ਸਾਡੇ ਦੇਸ਼ `ਚ ਜ਼ਿਆਦਾਤਰ ਕਿਸਾਨ ਆਰਥਿਕ ਪੱਖੋਂ ਕਮਜ਼ੋਰ ਹਨ। ਕਿਉਂਕਿ ਇਨ੍ਹਾਂ ਨੂੰ ਖ਼ੇਤੀ ਕਰਨ ਲਈ ਜਾਂ ਫ਼ਸਲਾਂ ਦੇ ਨੁਕਸਾਨ ਨੂੰ ਘਟਾਉਣ ਲਈ ਕਰਜ਼ਾ ਲੈਣਾ ਪੈਂਦਾ ਹੈ। ਪਰ ਵਿਆਜ ਦਰ ਵੱਧ ਹੋਣ ਕਾਰਨ ਛੋਟੇ ਤੇ ਸੀਮਾਂਤ ਕਿਸਾਨ ਆਪਣੀ ਫ਼ਸਲਾਂ ਲਈ ਕਰਜ਼ਾ ਨਹੀਂ ਲੈ ਪਾਉਂਦੇ। ਜਿਸ ਦੇ ਚੱਲਦਿਆਂ ਸਰਕਾਰ ਵੱਲੋਂ ਕਿਸਾਨਾਂ ਲਈ ਕੁਝ ਖ਼ਾਸ ਯੋਜਨਾਵਾਂ ਬਣਾਈਆਂ ਗਈਆਂ ਹਨ। ਜੋ ਕਿ ਕੁਝ ਇਸ ਤਰ੍ਹਾਂ ਹਨ...
● ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (Pradhan Mantri Fasal Bima Yojana)
● ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (Pradhan Mantri Kisan Samman Nidhi Scheme)
● ਕਿਸਾਨ ਕ੍ਰੈਡਿਟ ਕਾਰਡ ਸਕੀਮ (Kisan Credit Card Scheme)
● ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ (Pradhan Mantri Awas Yojana Gramin)
● ਪ੍ਰਧਾਨ ਮੰਤਰੀ ਜਨ ਧਨ ਯੋਜਨਾ (Pradhan Mantri Jan Dhan Yojana)
ਹੁਣ ਗੱਲ ਕਰਦੇ ਹਾਂ, ਇਨ੍ਹਾਂ ਯੋਜਨਾਵਾਂ ਬਾਰੇ ਵਿਸਥਾਰ `ਚ..
● ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ (Pradhan Mantri Fasal Bima Yojana):
ਫਸਲ ਖਰਾਬ ਹੋਣ ਦੀ ਸਥਿਤੀ `ਚ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਸਰਕਾਰ ਨੇ 'ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ' ਬਣਾਈ ਹੈ। ਇਸ ਸਕੀਮ ਦੇ ਤਹਿਤ, ਜੇਕਰ ਤੁਹਾਡੀ ਫਸਲ ਹੜ੍ਹ, ਮੀਂਹ, ਤੂਫ਼ਾਨ, ਗੜੇ ਜਾਂ ਭੂਚਾਲ ਨਾਲ ਪ੍ਰਭਾਵਿਤ ਹੁੰਦੀ ਹੈ ਤਾਂ ਤੁਹਾਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਸਰਕਾਰ ਤੁਹਾਨੂੰ ਤੁਹਾਡੀ ਫਸਲ ਦਾ ਮੁਆਵਜ਼ਾ ਦੇਵੇਗੀ।
● ਕਿਸਾਨ ਕ੍ਰੈਡਿਟ ਕਾਰਡ ਸਕੀਮ (Kisan Credit Card Scheme):
ਦੇਸ਼ ਦੇ ਕਿਸਾਨ ਸਰਕਾਰ ਦੀਆਂ ਕਈ ਸਕੀਮਾਂ ਦਾ ਲਾਭ ਲੈ ਕੇ ਆਪਣੀਆਂ ਮੁਸ਼ਕਲਾਂ ਦੂਰ ਕਰ ਰਹੇ ਹਨ। ਕਿਸਾਨ ਕ੍ਰੈਡਿਟ ਕਾਰਡ ਸਕੀਮ (Kisan Credit Card Scheme) ਸਰਕਾਰ ਦੀਆਂ ਇਹਨਾਂ ਸਕੀਮਾਂ ਵਿੱਚੋਂ ਇੱਕ ਹੈ। ਇਸ ਸਕੀਮ ਦੇ ਤਹਿਤ ਕਿਸਾਨਾਂ ਨੂੰ ਘੱਟ ਵਿਆਜ ਦਰਾਂ 'ਤੇ ਕਰਜ਼ੇ ਦੀ ਸਹੂਲਤ ਦਿੱਤੀ ਜਾਂਦੀ ਹੈ। ਇਸ ਸਕੀਮ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਸ `ਚ ਕਿਸਾਨਾਂ ਨੂੰ ਬਿਨਾਂ ਕਿਸੇ ਗਰੰਟੀ ਦੇ 1.60 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਂਦਾ ਹੈ।
● ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (Pradhan Mantri Kisan Samman Nidhi Scheme):
ਕਿਸਾਨਾਂ ਦੀ ਭਲਾਈ ਲਈ ਸਰਕਾਰ ਨੇ ਕਿਸਾਨ ਕ੍ਰੈਡਿਟ ਕਾਰਡ ਨੂੰ ''ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ'' ਨਾਲ ਜੋੜ ਦਿੱਤਾ ਹੈ। ਇਸ ਦੇ ਤਹਿਤ ਇੱਕ ਸਾਲ `ਚ ਸਰਕਾਰ ਵੱਲੋਂ ਕਿਸਾਨਾਂ ਨੂੰ 6 ਹਜ਼ਾਰ ਰੁਪਏ ਭੇਜੇ ਜਾਂਦੇ ਹਨ। ਇਹ ਰਕਮ 3 ਕਿਸ਼ਤਾਂ `ਚ ਭੇਜੀ ਜਾਂਦੀ ਹੈ। ਹਰ ਕਿਸ਼ਤ `ਚ 2 ਹਜ਼ਾਰ ਰੁਪਏ ਕਿਸਾਨਾਂ ਦੇ ਖਾਤੇ `ਚ ਟਰਾਂਸਫਰ ਕੀਤੇ ਜਾਂਦੇ ਹਨ।
ਇਹ ਵੀ ਪੜ੍ਹੋ : KCC: ਸਿਰਫ਼ 3 ਦਸਤਾਵੇਜ਼ਾਂ ਰਾਹੀਂ ਕਿਸਾਨ ਕ੍ਰੈਡਿਟ ਕਾਰਡ ਬਣਵਾਓ ਤੇ ਆਸਾਨੀ ਨਾਲ ਲੋਨ ਪਾਓ!
● ਪ੍ਰਧਾਨ ਮੰਤਰੀ ਜਨ ਧਨ ਯੋਜਨਾ (Pradhan Mantri Jan Dhan Yojana)
ਪ੍ਰਧਾਨ ਮੰਤਰੀ ਜਨ ਧਨ ਯੋਜਨਾ (PMJDY) ਸਭ ਤੋਂ ਅਭਿਲਾਸ਼ੀ ਵਿੱਤੀ ਪ੍ਰੋਗਰਾਮ ਹੈ, ਜੋ ਬੈਂਕਿੰਗ, ਬਚਤ, ਕਰਜ਼ੇ, ਬੀਮਾ, ਪੈਨਸ਼ਨ ਤੱਕ ਪਹੁੰਚ ਨੂੰ ਯਕੀਨੀ ਬਣਾਉਂਦਾ ਹੈ। ਇਹ ਖਾਤਾ ਕਿਸੇ ਵੀ ਬੈਂਕ ਬ੍ਰਾਂਚ `ਚ ਖੋਲ੍ਹਿਆ ਜਾ ਸਕਦਾ ਹੈ। ਇਸ ਯੋਜਨਾ ਲਈ ਖਾਤੇ ਜ਼ੀਰੋ ਬੈਲੇਂਸ ਨਾਲ ਖੋਲ੍ਹੇ ਜਾ ਰਹੇ ਹਨ।
● ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ (Pradhan Mantri Awas Yojana Gramin)
ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਦਾ ਮੁੱਖ ਉਦੇਸ਼ ਪਿੰਡ `ਚ ਰਹਿਣ ਵਾਲੇ ਜਿਨ੍ਹਾਂ ਲੋਕਾਂ ਕੋਲ ਘਰ ਨਹੀਂ ਹੈ, ਉਨ੍ਹਾਂ ਨੂੰ ਸਾਲ 2022 ਤੱਕ ਘਰ ਮੁਹੱਈਆ ਕਰਵਾਇਆ ਜਾਵੇ। ਇਸ ਸਕੀਮ ਦੇ ਤਹਿਤ 6 ਲੱਖ ਰੁਪਏ ਦਾ ਕਰਜ਼ਾ ਮਿਲਦਾ ਹੈ। ਇਸ ਕਰਜ਼ੇ 'ਤੇ ਵਿਆਜ ਦੀ ਦਰ 6.5 ਫੀਸਦੀ ਸਾਲਾਨਾ ਹੈ।
Summary in English: The government has taken out new schemes to increase the income of farmers