1. Home
  2. ਸੇਹਤ ਅਤੇ ਜੀਵਨ ਸ਼ੈਲੀ

ਪੀਓ ਇਨ੍ਹਾਂ ਫਲਾਂ ਦਾ ਜੂਸ, ਪਾਓ ਹਾਈ ਬਲੱਡ ਪ੍ਰੈਸ਼ਰ ਤੋਂ ਰਾਹਤ!

ਹਾਈ ਬਲੱਡ ਪ੍ਰੈਸ਼ਰ ਕਾਰਨ ਸਰੀਰ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਅਜਿਹੇ 'ਚ ਦਿਨ ਦੀ ਸ਼ੁਰੂਆਤ ਜੂਸ ਨਾਲ ਕਰੋ, ਇਸ ਨਾਲ ਸਿਹਤ ਨੂੰ ਬਹੁਤ ਫਾਇਦਾ ਹੋਵੇਗਾ।

KJ Staff
KJ Staff
Fruit Juice

Fruit Juice

ਹਾਈ ਬਲੱਡ ਪ੍ਰੈਸ਼ਰ ਕਾਰਨ ਸਰੀਰ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਅਜਿਹੇ 'ਚ ਦਿਨ ਦੀ ਸ਼ੁਰੂਆਤ ਜੂਸ ਨਾਲ ਕਰੋ, ਇਸ ਨਾਲ ਸਿਹਤ ਨੂੰ ਬਹੁਤ ਫਾਇਦਾ ਹੋਵੇਗਾ।

ਅੱਜ-ਕੱਲ੍ਹ ਦੀ ਦੌੜਦੀ-ਭੱਜਦੀ ਜ਼ਿੰਦਗੀ ਵਿੱਚ ਹਾਈ ਬਲੱਡ ਪ੍ਰੈਸ਼ਰ ਜਾਂ ਹਾਈਪਰਟੈਨਸ਼ਨ ਬਹੁਤ ਹੀ ਆਮ ਹੁੰਦਾ ਜਾ ਰਿਹਾ ਹੈ। ਇਸ ਸਮੱਸਿਆ ਦੇ ਵੱਧਣ ਨਾਲ ਦਿਲ 'ਤੇ ਡੂੰਘਾ ਅਸਰ ਪੈਂਦਾ ਹੈ, ਜਿਸ ਕਾਰਣ ਕਾਰਨ ਦਿਲ ਦਾ ਦੌਰਾ ਪੈਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਸ਼ੂਗਰ ਅਤੇ ਕਿਡਨੀ ਨਾਲ ਜੁੜੀਆਂ ਸਮੱਸਿਆਵਾਂ ਵੀ ਤੇਜ਼ੀ ਨਾਲ ਵਧਦੀਆਂ ਹਨ। ਹਾਈ ਬਲੱਡ ਪ੍ਰੈਸ਼ਰ ਦੇ ਪਿੱਛੇ ਕੰਮ ਦਾ ਦਬਾਅ, ਮਾੜੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਹੋ ਸਕਦੀਆਂ ਹਨ। ਅਜਿਹੀ ਸਥਿਤੀ ਵਿੱਚ, ਇਸ ਤੋਂ ਬਚਣ ਲਈ, ਰੋਜ਼ਾਨਾ ਰੁਟੀਨ ਵਿੱਚ ਕੁਝ ਬਦਲਾਅ ਕਰਨ ਦੇ ਨਾਲ, ਤੁਸੀਂ ਤਾਜ਼ੇ ਫਲਾਂ ਦਾ ਜੂਸ ਪੀ ਸਕਦੇ ਹੋ। ਤਾਂ ਆਓ ਜਾਣਦੇ ਹਾਂ ਕੁਝ ਅਜਿਹੇ ਜੂਸ ਬਾਰੇ, ਜਿਨ੍ਹਾਂ ਵਿੱਚੋਂ ਇੱਕ ਨੂੰ ਸਵੇਰੇ ਨਾਸ਼ਤੇ ਵਿੱਚ ਪੀਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਰਹਿੰਦਾ ਹੈ, ਨਾਲ ਹੀ ਬਿਮਾਰੀਆਂ ਤੋਂ ਵੀ ਬੱਚਿਆ ਜਾ ਸਕਦਾ ਹੈ।

ਹਾਈ ਬਲੱਡ ਪ੍ਰੈਸ਼ਰ ਤੋਂ ਬਚਣ ਲਈ ਜੂਸ

ਨਾਰੀਅਲ ਪਾਣੀ
ਗੁਣਾਂ ਨਾਲ ਭਰਪੂਰ ਨਾਰੀਅਲ ਪਾਣੀ ਦਾ ਸੇਵਨ ਕਰਨ ਨਾਲ ਬਿਮਾਰੀਆਂ ਦੇ ਸੰਕਰਮਣ ਦਾ ਖ਼ਤਰਾ ਕਈ ਗੁਣਾ ਘੱਟ ਜਾਂਦਾ ਹੈ। ਇਹ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਨਾਰੀਅਲ ਪਾਣੀ 'ਚ ਪੋਟਾਸ਼ੀਅਮ ਦੀ ਜ਼ਿਆਦਾ ਮਾਤਰਾ ਹੋਣ ਕਾਰਨ ਇਹ ਸਰੀਰ 'ਚ ਸੋਡੀਅਮ ਦੇ ਪ੍ਰਭਾਵ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।

ਚੁਕੰਦਰ ਦਾ ਜੂਸ
ਚੁਕੰਦਰ ਵਿੱਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਭਰਭੂਰ ਮਾਤਰਾ ਵਿੱਚ ਹੁੰਦੇ ਹਨ। ਇਸ ਦੇ ਸੇਵਨ ਨਾਲ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਵਧਦੀ ਹੈ ਅਤੇ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਬਲੱਡ ਪ੍ਰੈਸ਼ਰ ਨੂੰ ਵਧਾਉਣ ਅਤੇ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।

ਅਨਾਰ ਦਾ ਜੂਸ
ਅਨਾਰ ਵਿੱਚ ਵਿਟਾਮਿਨ, ਆਇਰਨ, ਫੋਲੇਟ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣ ਪਾਏ ਜਾਂਦੇ ਹਨ। ਇਸ ਦੇ ਜੂਸ ਦਾ ਸੇਵਨ ਕਰਨ ਨਾਲ ਇਮਿਊਨ ਸਿਸਟਮ ਮਜ਼ਬੂਤ ​​ਹੁੰਦਾ ਹੈ ਅਤੇ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ।

ਟਮਾਟਰ ਦਾ ਜੂਸ
ਟਮਾਟਰ ਵਿੱਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਇਸ ਨੂੰ ਕੱਚਾ ਖਾਣ ਜਾਂ ਰੋਜ਼ਾਨਾ 1 ਗਲਾਸ ਜੂਸ ਪੀਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿਣ ਦੇ ਨਾਲ-ਨਾਲ ਦਿਲ ਦੀ ਸਿਹਤ ਵੀ ਠੀਕ ਰਹਿੰਦੀ ਹੈ।

ਹਿਬਿਸਕਸ ਫਲਾਵਰ ਜੂਸ
ਇਕ ਰਿਸਰਚ ਮੁਤਾਬਕ ਹਿਬਿਸਕਸ ਚਾਹ ਜਾਂ ਜੂਸ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ 'ਚ ਰਹਿਣ ਦੇ ਨਾਲ-ਨਾਲ ਦਿਲ ਦੀ ਸਿਹਤ ਵੀ ਬਰਕਰਾਰ ਰਹਿੰਦੀ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਗੁਣ ਹਾਈ ਬਲੱਡ ਦੀ ਸਮੱਸਿਆ ਨੂੰ ਦੂਰ ਕਰਦੇ ਹਨ ਅਤੇ ਸਰੀਰ ਨੂੰ ਹੋਰ ਬੀਮਾਰੀਆਂ ਤੋਂ ਵੀ ਬਚਾਉਂਦੇ ਹਨ।

ਜੇਕਰ ਅੱਸੀ ਆਪਣੀ ਮਾੜੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਵਿੱਚ ਬਦਲਾਵ ਲਿਆਈਏ ਤਾਂ ਲਾਜ਼ਮੀ ਹੈ ਕਿ ਅੱਸੀ ਆਪਣੇ ਆਪ ਨੂੰ ਬਿਮਾਰੀਆਂ ਤੋਂ ਆਸਾਨੀ ਨਾਲ ਬਚਾ ਸਕਦੇ ਹਾਂ।

ਇਹ ਵੀ ਪੜ੍ਹੋ : Business Idea: ਰਾਸ਼ਟਰੀ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਦੇਸੀ ਮੁਰਗੀ ਪਾਲਣ ਦੀ ਵਧ ਰਹੀ ਮੰਗ! ਘੱਟ ਲਾਗਤ ਵਿੱਚ ਲੱਖਾਂ ਦਾ ਮੁਨਾਫਾ

Summary in English: Drink this fruit juice, get relief from high blood pressure!

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters