1. Home

Punjab 'ਚ Ghar-Ghar Free Ration Scheme ਦੀ ਸ਼ੁਰੂਆਤ, ਜਾਣੋ ਕਿਵੇਂ ਲਾਭਪਾਤਰੀਆਂ ਨੂੰ ਮਿਲੇਗਾ ਲਾਭ?

ਹੁਣ ਪੰਜਾਬ ਦੇ ਲੋਕਾਂ ਨੂੰ ਰਾਸ਼ਨ ਲਈ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਕਿਉਂਕਿ ਪੰਜਾਬ ਦੇ CM Bhagwant Mann ਨੇ 'Ghar-Ghar Free Ration Scheme' ਦੀ ਸ਼ੁਰੂਆਤ ਕੀਤੀ ਹੈ। ਦੱਸ ਦੇਈਏ ਕਿ ਇਸ Scheme ਦੇ ਤਹਿਤ ਹਰ ਮਹੀਨੇ ਲਗਭਗ 1.5 ਕਰੋੜ ਲਾਭਪਾਤਰੀਆਂ ਨੂੰ ਘਰ ਬੈਠੇ Free Ration ਮਿਲੇਗਾ। ਆਓ ਜਾਣਦੇ ਹਾਂ ਕਿ ਪੰਜਾਬ ਦੇ ਲੋਕਾਂ ਨੂੰ ਇਸ ਦਾ ਕਿਵੇਂ ਲਾਭ ਹੋਵੇਗਾ।

Gurpreet Kaur Virk
Gurpreet Kaur Virk
ਪੰਜਾਬ 'ਚ 'ਘਰ-ਘਰ ਮੁਫਤ ਰਾਸ਼ਨ ਸਕੀਮ' ਦੀ ਸ਼ੁਰੂਆਤ

ਪੰਜਾਬ 'ਚ 'ਘਰ-ਘਰ ਮੁਫਤ ਰਾਸ਼ਨ ਸਕੀਮ' ਦੀ ਸ਼ੁਰੂਆਤ

Free Ration Scheme: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਪੰਜਾਬ ਸਰਕਾਰ ਨੇ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੁਆਤ ਕੀਤੀ ਹੈ। ਇਸ ਸਕੀਮ ਤਹਿਤ ਹਰ ਮਹੀਨੇ ਲਗਭਗ 1.5 ਕਰੋੜ ਲਾਭਪਾਤਰੀਆਂ ਨੂੰ ਘਰ ਬੈਠੇ ਰਾਸ਼ਨ ਮਿਲੇਗਾ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੀ ਅਭਿਲਾਸ਼ੀ ਯੋਜਨਾ 'ਘਰ-ਘਰ ਰਾਸ਼ਨ' 10 ਫਰਵਰੀ 2024 ਤੋਂ ਸ਼ੁਰੂ ਹੋ ਗਈ ਹੈ।

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਸਕੀਮ ਤਹਿਤ ਜਿੱਥੇ ਲੋਕਾਂ ਦੀਆਂ ਰਾਸ਼ਨ ਸਬੰਧੀ ਸਮੱਸਿਆਵਾਂ ਖਤਮ ਹੋ ਜਾਣਗੀਆਂ, ਉਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਆਓ ਜਾਣਦੇ ਹਾਂ ਕਿ ਪੰਜਾਬ ਦੇ ਲੋਕਾਂ ਨੂੰ ਇਸ ਦਾ ਕਿਵੇਂ ਲਾਭ ਹੋਵੇਗਾ?

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਆਰਥਿਕ ਮਦਦ ਦੇਣ ਲਈ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਹੈ। ਦਰਅਸਲ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਘਰ-ਘਰ 'ਮੁਫ਼ਤ ਰਾਸ਼ਨ ਯੋਜਨਾ' ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ 10 ਫਰਵਰੀ 2024 ਤੋਂ 'ਮੁਫ਼ਤ ਰਾਸ਼ਨ ਸਕੀਮ' ਸ਼ੁਰੂ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਵੀ ਘਰ-ਘਰ ਮੁਫਤ ਰਾਸ਼ਨ ਵੰਡਣ ਦੀ ਯੋਜਨਾ ਨੂੰ ਲਾਗੂ ਕਰਨ ਦੀ ਤਿਆਰੀ ਕਰ ਰਹੇ ਸਨ। ਪਰ ਦਿੱਲੀ ਸਰਕਾਰ ਦੀ ਇਹ ਯੋਜਨਾ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕਈ ਵਿਵਾਦਾਂ 'ਚ ਰਹੀ, ਜਿਸ ਕਾਰਨ ਦਿੱਲੀ 'ਚ ਇਹ ਰਾਸ਼ਨ ਯੋਜਨਾ ਸ਼ੁਰੂ ਨਹੀਂ ਹੋ ਸਕੀ। ਜੇਕਰ ਦੇਖਿਆ ਜਾਵੇ ਤਾਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਪੰਜਾਬ ਦੇ ਖੰਨਾ ਇਲਾਕੇ ਵਿੱਚ ਸਥਿਤ ਹੈ। ਇਸ ਖੰਨਾ ਖੇਤਰ ਤੋਂ ਹੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ 'ਮੁਫਤ ਰਾਸ਼ਨ ਯੋਜਨਾ' ਦੀ ਸ਼ੁਰੂਆਤ ਕੀਤੀ।

ਹਰ ਮਹੀਨੇ ਮਿਲੇਗਾ ਮੁਫਤ ਰਾਸ਼ਨ

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੀ ‘ਮੁਫ਼ਤ ਰਾਸ਼ਨ ਸਕੀਮ’ ਤਹਿਤ ਹਰ ਮਹੀਨੇ ਮੁਫ਼ਤ ਸਰਕਾਰੀ ਰਾਸ਼ਨ ਦੀ ਸਹੂਲਤ ਮਿਲੇਗੀ। ਸਰਕਾਰ ਦੀ ਇਸ ਯੋਜਨਾ ਵਿੱਚ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਆਟੇ ਦੀ ਥਾਂ ਅਨਾਜ ਲੈਣ ਦਾ ਵਿਕਲਪ ਵੀ ਦਿੱਤਾ ਗਿਆ ਹੈ। ਸਰਕਾਰ ਦੀ ਇਸ ਪਹਿਲਕਦਮੀ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਪਹਿਲਾਂ ਲੋਕਾਂ ਨੂੰ ਰਾਸ਼ਨ ਲੈਣ ਲਈ ਘੰਟਿਆਂਬੱਧੀ ਲੰਬੀਆਂ ਲਾਈਨਾਂ 'ਚ ਖੜ੍ਹਨਾ ਪੈਂਦਾ ਸੀ, ਫਿਰ ਕਿਤੇ ਜਾ ਕੇ ਲੋਕਾਂ ਨੂੰ ਰਾਸ਼ਨ ਪ੍ਰਾਪਤ ਹੁੰਦਾ ਸੀ। ਲੋਕਾਂ ਦੀ ਇਸ ਸਮੱਸਿਆ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਘਰ-ਘਰ ਜਾ ਕੇ 'ਮੁਫ਼ਤ ਰਾਸ਼ਨ ਸਕੀਮ' ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਘਰ ਹੀ ਰਾਸ਼ਨ ਮਿਲੇਗਾ, ਇਸ ਦੇ ਲਈ ਉਨ੍ਹਾਂ ਨੂੰ ਕਿਤੇ ਜਾਣ ਦੀ ਵੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ : ਇਸ Government Scheme ਨਾਲ ਸਿੰਚਾਈ ਦਾ ਖਰਚਾ ਜ਼ੀਰੋ, Solar Pump ਲਗਾਉਣ ਲਈ ਕਿਸਾਨ ਇਸ ਨੰਬਰ 'ਤੇ ਕਰਨ ਸੰਪਰਕ

ਇਸ ਤਰ੍ਹਾਂ ਮਿਲੇਗੀ ਮੁਫਤ ਰਾਸ਼ਨ ਦੀ ਸਹੂਲਤ

'ਮੁਫ਼ਤ ਰਾਸ਼ਨ ਸਕੀਮ' ਨੂੰ ਪੰਜਾਬ ਦੇ ਲੋਕਾਂ ਤੱਕ ਘਰ-ਘਰ ਪਹੁੰਚਾਉਣ ਲਈ ਸੂਬਾ ਸਰਕਾਰ 1500 ਤੋਂ ਵੱਧ ਨੌਜਵਾਨਾਂ ਨੂੰ ਡਲਿਵਰੀ ਏਜੰਟ ਵਜੋਂ ਰੁਜ਼ਗਾਰ ਦੇਵੇਗੀ। ਇੱਕ ਰਿਪੋਰਟ ਅਨੁਸਾਰ ਪੰਜਾਬ ਵਿੱਚ ਕਰੀਬ 38 ਲੱਖ ਰਾਸ਼ਨ ਕਾਰਡ ਧਾਰਕ ਹਨ ਅਤੇ ਰਾਸ਼ਨ ਪ੍ਰਾਪਤ ਕਰਨ ਵਾਲਿਆਂ ਦੀ ਗਿਣਤੀ 1 ਕਰੋੜ 46 ਲੱਖ ਤੋਂ ਵੱਧ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਕੁੱਲ ਸਰਕਾਰੀ ਰਾਸ਼ਨ ਦੀਆਂ ਦੁਕਾਨਾਂ ਦੀ ਗਿਣਤੀ 20,500 ਦੇ ਕਰੀਬ ਹੈ। ਜੇਕਰ ਦੇਖਿਆ ਜਾਵੇ ਤਾਂ ਸਰਕਾਰ ਦੇ ਇਸ ਉਪਰਾਲੇ ਨਾਲ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ ਅਤੇ ਆਮ ਲੋਕਾਂ ਨੂੰ ਕਾਲਾਬਾਜ਼ਾਰੀ ਤੋਂ ਬਿਨਾਂ ਰਾਸ਼ਨ ਵੀ ਆਸਾਨੀ ਨਾਲ ਮਿਲੇਗਾ।

Summary in English: Start of 'Ghar-Ghar Free Ration Scheme' in Punjab, know how the beneficiaries will get the benefit?

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters