1. Home
  2. ਸੇਹਤ ਅਤੇ ਜੀਵਨ ਸ਼ੈਲੀ

ਤਰਬੂਜ਼ ਖਾਣ ਨਾਲ ਸਰੀਰ ਨੂੰ ਮਿਲਦੇ ਹਨ ਕਈ ਫਾਇਦੇ! ਗਰਮੀਆਂ ਵਿੱਚ ਰੋਜ਼ਾਨਾ ਖਾਓ ਤਰਬੂਜ਼

ਤਰਬੂਜ ਇੱਕ ਅਜਿਹਾ ਫ਼ਲ ਹੈ ਜੋ ਹਰ ਕਿਸੇ ਦਾ ਪਸੰਦੀਦਾ ਹੈ। ਤਰਬੂਜ ਖਾਣ ਨਾਲ ਸਰੀਰ 'ਚ ਪਾਣੀ ਦੀ ਕਮੀ ਤਾਂ ਦੂਰ ਹੁੰਦੀ ਹੀ ਹੈ, ਨਾਲ ਹੀ ਇਹ ਭਾਰ ਘਟਾਉਣ ਵਿੱਚ ਵੀ ਬਹੁਤ ਮਦਦ ਕਰਦਾ ਹੈ।

KJ Staff
KJ Staff
ਤਰਬੂਜ਼ ਖਾਣ ਨਾਲ ਸਰੀਰ ਨੂੰ ਮਿਲਦੇ ਹਨ ਕਈ ਫਾਇਦੇ

ਤਰਬੂਜ਼ ਖਾਣ ਨਾਲ ਸਰੀਰ ਨੂੰ ਮਿਲਦੇ ਹਨ ਕਈ ਫਾਇਦੇ

ਗਰਮੀਆਂ ਦਾ ਮੌਸਮ ਸ਼ੁਰੂ ਹੋਂਦਿਆਂ ਹੀ ਹਰ ਘਰ ਵਿੱਚ ਤਰਬੂਜ ਦੇਖਿਆ ਜਾਂਦਾ ਹੈ। ਕਿਉਂਕਿ ਤਰਬੂਜ ਇੱਕ ਅਜਿਹਾ ਫ਼ਲ ਹੈ ਜੋ ਹਰ ਕਿਸੇ ਦਾ ਪਸੰਦੀਦਾ ਹੈ। ਤਰਬੂਜ ਖਾਣ ਨਾਲ ਸਰੀਰ 'ਚ ਪਾਣੀ ਦੀ ਕਮੀ ਤਾਂ ਦੂਰ ਹੁੰਦੀ ਹੀ ਹੈ, ਨਾਲ ਹੀ ਇਹ ਭਾਰ ਘਟਾਉਣ ਵਿੱਚ ਵੀ ਬਹੁਤ ਮਦਦ ਕਰਦਾ ਹੈ। ਦੱਸ ਦਈਏ ਕਿ ਤਰਬੂਜ ਵਿੱਚ ਲਗਪਗ 90 ਪ੍ਰਤੀਸ਼ਤ ਪਾਣੀ ਹੁੰਦਾ ਹੈ, ਜੋ ਸਰੀਰ ਨੂੰ ਹਾਈਡਰੇਟ ਰੱਖਦਾ ਹੈ।

