1. Home
  2. ਸੇਹਤ ਅਤੇ ਜੀਵਨ ਸ਼ੈਲੀ

Makhana Side Effects: ਚਿਕਿਤਸਕ ਗੁਣਾਂ ਨਾਲ ਭਰਪੂਰ ਮਖਾਨਾ ਪਹੁੰਚਾ ਸਕਦਾ ਹੈ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਨੂੰ ਨਹੀਂ ਖਾਣੇ ਚਾਹੀਦੇ ਮਖਾਣੇ, ਜਾਣੋ ਇਸ ਦੇ ਮਾੜੇ ਪ੍ਰਭਾਵ

ਮਖਾਣੇ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ ਅਤੇ ਇਹ ਮੈਂਗਨੀਜ਼, ਪੋਟਾਸ਼ੀਅਮ, ਮੈਗਨੀਸ਼ੀਅਮ, ਥਿਆਮੀਨ, ਪ੍ਰੋਟੀਨ ਅਤੇ ਫਾਸਫੋਰਸ ਵਰਗੇ ਕਈ ਗੁਣਾਂ ਨਾਲ ਭਰਪੂਰ ਹੁੰਦਾ ਹੈ। ਫਾਇਦਿਆਂ ਨਾਲ ਭਰਪੂਰ ਹੋਣ ਦੇ ਬਾਵਜੂਦ ਮਖਾਨਾ ਖਾਣਾ ਕੁਝ ਲੋਕਾਂ ਲਈ ਨੁਕਸਾਨਦਾਇਕ ਸਾਬਿਤ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿਹੜੇ ਲੋਕਾਂ ਨੂੰ ਮਖਾਣੇ ਖਾਣ ਤੋਂ ਪਰਹੇਜ਼ਕਰਨਾ ਚਾਹੀਦਾ ਹੈ।

Gurpreet Kaur Virk
Gurpreet Kaur Virk
ਇਨ੍ਹਾਂ ਲੋਕਾਂ ਨੂੰ ਨਹੀਂ ਖਾਣੇ ਚਾਹੀਦੇ ਮਖਾਣੇ

ਇਨ੍ਹਾਂ ਲੋਕਾਂ ਨੂੰ ਨਹੀਂ ਖਾਣੇ ਚਾਹੀਦੇ ਮਖਾਣੇ

Makhana Side Effects: ਮਖਾਨਾ, ਲੋਟਸ ਸੀਡ ਅਤੇ ਫੌਕਸ ਨਟ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਇੱਕ ਸਿਹਤਮੰਦ ਸਨੈਕਿੰਗ ਵਿਕਲਪ ਹੈ, ਜਿਸ ਨੂੰ ਅਸੀਂ ਆਪਣੀ ਰੋਜ਼ਾਨਾ ਰੁਟੀਨ ਵਿੱਚ ਖਾਣਾ ਪਸੰਦ ਕਰਦੇ ਹਾਂ। ਇਹ ਸਵਾਦਿਸ਼ਟ, ਕੁਰਕੁਰੇ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਰਸੋਈ ਵਿੱਚ ਖੀਰ, ਰਾਇਤਾ ਅਤੇ ਗ੍ਰੇਵੀ ਵਰਗੀਆਂ ਚੀਜ਼ਾਂ ਬਣਾਉਣ ਲਈ ਮਖਾਨੇ ਦੀ ਵਰਤੋਂ ਕੀਤੀ ਜਾਂਦੀ ਹੈ। ਮਖਾਣੇ ਦੇ ਸਿਹਤ ਲਾਭ ਇਹ ਹਨ ਕਿ ਇਹ ਗਲੂਟਨ ਮੁਕਤ ਹੁੰਦਾ ਹੈ, ਇਸ ਵਿੱਚ ਕੈਲਸ਼ੀਅਮ, ਆਇਰਨ, ਫਾਈਬਰ, ਪ੍ਰੋਟੀਨ ਹੁੰਦਾ ਹੈ ਅਤੇ ਭਾਰ ਘਟਾਉਣ ਵਿੱਚ ਵਰਤਿਆ ਜਾਂਦਾ ਹੈ।

ਮਖਾਨਾ ਖਾਣ ਦੇ ਫਾਇਦੇ ਭਾਵੇਂ ਕੁਝ ਵੀ ਹੋਣ ਪਰ ਇਸ ਨੂੰ ਖਾਣਾ ਕੁਝ ਲੋਕਾਂ ਲਈ ਨੁਕਸਾਨਦਾਇਕ ਵੀ ਹੋ ਸਕਦਾ ਹੈ। ਜੀ ਹਾਂ, ਮਖਾਣੇ ਦਾ ਰੇਸ਼ਾ ਹਾਨੀਕਾਰਕ ਹੁੰਦਾ ਹੈ, ਜਿਸ ਨੂੰ ਹਜ਼ਮ ਕਰਨਾ ਥੋੜ੍ਹਾ ਮੁਸ਼ਕਿਲ ਹੁੰਦਾ ਹੈ ਅਤੇ ਇਹ ਕਈ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।

ਮਖਾਨਾ ਐਂਟੀ-ਇੰਫਲੇਮੇਟਰੀ ਅਤੇ ਐਂਟੀ-ਬੈਕਟੀਰੀਅਲ ਗੁਣਾਂ, ਕੈਲਸ਼ੀਅਮ, ਮੈਗਨੀਸ਼ੀਅਮ ਦੇ ਨਾਲ-ਨਾਲ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ। ਮਖਾਨੇ ਵਿੱਚ ਕੈਲੋਰੀ ਦੀ ਮਾਤਰਾ ਵੀ ਬਹੁਤ ਘੱਟ ਹੁੰਦੀ ਹੈ। ਜਿਸ ਕਾਰਨ ਭਾਰ ਘਟਾਉਣ ਜਾਂ ਬਰਕਰਾਰ ਰੱਖਣ ਲਈ ਮਖਾਨਾ ਵਰਤਿਆ ਜਾਂਦਾ ਹੈ। ਜਿਸ ਕਾਰਨ ਲੋਕ ਇਸ ਦਾ ਵੱਧ ਤੋਂ ਵੱਧ ਸੇਵਨ ਕਰਦੇ ਹਨ ਤਾਂ ਜੋ ਉਹ ਸਿਹਤਮੰਦ ਰਹਿ ਸਕਣ। ਪਰ ਤੁਹਾਨੂੰ ਦੱਸ ਦੇਈਏ ਕਿ ਸਿਹਤ ਲਈ ਇੰਨਾ ਫਾਇਦੇਮੰਦ ਹੋਣ ਦੇ ਬਾਵਜੂਦ ਇਹ ਕਈ ਲੋਕਾਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਕਿਸ ਨੂੰ ਮਖਾਨੇ ਤੋਂ ਬਚਣਾ ਚਾਹੀਦਾ ਹੈ।

ਐਸੀਡਿਟੀ

ਮਖਾਣੇ 'ਚ ਫਾਈਬਰ ਅਤੇ ਪ੍ਰੋਟੀਨ ਦੀ ਬਹੁਤ ਜ਼ਿਆਦਾ ਮਾਤਰਾ ਹੁੰਦੀ ਹੈ, ਜਿਸ ਕਾਰਨ ਇਸ ਨੂੰ ਪਚਣ 'ਚ ਜ਼ਿਆਦਾ ਸਮਾਂ ਲੱਗਦਾ ਹੈ। ਅਜਿਹੇ 'ਚ ਜੇਕਰ ਤੁਹਾਨੂੰ ਪੇਟ ਫੁੱਲਣ ਅਤੇ ਗੈਸ ਦੀ ਸਮੱਸਿਆ ਹੈ ਤਾਂ ਤੁਹਾਨੂੰ ਮਖਾਨਾ ਨਹੀਂ ਖਾਣਾ ਚਾਹੀਦਾ, ਕਿਉਂਕਿ ਇਸ ਨਾਲ ਤੁਹਾਡੀ ਸਮੱਸਿਆ ਹੋਰ ਵੀ ਵੱਧ ਸਕਦੀ ਹੈ।

ਕਿਡਨੀ ਸਟੋਨ

ਗੁਰਦੇ ਦੀ ਪੱਥਰੀ ਦੀ ਸਮੱਸਿਆ ਤੋਂ ਪੀੜਤ ਲੋਕਾਂ ਨੂੰ ਮਖਾਨੇ ਤੋਂ ਦੂਰ ਰਹਿਣਾ ਚਾਹੀਦਾ ਹੈ। ਦਰਅਸਲ, ਮਖਾਨੇ ਵਿੱਚ ਕੈਲਸ਼ੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਜੇਕਰ ਤੁਸੀਂ ਪੱਥਰੀ ਦੇ ਮਰੀਜ਼ ਹੋ ਅਤੇ ਇਸ ਨੂੰ ਜ਼ਿਆਦਾ ਮਾਤਰਾ 'ਚ ਖਾਂਦੇ ਹੋ ਤਾਂ ਪੱਥਰੀ ਦਾ ਆਕਾਰ ਵਧ ਸਕਦਾ ਹੈ।

ਇਹ ਵੀ ਪੜ੍ਹੋ: Chia Seeds ਦਾ ਸੇਵਨ ਸਿਹਤ ਲਈ ਵਰਦਾਨ, ਸਵੇਰੇ ਖਾਲੀ ਪੇਟ ਇਨ੍ਹਾਂ ਤਰੀਕਿਆਂ ਨਾਲ ਕਰੋ ਚਿਆ ਸੀਡਜ਼ ਦਾ ਸੇਵਨ, ਮਿਲਣਗੇ ਸ਼ਾਨਦਾਰ ਲਾਭ

ਜ਼ੁਕਾਮ ਖੰਘ ਫਲੂ

ਜੇਕਰ ਤੁਸੀਂ ਜ਼ੁਕਾਮ, ਖਾਂਸੀ, ਫਲੂ ਜਾਂ ਦਸਤ ਤੋਂ ਪੀੜਤ ਹੋ ਤਾਂ ਤੁਹਾਨੂੰ ਮਾਖਾਨਾ ਬਿਲਕੁਲ ਨਹੀਂ ਖਾਣਾ ਚਾਹੀਦਾ। ਫਲੂ ਦੌਰਾਨ ਮਖਾਨਾ ਖਾਣ ਨਾਲ ਤੁਹਾਡੀ ਸਿਹਤ ਖਰਾਬ ਹੋ ਸਕਦੀ ਹੈ।

ਪੇਟ ਦੀਆਂ ਸਮੱਸਿਆਵਾਂ

ਮਖਾਨੇ ਵਿੱਚ ਫਾਈਬਰ ਦੀ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ। ਅਜਿਹੇ 'ਚ ਜ਼ਿਆਦਾ ਮਖਾਨਾ ਖਾਣ ਨਾਲ ਡਾਇਰੀਆ ਹੋ ਸਕਦਾ ਹੈ। ਜੇਕਰ ਕਿਸੇ ਵਿਅਕਤੀ ਨੂੰ ਕਬਜ਼ ਦੀ ਸਮੱਸਿਆ ਹੈ ਤਾਂ ਉਸ ਨੂੰ ਜ਼ਿਆਦਾ ਮਖਾਨਾ ਨਹੀਂ ਖਾਣਾ ਚਾਹੀਦਾ।

ਸ਼ੂਗਰ ਦੇ ਮਰੀਜ਼

ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਤੁਹਾਨੂੰ ਸੀਮਤ ਮਾਤਰਾ 'ਚ ਹੀ ਮਖਾਨਾ ਖਾਣਾ ਚਾਹੀਦਾ ਹੈ ਕਿਉਂਕਿ ਇਹ ਤੁਹਾਡੇ ਖੂਨ 'ਚ ਸ਼ੂਗਰ ਲੈਵਲ ਨੂੰ ਵਧਾ ਸਕਦਾ ਹੈ। ਅਜਿਹੇ 'ਚ ਤੁਹਾਨੂੰ ਇਸ ਨੂੰ ਜ਼ਿਆਦਾ ਮਾਤਰਾ 'ਚ ਖਾਣ ਤੋਂ ਬਚਣਾ ਚਾਹੀਦਾ ਹੈ।

Summary in English: Makhana Side Effects: Makhana, rich in medicinal properties, can cause great harm, These people should not eat makhana, know its side effects

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters