Good News For Farmer: ਕਿਸਾਨਾਂ ਦੀ ਦਸ਼ਾ ਸੁਧਾਰਣ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਹੂਲਤ ਦੇਣ ਲਈ ਕੇਂਦਰ ਸਰਕਾਰ ਇੱਕ ਤੋਂ ਬਾਅਦ ਇੱਕ ਸ਼ਿਲਾਘਯੋਗ ਉਪਰਾਲੇ ਕਰ ਰਹੀ ਹੈ। ਯੋਜਨਾਵਾਂ ਦੀ ਇਸ ਲੜੀ 'ਚ ਇੱਕ ਹੋਰ ਨਾਮ ਸ਼ੁਮਾਰ ਹੋ ਗਿਆ ਹੈ। ਜੀ ਹਾਂ, ਮੋਦੀ ਸਰਕਾਰ ਵੱਲੋਂ ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਐੱਫ.ਪੀ.ਓ (FPO) ਯੋਜਨਾ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਸਰਕਾਰ ਵੱਲੋਂ ਕਿਸਾਨਾਂ ਨੂੰ 15 ਲੱਖ ਰੁਪਏ ਦਿੱਤੇ ਜਾ ਰਹੇ ਹਨ। ਜੇਕਰ ਤੁਸੀ ਇੱਕ ਕਿਸਾਨ ਹੋ, ਤਾਂ ਇਹ ਖ਼ਬਰ ਜ਼ਰੂਰ ਪੜੋ...
PM Kisan FPO Scheme: ਖੇਤੀ ਇੱਕ ਲਾਹੇਵੰਦ ਧੰਦਾ ਹੈ ਅਤੇ ਇਸ ਤੋਂ ਚੰਗਾ ਮੁਨਾਫਾ ਖੱਟਿਆ ਜਾ ਸਕਦਾ ਹੈ, ਇਹੀ ਵਜ੍ਹਾ ਹੈ ਕਿ ਸਰਕਾਰ ਖੇਤੀ ਅਤੇ ਕਿਸਾਨਾਂ ਦੇ ਵਿਕਾਸ ਲਈ ਸਮੇਂ-ਸਮੇਂ 'ਤੇ ਵਧੀਆ ਸਕੀਮਾਂ ਲੈ ਕੇ ਆਉਂਦੀ ਰਹਿੰਦੀ ਹੈ, ਤਾਂ ਜੋ ਕਿਸਾਨਾਂ ਦੀ ਆਮਦਨ 'ਚ ਵਾਧਾ ਕੀਤਾ ਜਾ ਸਕੇ। ਜੇਕਰ ਤੁਸੀਂ ਵੀ ਇੱਕ ਕਿਸਾਨ ਹੋ ਜਾਂ ਖੇਤੀ ਨਾਲ ਜੁੜਨਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਸਰਕਾਰ ਦੀ ਇੱਕ ਵੱਡੀ ਸਕੀਮ ਹੈ। ਜਿਸ ਦਾ ਫਾਇਦਾ ਆਸਾਨੀ ਨਾਲ ਲਿਆ ਜਾ ਸਕਦਾ ਹੈ। ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਦਮ ਚੁੱਕ ਰਹੀ ਹੈ। ਹੁਣ ਸਰਕਾਰ ਕਿਸਾਨਾਂ ਨੂੰ ਖੇਤੀ ਨਾਲ ਸਬੰਧਤ ਕਾਰੋਬਾਰ ਸ਼ੁਰੂ ਕਰਨ ਲਈ 15 ਲੱਖ ਰੁਪਏ ਦਾ ਲਾਭ ਦੇ ਰਹੀ ਹੈ। ਅੱਜ ਅਸੀਂ ਤੁਹਾਨੂੰ ਇਸ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣ ਜਾ ਰਹੇ ਹਾਂ।
ਪ੍ਰਧਾਨ ਮੰਤਰੀ ਕਿਸਾਨ ਐਫਪੀਓ ਸਕੀਮ 2022 ਕੀ ਹੈ?
ਕਿਸਾਨਾਂ ਦੀ ਆਮਦਨ ਵਧਾਉਣ ਅਤੇ ਆਰਥਿਕ ਸਹਿਯੋਗ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਐਫਪੀਓ ਸਕੀਮ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਕਿਸਾਨ ਉਤਪਾਦਕ ਸੰਗਠਨ ਨੂੰ 15 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।
ਇਸ ਯੋਜਨਾ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਮਿਲ ਕੇ ਇੱਕ ਸੰਸਥਾ ਜਾਂ ਕੰਪਨੀ ਬਣਾਉਣੀ ਪਵੇਗੀ। ਇਸ ਨਾਲ ਕਿਸਾਨਾਂ ਨੂੰ ਖੇਤੀ ਨਾਲ ਸਬੰਧਤ ਕੰਮ ਕਰਨ ਵਿੱਚ ਕੋਈ ਦਿੱਕਤ ਨਹੀਂ ਆਵੇਗੀ ਅਤੇ ਉਹ ਆਸਾਨੀ ਨਾਲ ਖਰੀਦਦਾਰੀ ਵੀ ਕਰ ਸਕਣਗੇ। ਦੱਸ ਦੇਈਏ ਕਿ FPO ਕਿਸਾਨਾਂ ਅਤੇ ਉਤਪਾਦਕਾਂ ਦੀ ਇੱਕ ਕਿਸਮ ਦੀ ਏਕੀਕ੍ਰਿਤ ਸੰਸਥਾ ਹੈ, ਜੋ ਕਿਸਾਨਾਂ ਲਈ ਕੰਮ ਕਰਦੀ ਹੈ। ਇਹ ਸੰਸਥਾ ਕੰਪਨੀ ਐਕਟ ਤਹਿਤ ਰਜਿਸਟਰਡ ਹੈ। ਇਸ ਸਕੀਮ ਰਾਹੀਂ ਸਰਕਾਰ ਵੱਲੋਂ ਇਨ੍ਹਾਂ ਸੰਸਥਾਵਾਂ ਨੂੰ 15 ਲੱਖ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਇਹ ਰਕਮ 3 ਸਾਲਾਂ ਵਿੱਚ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਦੇਸ਼ ਦੇ 10000 ਨਵੇਂ ਕਿਸਾਨਾਂ ਦੀਆਂ ਜਥੇਬੰਦੀਆਂ ਬਣਾਉਣ ਦਾ ਪ੍ਰਬੰਧ ਕੀਤਾ ਗਿਆ ਹੈ।
FPO ਦਾ ਕੀ ਫਾਇਦਾ ਹੋਵੇਗਾ
-ਇਸ ਯੋਜਨਾ ਨਾਲ ਕਿਸਾਨਾਂ ਨੂੰ ਲਾਭ ਮਿਲੇਗਾ ਅਤੇ ਉਨ੍ਹਾਂ ਦੀ ਆਮਦਨ ਵੀ ਵਧੇਗੀ।
-ਕਿਸਾਨ ਵਿਚੋਲਿਆਂ ਤੋਂ ਮੁਕਤ ਹੋਣਗੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਚੰਗੇ ਰੇਟ ਵੀ ਮਿਲਣਗੇ।
-ਸਵੈ-ਨਿਰਭਰ ਭਾਰਤ ਅਭਿਆਨ ਤਹਿਤ ਪ੍ਰਧਾਨ ਮੰਤਰੀ ਕਿਸਾਨ ਐਫਪੀਓ ਯੋਜਨਾ ਲਈ ਸਰਕਾਰ ਵੱਲੋਂ 500 ਕਰੋੜ ਰੁਪਏ ਦਾ ਟੀਚਾ ਰੱਖਿਆ ਗਿਆ ਹੈ।
-ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਐਫਪੀਓ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
FPO ਸਕੀਮ ਲਈ ਅਰਜ਼ੀ ਪ੍ਰਕਿਰਿਆ
-FPO ਯੋਜਨਾ ਲਈ ਅਰਜ਼ੀ ਦੇਣ ਲਈ, ਸਭ ਤੋਂ ਪਹਿਲਾਂ ਨੈਸ਼ਨਲ ਐਗਰੀਕਲਚਰ ਮਾਰਕਿਟ ਦੀ ਅਧਿਕਾਰਤ ਵੈੱਬਸਾਈਟ ਨੂੰ ਖੋਲ੍ਹਣਾ ਹੈ।
-ਵੈੱਬਸਾਈਟ ਦੇ ਹੋਮ ਪੇਜ 'ਤੇ, FPO ਦੇ ਵਿਕਲਪ 'ਤੇ ਕਲਿੱਕ ਕਰੋ।
-ਇਸ ਤੋਂ ਬਾਅਦ ਰਜਿਸਟ੍ਰੇਸ਼ਨ ਦਾ ਵਿਕਲਪ ਆਵੇਗਾ, ਇਸ 'ਤੇ ਕਲਿੱਕ ਕਰੋ।
-ਸਾਹਮਣੇ ਖੁੱਲੇ ਰਜਿਸਟ੍ਰੇਸ਼ਨ ਫਾਰਮ ਵਿੱਚ ਜਾਣਕਾਰੀ ਭਰੋ।
-ਇਸ ਤੋਂ ਬਾਅਦ ਸਕੈਨ ਕਰਕੇ ਪਾਸਬੁੱਕ, ਰੱਦ ਕੀਤੇ ਚੈੱਕ ਜਾਂ ਆਈਡੀ ਪਰੂਫ਼ ਨੂੰ ਅਪਲੋਡ ਕਰਨ ਦੀ ਪ੍ਰਕਿਰਿਆ ਪੂਰੀ ਕਰਨੀ ਹੋਵੇਗੀ।
ਇਹ ਵੀ ਪੜ੍ਹੋ : Good News for Vegetable Farmers: ਮੱਕੀ ਤੇ ਸਬਜ਼ੀਆਂ ਉਗਾਉਣ 'ਤੇ ਸਰਕਾਰ ਵੱਲੋਂ ਸਬਸਿਡੀ!
FPO ਭਾਵ ਕਿਸਾਨ ਉਤਪਾਦਕ ਸੰਗਠਨ (FPO-Farmer Producer Organisation) ਕਿਸਾਨਾਂ ਦਾ ਇੱਕ ਅਜਿਹਾ ਸਮੂਹ ਹੁੰਦਾ ਹੈ ਜੋ ਕੰਪਨੀ ਐਕਟ ਦੇ ਤਹਿਤ ਰਜਿਸਟਰਡ ਹੁੰਦਾ ਹੈ ਅਤੇ ਖੇਤੀਬਾੜੀ ਉਤਪਾਦਕ ਕੰਮ ਨੂੰ ਅੱਗੇ ਵਧਾਉਂਦਾ ਹੈ। ਪ੍ਰਧਾਨ ਮੰਤਰੀ ਕਿਸਾਨ ਐਫਪੀਓ ਯੋਜਨਾ ਦੀ ਸ਼ੁਰੂਆਤ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਯੂਪੀ ਦੇ ਚਿਤਰਕੂਟ ਤੋਂ ਕੀਤੀ ਹੈ। ਦੱਸ ਦੇਈਏ ਕਿ ਸਰਕਾਰ ਅਗਲੇ 5 ਸਾਲਾਂ 'ਚ ਪ੍ਰਧਾਨ ਮੰਤਰੀ ਕਿਸਾਨ ਐੱਫਪੀਓ ਯੋਜਨਾ 'ਤੇ 5000 ਕਰੋੜ ਰੁਪਏ ਖਰਚ ਕਰੇਗੀ।
Summary in English: PM Kisan FPO Scheme: Govt giving Rs 15 lakh to farmers Apply now!