ਲਾਲ, ਮਿੱਠੇ ਤੇ ਰਸੀਲੇ ਤਰਬੂਜ ਨੂੰ ਦੇਖ ਕੇ ਹਰ ਕਿਸੇ ਦਾ ਇਸਨੂੰ ਖਾਣ ਤੇ ਮਨ ਕਰਦਾ ਹੈ। ਜਿਨ੍ਹਾਂ ਇਹ ਮੰਨ ਨੂੰ ਚੰਗਾ ਲੱਗਦਾ ਹੈ, ਉਨ੍ਹਾਂ ਹੀ ਇਹ ਸਰੀਰ ਲਈ ਵੀ ਚੰਗਾ ਹੁੰਦਾ ਹੈ। ਦੱਸ ਦਈਏ ਕਿ ਤਰਬੂਜ ਐਂਟੀਆਕਸੀਡੈਂਟ, ਵਿਟਾਮਿਨ ਤੇ ਖਣਿਜਾਂ ਨਾਲ ਵੀ ਭਰਪੂਰ ਹੁੰਦਾ ਹੈ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਤਰਬੂਜ ਜ਼ਰੂਰ ਖਾਓ। ਤੁਸੀਂ ਤਰਬੂਜ ਤੋਂ ਬਣਿਆ ਜੂਸ ਜਾਂ ਹੋਰ ਪਕਵਾਨ ਵੀ ਖਾ ਸਕਦੇ ਹੋ।

ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਵੀ ਤਰਬੂਜ ਫਾਇਦੇਮੰਦ ਹੁੰਦਾ ਹੈ। ਇਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ ਅਤੇ ਪਾਚਨ ਕਿਰਿਆ 'ਚ ਸੁਧਾਰ ਹੁੰਦਾ ਹੈ। ਜੋ ਲੋਕ ਜ਼ਿਆਦਾ ਤਰਬੂਜ ਖਾਂਦੇ ਹਨ, ਉਨ੍ਹਾਂ ਦੇ ਵਾਲ ਅਤੇ ਚਮੜੀ ਵੀ ਸਿਹਤਮੰਦ ਰਹਿੰਦੀ ਹੈ।

ਜਾਣੋ ਤਰਬੂਜ ਖਾਣ ਦੇ ਫਾਇਦੇ

ਭਾਰ ਘਟਾਓ: ਤਰਬੂਜ ਖਾਣ ਨਾਲ ਭਾਰ ਘੱਟ ਹੁੰਦਾ ਹੈ। ਭਾਵੇਂ ਤਰਬੂਜ ਇੱਕ ਮਿੱਠਾ ਫਲ ਹੈ, ਪਰ ਇਸ ਵਿੱਚ ਕੈਲੋਰੀ ਬਹੁਤ ਘੱਟ ਹੁੰਦੀ ਹੈ। ਡਾਇਟਿੰਗ ਕਰਨ ਵਾਲੇ ਲੋਕਾਂ ਨੂੰ ਤਰਬੂਜ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਤਰਬੂਜ ਖਾਣ ਨਾਲ ਪੇਟ ਜਲਦੀ ਭਰਦਾ ਹੈ ਤੇ ਪਾਚਨ ਕਿਰਿਆ ਠੀਕ ਰਹਿੰਦੀ ਹੈ।

ਸਰੀਰ ਨੂੰ ਹਾਈਡਰੇਟ ਰੱਖੋ: ਤਰਬੂਜ 'ਚ ਪਾਣੀ ਦੀ ਮਾਤਰਾ ਕਾਫੀ ਹੁੰਦੀ ਹੈ। ਅਜਿਹੇ 'ਚ ਗਰਮੀਆਂ 'ਚ ਤਰਬੂਜ ਦਾ ਸੇਵਨ ਕਰਨ ਨਾਲ ਸਰੀਰ 'ਚ ਪਾਣੀ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ। ਤਰਬੂਜ ਸਰੀਰ ਨੂੰ ਹਾਈਡਰੇਟ ਰੱਖਦਾ ਹੈ। ਗਰਮੀਆਂ ਵਿੱਚ ਤਰਬੂਜ ਖਾਣ ਨਾਲ ਸਰੀਰ ਨੂੰ ਠੰਢਕ ਮਿਲਦੀ ਹੈ।

ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖੋ: ਤਰਬੂਜ ਦਾ ਸੇਵਨ ਕਰਨ ਨਾਲ ਦਿਲ ਦੀਆਂ ਬੀਮਾਰੀਆਂ ਘੱਟ ਹੁੰਦੀਆਂ ਹਨ। ਤਰਬੂਜ ਵਿੱਚ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ। ਤਰਬੂਜ ਵਿੱਚ ਲਾਈਕੋਪੀਨ ਐਂਟੀਆਕਸੀਡੈਂਟ ਹੁੰਦਾ ਹੈ ਜੋ ਤੁਹਾਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ, ਹਾਰਟ ਅਟੈਕ ਅਤੇ ਖੂਨ ਦੇ ਜੰਮਣ ਦੀ ਸਮੱਸਿਆ ਘੱਟ ਹੁੰਦੀ ਹੈ।

ਦਿਲ ਨੂੰ ਰੱਖੋ ਸਿਹਤਮੰਦ: ਅੱਜ-ਕੱਲ੍ਹ ਦਿਲ ਨਾਲ ਸਬੰਧਤ ਬੀਮਾਰੀਆਂ ਦਾ ਖਤਰਾ ਕਾਫੀ ਵੱਧ ਗਿਆ ਹੈ। ਬਹੁਤ ਛੋਟੀ ਉਮਰ ਵਿੱਚ, ਲੋਕਾਂ ਨੂੰ ਦਿਲ ਦੇ ਦੌਰੇ ਅਤੇ ਸਟ੍ਰੋਕ ਦਾ ਖ਼ਤਰਾ ਹੁੰਦਾ ਹੈ। ਅਜਿਹੇ 'ਚ ਜੋ ਲੋਕ ਤਰਬੂਜ ਦਾ ਸੇਵਨ ਕਰਦੇ ਹਨ, ਉਨ੍ਹਾਂ ਦਾ ਦਿਲ ਲੰਬੇ ਸਮੇਂ ਤੱਕ ਸਿਹਤਮੰਦ ਰਹਿੰਦਾ ਹੈ।

ਪਾਚਨ ਕਿਰਿਆ 'ਚ ਸੁਧਾਰ: ਗਰਮੀਆਂ 'ਚ ਪੇਟ ਨਾਲ ਜੁੜੀਆਂ ਸਮੱਸਿਆਵਾਂ ਬਹੁਤ ਵਧ ਜਾਂਦੀਆਂ ਹਨ। ਅਜਿਹੇ 'ਚ ਤੁਹਾਨੂੰ ਤਰਬੂਜ ਜ਼ਰੂਰ ਖਾਣਾ ਚਾਹੀਦਾ ਹੈ। ਤਰਬੂਜ 'ਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ, ਜਿਸ ਕਾਰਨ ਪਾਚਨ ਤੰਤਰ ਸਿਹਤਮੰਦ ਅਤੇ ਮਜ਼ਬੂਤ ਰਹਿੰਦਾ ਹੈ।

ਵਾਲਾਂ ਤੇ ਚਮੜੀ ਨੂੰ ਰੱਖੋ ਸਿਹਤਮੰਦ: ਤਰਬੂਜ ਖਾਣ ਨਾਲ ਵਾਲ ਅਤੇ ਚਮੜੀ ਵੀ ਚੰਗੀ ਰਹਿੰਦੀ ਹੈ। ਇਸ ਵਿੱਚ ਵਿਟਾਮਿਨ ਸੀ ਅਤੇ ਵਿਟਾਮਿਨ ਏ ਪਾਇਆ ਜਾਂਦਾ ਹੈ। ਜਿਸ ਕਾਰਨ ਕੋਲੇਜਨ ਬਣਦਾ ਹੈ ਤੇ ਤੁਸੀਂ ਲੰਬੇ ਸਮੇਂ ਤੱਕ ਜਵਾਨ ਰਹਿੰਦੇ ਹੋ।

ਇਹ ਵੀ ਪੜ੍ਹੋ ਇਸ ਫ਼ਲ ਦੇ ਪੱਤੇ ਬਲੱਡ ਸ਼ੂਗਰ ਲੈਵਲ ