Subsidy for Dairy Business: ਖੇਤੀ ਖੇਤਰ ਨਾਲ ਜੁੜੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸਰਕਾਰ ਨਿੱਤ ਨਵੀਆਂ ਸਕੀਮਾਂ ਦਾ ਐਲਾਨ ਕਰਦੀ ਰਹਿੰਦੀ ਹੈ। ਭਾਵੇ ਕੇਂਦਰ ਸਰਕਾਰ ਹੋਵੇ ਜਾਂ ਸੂਬਾ ਸਰਕਾਰਾਂ, ਦੋਵੇਂ ਹੀ ਪਸ਼ੂ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਚੁੱਕ ਰਹੀ ਹੈ। ਚਾਰੇ ਤੋਂ ਲੈ ਕੇ ਪਸ਼ੂਆਂ ਅਤੇ ਉਨ੍ਹਾਂ ਨਾਲ ਸਬੰਧਤ ਹਰ ਚੀਜ਼ 'ਤੇ ਸਬਸਿਡੀ ਦੀ ਵਿਵਸਥਾ ਹੈ। ਹੁਣ ਇੱਕ ਸੂਬੇ ਨੇ ਪਸ਼ੂ ਪਾਲਣ ਦੇ ਧੰਦੇ ਲਈ ਲੱਖਾਂ ਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਆਓ ਜਾਣਦੇ ਹਾਂ ਕਿ ਤੁਸੀਂ ਇਸ ਸਕੀਮ ਦਾ ਲਾਭ ਕਿਵੇਂ ਲੈ ਸਕਦੇ ਹੋ।
ਆਮਦਨ ਵਧਾਉਣ ਲਈ ਸਕੀਮ ਦੀ ਸ਼ੁਰੂਆਤ
ਹਰਿਆਣਾ ਸਰਕਾਰ ਪਸ਼ੂ ਪਾਲਣ ਦਾ ਧੰਦਾ ਸ਼ੁਰੂ ਕਰਨ ਲਈ ਵੱਡੀ ਸਬਸਿਡੀ ਦੇ ਰਹੀ ਹੈ। ਇਸ ਕਾਰੋਬਾਰ ਲਈ 50 ਲੱਖ ਰੁਪਏ ਤੱਕ ਦੀ ਗ੍ਰਾਂਟ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜੇਕਰ ਕਾਰੋਬਾਰ ਸ਼ੁਰੂ ਕਰਨ ਲਈ ਪੂੰਜੀ ਘੱਟ ਹੈ ਤਾਂ ਸਰਕਾਰ ਇਸ ਵਿਚ ਵੀ ਲੋਕਾਂ ਦੀ ਮਦਦ ਕਰ ਰਹੀ ਹੈ। ਪਸ਼ੂ ਪਾਲਣ ਦੇ ਚਾਹਵਾਨ ਲੋਕਾਂ ਨੂੰ ਬਹੁਤ ਘੱਟ ਵਿਆਜ ਦਰ 'ਤੇ ਕਰਜ਼ੇ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Punjab Government's Initiative: ਪੰਜਾਬ ਦੇ ਕਿਸਾਨਾਂ ਨੂੰ ਇਨ੍ਹਾਂ ਫਸਲਾਂ 'ਤੇ ਵਧੀਆ Subsidy
ਇਹ ਸਕੀਮ ਸੂਬੇ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਜੇਕਰ ਤੁਸੀਂ 100 ਭੇਡਾਂ ਅਤੇ ਬੱਕਰੀਆਂ ਨਾਲ ਪਸ਼ੂ ਪਾਲਣ ਦਾ ਧੰਦਾ ਸ਼ੁਰੂ ਕਰਦੇ ਹੋ ਤਾਂ ਸਰਕਾਰ ਤੋਂ 10 ਲੱਖ ਰੁਪਏ ਤੱਕ ਦੀ ਸਬਸਿਡੀ ਮਿਲ ਰਹੀ ਹੈ। ਦੂਜੇ ਪਾਸੇ ਜੇਕਰ ਵੱਡੇ ਪੱਧਰ 'ਤੇ 500 ਭੇਡਾਂ-ਬੱਕਰੀਆਂ ਪਾਲੀਆਂ ਜਾਂਦੀਆਂ ਹਨ ਤਾਂ ਸਰਕਾਰ ਵੱਲੋਂ 50 ਲੱਖ ਰੁਪਏ ਤੱਕ ਦੀ ਗਰਾਂਟ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗਾਂ-ਮੱਝਾਂ ਦੇ ਪਾਲਣ 'ਤੇ ਵੀ ਇਸੇ ਤਰ੍ਹਾਂ ਦੀ ਸਬਸਿਡੀ ਦਾ ਪ੍ਰਬੰਧ ਹੈ। ਤੁਸੀਂ ਆਪਣੇ ਨਜ਼ਦੀਕੀ ਖੇਤੀਬਾੜੀ ਕੇਂਦਰ ਨਾਲ ਸੰਪਰਕ ਕਰਕੇ ਇਸ ਸਕੀਮ ਦਾ ਲਾਭ ਲੈ ਸਕਦੇ ਹੋ।
ਸਰਕਾਰ ਵੱਲੋਂ ਕਰੈਡਿਟ ਕਾਰਡ ਦੀ ਸਹੂਲਤ
ਪਸ਼ੂ ਪਾਲਕਾਂ ਨੂੰ ਵਾਧੂ ਸਹੂਲਤ ਲਈ ਪਸ਼ੂ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਜਿਸ ਰਾਹੀਂ ਤਿੰਨ ਲੱਖ ਤੱਕ ਦਾ ਕਰਜ਼ਾ ਲਿਆ ਜਾ ਸਕਦਾ ਹੈ। ਇਹ ਕਰਜ਼ਾ ਛੇ ਕਿਸ਼ਤਾਂ ਵਿੱਚ ਅਦਾ ਕਰਨਾ ਹੋਵੇਗਾ। ਕ੍ਰੈਡਿਟ ਕਾਰਡ ਤੋਂ ਲੋਨ ਲੈਣ 'ਤੇ ਸਿਰਫ 4 ਫੀਸਦੀ ਵਿਆਜ ਦੇਣਾ ਹੋਵੇਗਾ। ਇਸ ਵਿੱਚ ਵੀ ਜੇਕਰ ਤੁਸੀਂ ਸਮੇਂ ਤੋਂ ਪਹਿਲਾਂ ਲੋਨ ਖ਼ਤਮ ਕਰਦੇ ਹੋ ਤਾਂ ਵਿਆਜ ਵਿੱਚ ਤਿੰਨ ਫੀਸਦੀ ਦੀ ਛੋਟ ਦਿੱਤੀ ਜਾਵੇਗੀ। ਇਹ ਸਕੀਮ ਸਿਰਫ਼ ਹਰਿਆਣਾ ਦੇ ਲੋਕਾਂ ਲਈ ਉਪਲਬਧ ਹੈ।
ਇਹ ਵੀ ਪੜ੍ਹੋ : ਇਨ੍ਹਾਂ Schemes ਰਾਹੀਂ ਪਸ਼ੂ ਪਾਲਕਾਂ ਨੂੰ ਮਿਲੇਗੀ Dairy Sector ਵਿੱਚ ਵੱਡੀ ਰਾਹਤ
ਪਸ਼ੂ ਕਿਸਾਨ ਕ੍ਰੈਡਿਟ ਕਾਰਡ ਲੈਣ ਲਈ ਪਸ਼ੂਆਂ ਦਾ ਸਿਹਤ ਸਰਟੀਫਿਕੇਟ ਦੇਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਇਹ ਕ੍ਰੈਡਿਟ ਕਾਰਡ ਉਨ੍ਹਾਂ ਕਿਸਾਨਾਂ ਲਈ ਬਣਾਇਆ ਜਾਵੇਗਾ ਜਿਨ੍ਹਾਂ ਦੇ ਪਸ਼ੂਆਂ ਦਾ ਬੀਮਾ ਹੋਇਆ ਹੈ। ਕ੍ਰੈਡਿਟ ਕਾਰਡ ਪ੍ਰਾਪਤ ਕਰਨ ਲਈ, ਕਿਸਾਨ ਨੂੰ ਆਪਣੇ ਕੁਝ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ ਅਤੇ ਪੈਨ ਕਾਰਡ ਦੀ ਕਾਪੀ ਨਜ਼ਦੀਕੀ ਸ਼ਾਖਾ ਵਿੱਚ ਜਮ੍ਹਾਂ ਕਰਾਉਣੀ ਪਵੇਗੀ।
Summary in English: Subsidy up to 50 lakh rupees for animal husbandry, Avail the scheme early