1. Home
  2. ਸੇਹਤ ਅਤੇ ਜੀਵਨ ਸ਼ੈਲੀ

ਜਾਣੋ ਅਨਾਰ ਦੇ ਬੇਮਿਸਾਲ ਫ਼ਾਇਦੇ

ਅਨਾਰ ਖਾਣਾ ਸਭ ਨੂੰ ਪਸੰਦ ਹੁੰਦਾ ਹੈ, ਜਿਸ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇਂ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਅਨਾਰ ਫਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ, ਜਿੰਕ ਅਤੇ ਓਮੇਗਾ-6 ਫੈਟੀ ਐਸਿਡ ਦੇ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ 'ਚੋਂ ਖੂਨ ਦੀ ਘਾਟ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਅਨਾਰ ਖਾਣ ਨਾਲ ਭੁੱਖ ਵੀ ਲੱਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਵੀ ਦੂਰ ਹੋ ਜਾਂਦੀਆਂ ਹਨ। ਇਨ੍ਹਾਂ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾ ਦੇ ਬਾਰੇ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ...

KJ Staff
KJ Staff
Pomegranate

1. ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ

ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖਤਰਾ ਘੱਟ ਹੋ ਜਾਂਦਾ ਹੈ। ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਨੂੰ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੋਣਗੇ।

2. ਸ਼ੂਗਰ ਦੇ ਮਰੀਜ਼ਾਂ ਲਈ ਸਹੀ

ਸ਼ੂਗਰ ਦੇ ਮਰੀਜ਼ਾਂ ਨੂੰ ਲੱਗਦਾ ਹੈ ਕਿ ਅਨਾਰ 'ਚ ਸ਼ੂਗਰ ਹੋਣ ਕਾਰਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ 'ਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਦੇ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।

3. ਕੈਂਸਰ ਤੋਂ ਬਚਾਅ

ਅਨਾਰ 'ਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ 'ਚ ਕੈਂਸਰ ਸੈੱਲਸ ਨੂੰ ਵਧਣ ਤੋਂ ਰੋਕਦੇ ਹਨ। ਰੋਜ਼ਾਨਾ ਮੁੱਠੀ ਇਕ ਅਨਾਰ ਦਾ ਸੇਵਨ ਪ੍ਰੋਸਟੇਟ,ਬ੍ਰੈਸਟ ਅਤੇ ਚਮੜੀ ਕੈਂਸਰ ਦਾ ਖ਼ਤਰਾ ਘੱਟ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਲਈ ਇਸ ਦਾ ਜੂਸ ਪੀਣਾ ਚਾਹੀਦਾ ਹੈ। ਇਸ ਨਾਲ ਸਰੀਰ 'ਚ ਪੀ.ਐੱਸ.ਏ.ਦਾ ਪੱਧਰ ਘੱਟ ਜਾਂਦਾ ਹੈ, ਜਿਸ ਨਾਲ ਕੈਂਸਰ ਨਾਲ ਲੜਣ 'ਚ ਮਦਦ ਮਿਲਦੀ ਹੈ।

4. ਮੋਟਾਪਾ ਕਰੇ ਕਾਬੂ

ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ 'ਚ ਰਹਿੰਦਾ ਹੈ।

5. ਜੋੜਾਂ 'ਚ ਦਰਦ ਤੋਂ ਰਾਹਤ

ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ 'ਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ।

6. ਗਰਭ ਅਵਸਥਾ 'ਚ ਫ਼ਾਇਦੇਮੰਦ

ਇਸ 'ਚ ਵਿਟਾਮਿਨ, ਮਿਨਰਲਸ ਅਤੇ ਫਾਲਿਕ ਐਸਿਡ ਮੌਜੂਦ ਹੁੰਦਾ ਹੈ ਜੋ ਕਿ ਗਰਭ 'ਚ ਪਲ ਰਹੇ ਬੱਚੇ ਅਤੇ ਮਾਂ ਲਈ ਫਾਇਦੇਮੰਦ ਹੈ। ਨਾਲ ਹੀ ਇਸ ਦਾ ਸੇਵਨ ਪ੍ਰੈਗਨੈਂਸੀ 'ਚ ਪੈਰਾਂ ਦੇ ਦਰਦ ਤੋਂ ਰਾਹਤ ਦਿੰਦਾ ਹੈ। ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਪ੍ਰੀਮਿਚਿਊਰ ਡਿਲਿਵਰੀ ਦਾ ਖਤਰਾ ਵੀ ਘੱਟ ਹੁੰਦਾ ਹੈ।

7. ਕੋਲੈਸਟਰੋਲ ਲੈਵਲ ਨੂੰ ਕਰੇ ਕੰਟਰੋਲ

ਅਨਾਰ ਖਾਣ ਨਾਲ ਸਰੀਰ 'ਚ ਕੋਲੈਸਟਰੋਲ ਲੈਵਲ ਨਹੀਂ ਵਧਦਾ। ਨਾਲ ਹੀ ਇਸ ਦਾ ਸੇਵਨ ਧਮਨੀਆਂ 'ਚ ਬਲਾਕੇਜ ਦੀ ਸਮੱਸਿਆ ਨੂੰ ਦੂਰ ਕਰਕੇ ਬਲੋ ਫਲੋ ਵੀ ਵਧਾਉਂਦਾ ਹੈ।

8. ਤਣਾਅ ਤੋਂ ਮੁਕਤ ਰੱਖਦਾ ਹੈ

ਜੇਕਰ ਤੁਹਾਨੂੰ ਵੀ ਦਫਤਰ ਵਰਕ ਕਾਰਨ ਅਕਸਰ ਤਣਾਅ ਜਾਂ ਟੈਂਸ਼ਨ ਰਹਿੰਦੀ ਹੈ ਤਾਂ ਰੋਜ਼ਾਨਾ ਅਨਾਰ ਖਾਣ ਦੀ ਆਦਤ ਪਾਓ। ਇਸ ਦਾ ਸੇਵਨ ਤਣਾਅ ਬੂਸਟ ਕਰਨ 'ਚ ਮਦਦ ਕਰਦਾ ਹੈ।

ਇਹ ਵੀ ਪੜ੍ਹੋ : ਖੁਰਾਕ ''ਚ ਜ਼ਰੂਰ ਸ਼ਾਮਲ ਕਰੋ ਹਲਦੀ ਸਣੇ ਇਹ ਮਸਾਲੇ

Summary in English: Learn the unparalleled benefits of pomegranate

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters