ਪੰਜਾਬ ਸਰਕਾਰ ਨੇ ਕੁੜੀਆਂ ਦੇ ਵਿਆਹ ਲਈ 'ਅਸ਼ੀਰਵਾਦ' ਯੋਜਨਾ ਦੀ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਕਰ ਦਿੱਤੀ ਹੈ। ਇਹ ਫੈਸਲਾ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਯੋਜਨਾ ਦੇ ਤਹਿਤ ਦਸੰਬਰ 2020 ਤੱਕ ਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।
ਨਵੀਂ ਯੋਜਨਾ 1 ਜੁਲਾਈ 2021 ਤੋਂ ਲਾਗੂ ਹੋਵੇਗੀ। ਸਰਕਾਰ ਨੇ ਦੂਜੀ ਵਾਰ ਆਸ਼ੀਰਵਾਦ ਸਕੀਮ ਵਿੱਚ ਵਾਧਾ ਕੀਤਾ ਹੈ. ਇਸ ਤੋਂ ਪਹਿਲਾਂ ਇਸਨੂੰ 15 ਹਜ਼ਾਰ ਤੋਂ ਵਧਾ ਕੇ 21 ਹਜ਼ਾਰ ਕਰ ਦਿੱਤਾ ਗਿਆ ਸੀ।
ਸਰਕਾਰ ਨੇ ‘ਸ਼ਗੁਨ ’ ਯੋਜਨਾ ਦਾ ਨਾਮ ਬਦਲ ਕੇ ‘ਆਸ਼ੀਰਵਾਦ’ ਰੱਖ ਦਿੱਤਾ ਸੀ। ਇਸ ਵਿੱਚ, ਰਾਸ਼ੀ ਸਿੱਧੇ ਲਾਭਪਾਤਰੀਆਂ ਦੇ ਖਾਤੇ ਵਿੱਚ ਪਾਈ ਜਾਂਦੀ ਹੈ. ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਯੋਜਨਾ ਅਨੁਸੂਚਿਤ ਜਾਤੀਆਂ, ਈਸਾਈ ਭਾਈਚਾਰੇ, ਪੱਛੜੀਆਂ ਸ਼੍ਰੇਣੀਆਂ, ਆਰਥਿਕ ਪੱਖ ਦੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਅਤੇ ਕਿਸੇ ਵੀ ਜਾਤੀ ਨਾਲ ਸਬੰਧਤ ਵਿਧਵਾਵਾਂ ਦੀਆਂ ਧੀਆਂ ਦੇ ਨਾਲ- ਨਾਲ 18 ਸਾਲ ਜਾਂ ਇਸਤੋਂ ਵੱਧ ਉਮਰ ਦੀਆਂ ਮੁਸਲਿਮ ਕੁੜੀਆਂ ਲਈ ਲਾਗੂ ਹੈ। ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਵੀ ਦੁਬਾਰਾ ਵਿਆਹ ਦੇ ਸਮੇਂ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ।
ਇਸ ਰਕਮ ਵਿੱਚ ਤਾਜ਼ਾ ਵਾਧੇ ਦੇ ਨਾਲ 60 ਹਜ਼ਾਰ ਲਾਭਪਾਤਰੀਆਂ ਨੂੰ ਲਾਭ ਹੋਵੇਗਾ। ਇਸ ਨਾਲ ਸਰਕਾਰੀ ਖ਼ਜ਼ਾਨੇ 'ਤੇ 180 ਕਰੋੜ ਰੁਪਏ ਦਾ ਬੋਝ ਪਏਗਾ।
ਇਸ ਸਕੀਮ ਅਧੀਨ ਲਾਭ ਲੈਣ ਲਈ ਸਾਰੇ ਸਰੋਤਾਂ ਤੋਂ ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਇਹ ਵੀ ਪੜ੍ਹੋ :- PM Kisan yojana ਵਿੱਚ ਕਿਸਾਨਾਂ ਲਈ ਹੋਈ ਕਈ ਵੱਡੀ ਤਬਦੀਲੀਆਂ
Summary in English: Punjab government has increased the amount of 'Ashirwad' scheme from 21 thousand to 51 thousand