ਅਨਾਰ ਦੀ ਵਰਤੋਂ ਕਰਨ ’ਤੇ ਸਰੀਰ ਕਈ ਬੀਮਾਰੀ ਤੋਂ ਦੂਰ ਰਹਿੰਦਾ ਹੈ। ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇਂ ਸਿਹਤ ਲਈ ਬਹੁਤ ਫਾਇਦੇਮੰਦ ਹਨ। ਅਨਾਰ ਫਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ, ਜਿੰਕ ਅਤੇ ਓਮੇਗਾ-6 ਫੈਟੀ ਐਸਿਡ ਦੇ ਗੁਣਾਂ ਨਾਲ ਭਰਪੂਰ ਹੁੰਦਾ ਹੈ।
ਅਨਾਰ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ 'ਚੋਂ ਖੂਨ ਦੀ ਕਮੀ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਭੁੱਖ ਲੱਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਦੂਰ ਹੋ ਜਾਂਦੀਆਂ ਹਨ। ਇਨ੍ਹਾਂ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫਾਇਦੇ ਹੁੰਦੇ ਹਨ, ਜਿਨ੍ਹਾ ਦੇ ਬਾਰੇ ਅੱਜ ਅਸੀਂ ਤੁਹਾਨੂੰ ਦਸਾਂਗੇ।
ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ
ਅਨਾਰ ਖਾਣ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ ਜਿਸ ਨਾਲ ਦਿਲ ਦੇ ਰੋਗ ਅਤੇ ਹਾਰਟ ਅਟੈਕ ਦਾ ਖਤਰਾ ਘੱਟ ਹੁੰਦਾ ਹੈ। ਨਾਲ ਹੀ ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਵੀ ਇਸ ਦੀ ਨਿਯਮਿਤ ਵਰਤੋਂ ਤੁਹਾਡੇ ਲਈ ਫ਼ਾਇਦੇਮੰਦ ਹੁੰਦੀ ਹੈ।
ਸ਼ੂਗਰ 'ਚ ਫ਼ਾਇਦੇਮੰਦ
ਸ਼ੂਗਰ ਦੇ ਮਰੀਜ਼ਾਂ ਨੂੰ ਲੱਗਦਾ ਹੈ ਕਿ ਅਨਾਰ 'ਚ ਸ਼ੂਗਰ ਹੋਣ ਕਾਰਨ ਇਸ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ 'ਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ।
ਮੋਟਾਪਾ ਰੱਖੇ ਕੰਟਰੋਲ
ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਨਾਲ ਹੀ ਇਸ ਦੀ ਵਰਤੋਂ ਕਰਨ ਨਾਲ ਭਾਰ ਵੀ ਕੰਟਰੋਲ 'ਚ ਰਹਿੰਦਾ ਹੈ।
ਜੋੜਾਂ 'ਚ ਦਰਦ ਤੋਂ ਰਾਹਤ
ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ 'ਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ
ਗਰਭ ਅਵਸਥਾ 'ਚ ਲਾਹੇਵੰਦ
ਇਸ 'ਚ ਵਿਟਾਮਿਨ, ਮਿਨਰਲਸ ਅਤੇ ਫੋਲਿਕ ਐਸਿਡ ਮੌਜੂਦ ਹੁੰਦਾ ਹੈ ਜੋ ਕਿ ਗਰਭ 'ਚ ਪਲ ਰਹੇ ਬੱਚੇ ਅਤੇ ਮਾਂ ਲਈ ਫ਼ਾਇਦੇਮੰਦ ਹੈ। ਨਾਲ ਹੀ ਇਸ ਦੀ ਵਰਤੋਂ ਪ੍ਰੈਗਨੈਂਸੀ 'ਚ ਪੈਰਾਂ ਦੇ ਦਰਦ ਤੋਂ ਰਾਹਤ ਦਿੰਦਾ ਹੈ। ਇਸ ਤੋਂ ਇਲਾਵਾ ਇਸ ਦੇ ਵਰਤੋਂ ਨਾਲ ਪ੍ਰੀਮਿਚਿਊਰ ਡਿਲਿਵਰੀ ਦਾ ਖਤਰਾ ਵੀ ਘੱਟ ਹੁੰਦਾ ਹੈ।
ਕੋਲੈਸਟਰੋਲ ਲੈਵਲ ਨੂੰ ਕਰੇ ਕੰਟਰੋਲ
ਅਨਾਰ ਖਾਣ ਨਾਲ ਸਰੀਰ 'ਚ ਕੋਲੈਸਟਰੋਲ ਲੈਵਲ ਨਹੀਂ ਵਧਦਾ। ਨਾਲ ਹੀ ਇਸ ਦੀ ਵਰਤੋਂ ਧਮਨੀਆਂ 'ਚ ਬਲਾਕੇਜ ਦੀ ਸਮੱਸਿਆ ਨੂੰ ਦੂਰ ਕਰਕੇ ਬਲੋ ਫਲੋ ਵੀ ਵਧਾਉਂਦਾ ਹੈ।
ਇਹ ਵੀ ਪੜ੍ਹੋ :- ਸਿਰਫ 5 ਮਿੰਟਾਂ ਵਿੱਚ ਹੋਵੇਗਾ ਦਿਲ ਦੇ ਕੈਂਸਰ ਦੇ ਮਰੀਜ਼ਾਂ ਦਾ ਇਲਾਜ , ਜਾਣੋ ਕਿਵੇਂ?
Summary in English: Pomegranate is beneficial for heart patients