ਸੇਬ ਦਾ ਸਿਰਕਾ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਐਪਲ ਸਾਈਡਰ ਵਿਨੇਗਰ ਵੀ ਕਿਹਾ ਜਾਂਦਾ ਹੈ। ਇਸ ਦੇ ਇੰਨੇ ਜ਼ਿਆਦਾ ਫ਼ਾਇਦੇ ਹਨ ਕਿ ਵਧੇਰੇ ਲੋਕ ਇਸ ਦੀ ਖਾਣੇ ਵਿਚ ਵਰਤੋਂ ਕਰਦੇ ਹਨ।
ਚਮੜੀ ਦੀਆਂ ਸਮੱਸਿਆਵਾਂ, ਵਾਲ਼ਾਂ ਦੀਆਂ ਸਮੱਸਿਆਵਾਂ ਅਤੇ ਮੋਟਾਪਾ ਦੂਰ ਕਰਨ ਲਈ ਸੇਬ ਦਾ ਸਿਰਕਾ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਦੀ ਸਭ ਤੋਂ ਜ਼ਿਆਦਾ ਵਰਤੋਂ ਮੋਟਾਪਾ ਘੱਟ ਕਰਨ ਲਈ ਕੀਤੀ ਜਾਂਦੀ ਹੈ । ਇਸ ਵਿੱਚ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਾਡੇ ਪਾਚਨ ਨੂੰ ਤੰਦਰੁਸਤ ਰੱਖਦੇ ਹਨ।
ਭਾਰ ਘੱਟ ਕਰਨ ਲਈ ਫ਼ਾਇਦੇਮੰਦ
ਸੇਬ ਦੇ ਸਿਰਕੇ ਦੀ ਵਰਤੋਂ ਕਰਨ ਨਾਲ ਮੋਟਾਪਾ ਬਹੁਤ ਜਲਦ ਘੱਟ ਹੋ ਜਾਂਦਾ ਹੈ ਕਿਉਂਕਿ ਇਸ ਨਾਲ ਕੈਲੋਰੀ ਬਹੁਤ ਜ਼ਿਆਦਾ ਬਰਨ ਹੁੰਦੀ ਹੈ। ਜਿਸ ਕਰਕੇ ਢਿੱਡ ਦੀ ਚਰਬੀ ਬਹੁਤ ਜਲਦੀ ਘੱਟ ਹੋ ਜਾਂਦੀ ਹੈ। ਮੋਟਾਪਾ ਘੱਟ ਕਰਨ ਦੇ ਲਈ ਰੋਜ਼ਾਨਾ ਇਕ ਗਿਲਾਸ ਕੋਸੇ ਪਾਣੀ ਵਿਚ ਦੋ ਚਮਚੇ ਸੇਬ ਦੇ ਸਿਰਕੇ ਦੇ ਮਿਲਾ ਕੇ ਖਾਲੀ ਢਿੱਡ ਪੀਓ।
ਸ਼ੂਗਰ ਲਈ ਲਾਹੇਵੰਦ
ਸੇਬ ਦੇ ਸਿਰਕੇ ਵਿਚ ਇਸ ਤਰ੍ਹਾਂ ਦੇ ਗੁਣ ਪਾਏ ਜਾਂਦੇ ਹਨ ਜੋ ਸ਼ੂਗਰ ਨੂੰ ਕੰਟਰੋਲ ਰੱਖਣ ਲਈ ਮਦਦਗਾਰ ਹੁੰਦੇ ਹਨ। ਇਹ ਸ਼ੂਗਰ ਲੈਵਲ ਨੂੰ ਘੱਟ ਕਰਨ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ।ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ਦੇ ਲਈ ਇਕ ਗਿਲਾਸ ਸਾਦੇ ਪਾਣੀ ਵਿਚ ਦੋ ਚਮਚੇ ਸੇਬ ਦਾ ਸਿਰਕਾ ਮਿਲਾ ਕੇ ਖਾਣਾ ਖਾਣ ਤੋਂ ਅੱਧਾ ਘੰਟਾ ਪਹਿਲਾਂ ਦਿਨ ਵਿਚ ਦੋ ਵਾਰ ਵਰਤੋਂ ਕਰੋ। ਰਾਤ ਨੂੰ ਸੌਣ ਤੋਂ ਪਹਿਲਾਂ ਇਸ ਦੀ ਵਰਤੋਂ ਕਰਨੀ ਬਹੁਤ ਜ਼ਿਆਦਾ ਫਾਇਦੇਮੰਦ ਮੰਨੀ ਜਾਂਦੀ ਹੈ।
ਸਿੱਕਰੀ ਦੀ ਸਮੱਸਿਆ
ਵ਼ਾਲਾਂ ਵਿਚ ਸਿੱਕਰੀ ਦੀ ਸਮੱਸਿਆ ਹੋਣ ਤੇ ਸੇਬ ਦਾ ਸਿਰਕਾ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਵਿਚ ਮੌਜੂਦ ਐਸਿਡ ਸਿੱਕਰੀ ਨੂੰ ਵਧਣ ਤੋਂ ਰੋਕਦੇ ਹਨ ਅਤੇ ਵਾਲ਼ਾਂ ਵਿਚ ਮੌਜੂਦ ਜ਼ਿਆਦਾ ਤੇਲ ਦੀ ਮਾਤਰਾ ਨੂੰ ਘੱਟ ਕਰਦਾ ਹੈ। ਸਿੱਕਰੀ ਅਤੇ ਆਇਲੀ ਵਾਲ਼ਾਂ ਤੋਂ ਛੁਟਕਾਰਾ ਪਾਉਣ ਲਈ ਦੋ ਗਿਲਾਸ ਪਾਣੀ ਵਿਚ ਦੋ ਚਮਚੇ ਸੇਬ ਦੇ ਸਿਰਕਾ ਦੇ ਮਿਲਾ ਕੇ ਸਿਰ ਦੀ ਚਮੜੀ ਅਤੇ ਵਾਲ਼ਾਂ ਦੀਆਂ ਜੜ੍ਹਾਂ ਚ ਲਗਾਓ। ਇਸ ਤਰ੍ਹਾਂ ਹਫ਼ਤੇ ਵਿਚ ਦੋ ਵਾਰ ਇਸ ਦੀ ਵਰਤੋਂ ਕਰੋ।
ਖਾਂਸੀ-ਜ਼ੁਕਾਮ ਦੀ ਸਮੱਸਿਆ
ਖਾਂਸੀ-ਜ਼ੁਕਾਮ ਅਤੇ ਗਲੇ ਵਿਚ ਖਰਾਸ਼ ਦੀ ਸਮੱਸਿਆ ਹੋਣ ਤੇ ਸੇਬ ਦਾ ਸਿਰਕਾ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ।
ਇਸ ਵਿਚ ਮੌਜੂਦ ਐਂਟੀ ਬੈਕਟੀਰੀਅਲ ਗੁਣ ਗਲੇ ਦੀ ਖਰਾਸ਼ ਨੂੰ ਬਹੁਤ ਜਲਦ ਦੂਰ ਕਰਦੇ ਹਨ। ਗਲੇ ਦੀ ਖਰਾਸ ਅਤੇ ਖਾਂਸੀ-ਜ਼ੁਕਾਮ ਦੂਰ ਕਰਨ ਲਈ ਰਾਤ ਨੂੰ ਸੌਣ ਤੋਂ ਪਹਿਲਾਂ ਇਕ ਗਿਲਾਸ ਕੋਸੇ ਪਾਣੀ ਵਿਚ ਇਕ ਚਮਚ ਸੇਬ ਦਾ ਸਿਰਕਾ ਮਿਲਾ ਕੇ ਪੀਓ।
ਇਹ ਵੀ ਪੜ੍ਹੋ :- ਜਾਣੋ ਸੀਤਾਫ਼ਲ ਖਾਣ ਦੇ ਫ਼ਾਇਦੇ, ਹੋਣਗੀਆਂ ਕਈ ਸਮੱਸਿਆਵਾਂ ਦੂਰ
Summary in English: Apple cider vinegar for weight loss eliminates these diseases