ਅੰਗੂਰ ਖਾਣ ਨਾਲ ਅੱਖਾਂ ਨੂੰ ਬੇਹੱਦ ਬਹੁਤ ਫ਼ਾਇਦਾ ਹੁੰਦਾ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟ ਨਾਂ ਦੇ ਪੋਸ਼ਕ ਤੱਤ ਅੱਖਾਂ ਲਈ ਬੇਹੱਦ ਫ਼ਾਇਦੇਮੰਦ ਹੁੰਦੇ ਹਨ। ਅੰਗੂਰ ਇਕ ਕੁਦਰਤੀ ਫ਼ਲ ਹੈ। ਇਹ ਖਾਣ 'ਚ ਕਾਫ਼ੀ ਮਿੱਠਾ ਅਤੇ ਸੁਆਦ ਹੁੰਦਾ ਹੈ।
ਅੰਗੂਰ 'ਚ ਕਈ ਕਿਸਮਾਂ ਪਾਈਆ ਜਾਂਦੀਆਂ ਹਨ। ਜਿਵੇਂ-ਲੰਬੇ ਅੰਗੂਰ, ਕਾਲੇ ਅੰਗੂਰ, ਛੋਟੇ ਅੰਗੂਰ, ਆਦਿ। ਇਸ 'ਚ ਵਿਟਾਮਿਨ-ਸੀ, ਈ, ਫਾਈਬਰ ਅਤੇ ਕੈਲੋਰੀ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ ਜੋ ਦਿਲ ਦੇ ਦੌਰੇ ਅਤੇ ਸ਼ੂਗਰ ਵਰਗੀਆਂ ਬੀਮਾਰੀਆਂ ਨਾਲ ਲੜਣ 'ਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਅੰਗੂਰ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ...
ਕਬਜ਼ ਦੀ ਸਮੱਸਿਆ
ਜੇ ਤੁਹਾਨੂੰ ਕਬਜ਼ ਦੀ ਸਮੱਸਿਆ ਅਤੇ ਖੁੱਲ੍ਹ ਕੇ ਭੁੱਖ ਵੀ ਨਹੀਂ ਲੱਗਦੀ ਤਾਂ ਤੁਹਾਡੇ ਲਈ ਅੰਗੂਰ ਦਾ ਰਸ ਕਾਫ਼ੀ ਫ਼ਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਦੀ ਵਰਤੋਂ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ ਅਤੇ ਭੁੱਖ ਵੀ ਲੱਗਦੀ ਹੈ।
ਬਲੱਡ ਪ੍ਰੈਸ਼ਰ ਦੀ ਸਮੱਸਿਆ ਦੂਰ
ਅੰਗੂਰ ਦੀ ਵਰਤੋਂ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਨਹੀਂ ਹੁੰਦੀ। ਕਿਸੇ ਨੂੰ ਜੇਕਰ ਬੀ.ਪੀ. ਦੀ ਸਮੱਸਿਆ ਹੈ ਤਾਂ ਅੰਗੂਰ ਖਾਣ ਨਾਲ ਬਲੱਡ ਪ੍ਰੈਸ਼ਰ ਘੱਟ ਹੋਵੇਗਾ ਕਿਉਂਕਿ ਅੰਗੂਰ 'ਚ ਮੌਜੂਦ ਪੋਟਾਸ਼ੀਅਮ ਦੀ ਮਾਤਰਾ ਸੋਡੀਅਮ ਦੀ ਮਾਤਰਾ ਨੂੰ ਘੱਟ ਕਰਦੀ ਹੈ।
ਪੋਸ਼ਕ ਤੱਤਾਂ ਨਾਲ ਭਰਪੂਰ
ਅੰਗੂਰ 'ਚ ਗਲੂਕੋਜ, ਮੈਗਨੀਸ਼ੀਅਮ ਅਤੇ ਪਾਲੀਫਿਨੋਲਸ ਨਾਂ ਦੇ ਐਂਟੀ-ਆਕੀਸਡੈਂਟ ਵਰਗੇ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਜਿਸ ਨਾਲ ਇਹ ਟੀ.ਬੀ, ਕੈਂਸਰ, ਬਲੱਡ ਕੈਂਸਰ, ਬਲੱਡ ਇਨਫੈਕਸ਼ਨ ਵਰਗੀਆਂ ਖਤਰਨਾਕ ਬੀਮਾਰੀਆਂ 'ਚ ਲਾਭਕਾਰੀ ਹੁੰਦੇ ਹਨ।
ਦਿਲ ਲਈ ਲਾਭਕਾਰੀ
ਦਿਲ ਦੀ ਬੀਮਾਰੀਆਂ ਲਈ ਵੀ ਅੰਗੂਰ ਕਾਫ਼ੀ ਫ਼ਾਇਦੇਮੰਦ ਹੁੰਦਾ ਹੈ। ਅੰਗੂਰ ਦਿਲ 'ਚ ਜਮ੍ਹਾ ਮਾੜੇ ਕੋਲੈਸਟਰੋਲ ਨੂੰ ਘੱਟ ਕਰਦਾ ਹੈ। ਰੋਜ਼ਾਨਾ ਅੰਗੂਰ ਦੀ ਵਰਤੋਂ ਨਾਲ ਦਿਲ ਦਾ ਦੌਰੇ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
ਸ਼ੂਗਰ 'ਚ ਲਾਭਕਾਰੀ
ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਤੁਹਾਡੇ ਲਈ ਅੰਗੂਰ ਖਾਣੇ ਬਹੁਤ ਫ਼ਾਇਦੇਮੰਦ ਹੁੰਦੇ ਹਨ। ਅੰਗੂਰ ਸਰੀਰ 'ਚ ਸ਼ੂਗਰ ਦੀ ਮਾਤਰਾ ਘੱਟ ਕਰਦੇ ਹਨ।
ਅੱਖਾਂ ਲਈ ਲਾਹੇਵੰਦ
ਅੰਗੂਰ ਖਾਣ ਨਾਲ ਅੱਖਾਂ ਨੂੰ ਵੀ ਬਹੁਤ ਲਾਭ ਹੁੰਦਾ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟ ਲਿਊਟਿਨ ਨਾਂ ਦੇ ਪੋਸ਼ਕ ਅੱਖਾਂ ਲਈ ਬੇਹੱਦ ਫ਼ਾਇਦੇਮੰਦ ਹੁੰਦੇ ਹਨ।
ਖੂਨ ਦੀ ਘਾਟ
ਕਾਲੇ ਅੰਗੂਰ ਸਰੀਰ 'ਚ ਖੂਨ ਦੀ ਘਾਟ ਨੂੰ ਵੀ ਪੂਰਾ ਕਰਦੇ ਹਨ। ਰੋਜ਼ਾਨਾਂ ਦਿਨ 'ਚ ਅੰਗੂਰ ਦੇ ਜੂਸ 'ਚ 2 ਚਮਚੇ ਸ਼ਹਿਦ ਮਿਲਾ ਕੇ ਪੀਓ।
ਦਾਗ ਧੱਬੇ ਅਤੇ ਝੁਰੜੀਆਂ ਦੂਰ
ਅੰਗੂਰ ਦੀ ਵਰਤੋਂ ਨਾਲ ਚਿਹਰੇ ਦੇ ਦਾਗ-ਧੱਬੇ ਅਤੇ ਝੁਰੜੀਆਂ ਦੂਰ ਹੁੰਦੀਆਂ ਹਨ।
ਇਹ ਵੀ ਪੜ੍ਹੋ :- ਜਾਣੋ ! ਗਧੀ ਦੇ ਦੁੱਧ ਦੇ ਲਾਭ, ਜਿਸ ਬਾਰੇ ਤੁਸੀ ਕਦੀ ਸੁਣਿਆ ਨਹੀਂ ਹੋਵੇਗਾ
Summary in English: Grapes are beneficial in diabetes, Learn more unparalleled benefits