ਭਾਰਤੀ ਭੋਜਨ ਵਿੱਚ ਟਮਾਟਰ ਦੀ ਵਰਤੋਂ ਕਈ ਤਰੀਕਿਆਂ ਨਾਲ ਕੀਤੀ ਜਾਂਦੀ ਹੈ। ਕਦੇ ਆਪਣੀ ਸਬਜ਼ੀ ਦਾ ਸਵਾਦ ਵਧਾਉਣ ਲਈ ਅਤੇ ਕਦੇ ਸਲਾਦ ਦੇ ਰੂਪ ਵਿੱਚ। ਇਸ ਦੇ ਨਾਲ ਹੀ ਟਮਾਟਰ ਖਾਣ 'ਚ ਬਹੁਤ ਹੀ ਸਵਾਦਿਸ਼ਟ ਲੱਗਦਾ ਹੈ ਪਰ ਕੀ ਤੁਸੀਂ ਸੋਚਿਆ ਹੈ ਕਿ ਖਾਣੇ ਨੂੰ ਸਵਾਦਿਸ਼ਟ ਬਣਾਉਣ ਦੇ ਨਾਲ-ਨਾਲ ਟਮਾਟਰ ਸਿਹਤ ਲਈ ਵੀ ਫਾਇਦੇਮੰਦ ਹੋ ਸਕਦਾ ਹੈ।ਇੰਨਾ ਹੀ ਨਹੀਂ ਟਮਾਟਰ ਦੀ ਚਟਨੀ ਨਾਲ ਖਾਣੇ ਦਾ ਸਵਾਦ ਵੀ ਵਧਾਇਆ ਜਾ ਸਕਦਾ ਹੈ।
ਜੀ ਹਾਂ, ਟਮਾਟਰ ਦਾ ਕਿਸੇ ਵੀ ਰੂਪ ਵਿਚ ਸੇਵਨ ਕਰਨਾ ਤੁਹਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਅਜਿਹਾ ਇਸ ਲਈ ਕਿਉਂਕਿ ਇਸ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇੰਨਾ ਹੀ ਨਹੀਂ ਜੇਕਰ ਤੁਸੀਂ ਖਾਲੀ ਪੇਟ ਟਮਾਟਰ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਖਾਲੀ ਪੇਟ ਟਮਾਟਰ ਦਾ ਸੇਵਨ ਕਰਨ ਦੇ ਕੀ ਫਾਇਦੇ ਹਨ।
ਟਮਾਟਰ ਪੇਟ ਦੀ ਗਰਮੀ ਨੂੰ ਘੱਟ ਕਰਦਾ ਹੈ
ਜੇਕਰ ਕਿਸੇ ਵਿਅਕਤੀ ਨੂੰ ਪੇਟ ਦੇ ਅੰਦਰ ਗਰਮੀ ਮਹਿਸੂਸ ਹੁੰਦੀ ਹੈ ਤਾਂ ਉਸ ਨੂੰ ਰੋਜ਼ਾਨਾ ਖਾਲੀ ਪੇਟ ਇੱਕ ਟਮਾਟਰ ਦਾ ਸੇਵਨ ਕਰਨਾ ਚਾਹੀਦਾ ਹੈ। ਖਾਲੀ ਪੇਟ ਟਮਾਟਰ ਖਾਣ ਨਾਲ ਪੇਟ ਦੀ ਜਲਨ ਨੂੰ ਸ਼ਾਂਤ ਕੀਤਾ ਜਾਂਦਾ ਹੈ।
ਪੇਟ ਦੇ ਕੀੜਿਆਂ ਤੋਂ ਪਾਓ ਛੁਟਕਾਰਾ
ਜੇਕਰ ਕਿਸੇ ਦੇ ਪੇਟ ਚ ਕੀੜਿਆਂ ਦੀ ਸਮੱਸਿਆ ਹੈ ਤਾਂ ਟਮਾਟਰ ਨੂੰ ਕੱਟ ਕੇ ਉਸ 'ਵਿਚ ਕਾਲੀ ਮਿਰਚ ਮਿਲਾ ਕੇ ਸਵੇਰੇ ਖਾਲੀ ਪੇਟ ਖਾਓ। ਰੋਜ਼ਾਨਾ ਅਜਿਹਾ ਕਰਨ ਨਾਲ ਕੁਝ ਹੀ ਦਿਨਾਂ ਵਿਚ ਕੀੜਿਆਂ ਤੋਂ ਛੁਟਕਾਰਾ ਮਿਲ ਜਾਂਦਾ ਹੈ।
ਦਿਲ ਲਈ ਫਾਇਦੇਮੰਦ
ਦਿਲ ਨਾਲ ਜੁੜੀਆਂ ਸਮੱਸਿਆਵਾਂ 'ਚ ਟਮਾਟਰ ਖਾਣਾ ਫਾਇਦੇਮੰਦ ਹੁੰਦਾ ਹੈ। ਖਾਲੀ ਪੇਟ ਟਮਾਟਰ ਦਾ ਸੇਵਨ ਖੂਨ ਦੀਆਂ ਨਾੜੀਆਂ
ਜੰਮਣ ਤੋਂ ਰੋਕਦਾ ਹੈ। ਜਿਸ ਨਾਲ ਹਾਰਟ ਅਟੈਕ ਅਤੇ ਸਟ੍ਰੋਕ ਦਾ ਖਤਰਾ ਘੱਟ ਹੋ ਜਾਂਦਾ ਹੈ।
ਇਹ ਵੀ ਪੜ੍ਹੋ : ਜੇਕਰ ਤੁਸੀ ਵੀ ਹਾਈ ਬਲੱਡ ਪ੍ਰੈਸ਼ਰ ਵਤੋਂ ਪਰੇਸ਼ਾਨ ਹੋ ! ਤਾਂ ਇਨ੍ਹਾਂ ਫਲਾਂ ਨੂੰ ਕਰੋ ਆਪਣੀ ਖੁਰਾਕ ਵਿਚ ਸ਼ਾਮਲ
Summary in English: There are many benefits to eating tomatoes on an empty stomach!