 ਮਸ਼ੀਨਾਂ ਕਸਟਮ ਹਾਇਰਿੰਗ ਸੈਂਟਰਾਂ ਨੂੰ ਦਿੱਤੀਆਂ ਗਈਆਂ, ਉਹਵੇ ਹੀ 25,779 ਮਸ਼ੀਨਾਂ ਵਿਅਕਤੀਗਤ ਤੋਰ ਤੇ ਕਿਸਾਨਾਂ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਫਸਲਾਂ ਦੀ ਰਹਿੰਦ -ਖੂੰਹਦ ਦੇ ਪ੍ਰਬੰਧਨ ਲਈ ਦਿੱਤੀਆਂ ਗਈਆਂ।

KJ Staff
KJ Staff
Farm Machinery Bank

Farm Machinery Bank

ਕੇਂਦਰ ਸਰਕਾਰ ਨੇ ਪਰਾਲੀ ਸਾੜਨ ਦੀ ਵਧ ਰਹੀ ਸਮੱਸਿਆ ਨੂੰ ਰੋਕਣ ਲਈ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਨੂੰ 76,626 ਮਸ਼ੀਨਾਂ ਦਿੱਤੀਆਂ ਹਨ। ਪੰਜਾਬ ਵਿੱਚ, ਜਦੋਂ ਕਿ 50,847 ਮਸ਼ੀਨਾਂ ਕਸਟਮ ਹਾਇਰਿੰਗ ਸੈਂਟਰਾਂ ਨੂੰ ਦਿੱਤੀਆਂ ਗਈਆਂ, ਉਹਵੇ ਹੀ 25,779 ਮਸ਼ੀਨਾਂ ਵਿਅਕਤੀਗਤ ਤੋਰ ਤੇ ਕਿਸਾਨਾਂ ਨੂੰ ਹਵਾ ਪ੍ਰਦੂਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਫਸਲਾਂ ਦੀ ਰਹਿੰਦ -ਖੂੰਹਦ ਦੇ ਪ੍ਰਬੰਧਨ ਲਈ ਦਿੱਤੀਆਂ ਗਈਆਂ।

ਦੂਜੇ ਪਾਸੇ, ਪੰਜਾਬ ਸਰਕਾਰ (Punjab government) ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਸੂਬੇ ਨੂੰ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਚਾਲੂ ਸਾਲ ਦੌਰਾਨ ਕਿਸਾਨਾਂ ਨੂੰ 250 ਕਰੋੜ ਰੁਪਏ ਦੀ ਸਬਸਿਡੀ 'ਤੇ 25000 ਖੇਤੀ ਮਸ਼ੀਨਾਂ ਅਤੇ ਖੇਤੀ ਸੰਦ ਮੁਹੱਈਆ ਕਰਵਾਉਣ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇੱਕ ਮੀਡੀਆ ਰਿਪੋਰਟ ਅਨੁਸਾਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਇੱਕ ਸਵਾਲ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ 2018-19 ਅਤੇ 2020-21 ਦਰਮਿਆਨ, ਪੰਜਾਬ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਤ ਕਰਨ ਵਾਲੀ ਕੇਂਦਰੀ ਖੇਤਰ ਸਕੀਮ ਅਧੀਨ 76,626 ਮਸ਼ੀਨਾਂ ਦਿੱਤੀਆਂ ਗਈਆਂ। ਫਸਲਾਂ ਦੀ ਰਹਿੰਦ -ਖੂੰਹਦ ਪ੍ਰਬੰਧਨ ਲਈ 100% ਕੇਂਦਰੀ ਫੰਡ ਪ੍ਰਾਪਤ ਯੋਜਨਾ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਖੇਤੀਬਾੜੀ ਸਹਿਕਾਰਤਾ ਅਤੇ ਕਿਸਾਨ ਕਲਿਆਣ ਵਿਭਾਗ ਦੁਆਰਾ 2018 ਅਤੇ 2021 ਦੇ ਵਿਚਕਾਰ ਦੀ ਮਿਆਦ ਲਈ ਚਲਾਇਆ ਜਾ ਰਿਹਾ ਹੈ।

ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਬੇਲਰ ਅਤੇ ਹੋਰ ਖੇਤੀ ਮਸ਼ੀਨਾਂ ਦੇਣ ਲਈ 430 ਅਰਜ਼ੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਪਹਿਲੇ ਪੜਾਅ ਵਿੱਚ, ਖੇਤੀ ਮਸ਼ੀਨਾਂ ਲਈ 246 ਪੰਚਾਇਤਾਂ ਅਤੇ 185 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਨ੍ਹਾਂ ਰਾਹੀਂ ਖੇਤੀ ਮਸ਼ੀਨਰੀ ਬੈਂਕ ਸਥਾਪਤ ਕੀਤੇ ਜਾਣਗੇ, ਜਿਨ੍ਹਾਂ ਨੂੰ ਕਸਟਮ ਹਾਇਰ ਸੈਂਟਰਾਂ ਵਜੋਂ ਵਰਤਿਆ ਜਾ ਸਕਦਾ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਾਂ 'ਤੇ 50 ਤੋਂ 80 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਵਿੱਚੋਂ ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਿਸਾਨ ਸਮੂਹਾਂ ਨੂੰ 80 ਪ੍ਰਤੀਸ਼ਤ ਜਦਕਿ ਕਿਸਾਨਾਂ ਨੂੰ ਵਿਅਕਤੀਗਤ ਤੋਰ ਤੇ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨ ਉਤਪਾਦਕ ਸੰਗਠਨਾਂ (ਐਫਪੀਓਜ਼) ਨੂੰ ਸਬਸਿਡੀ 'ਤੇ ਮਸ਼ੀਨਰੀ ਲੈਣ ਦਾ ਇੱਕ ਹੋਰ ਮੌਕਾ ਦੇਣ ਲਈ, ਮਸ਼ੀਨਰੀ ਪੋਰਟਲ ਉਨ੍ਹਾਂ ਲਈ 2-4 ਅਗਸਤ ਤਕ ਦੁਬਾਰਾ ਖੋਲ੍ਹਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Farm Machinery Bank: ਫਾਰਮ ਮਸ਼ੀਨਰੀ ਬੈਂਕ ਖੋਲ੍ਹਣ ਲਈ ਸਰਕਾਰ ਦੇ ਰਹੀ ਹੈ 80% ਸਬਸਿਡੀ

Summary in English: Last chance till 2-4 August to get machinery on subsidy

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters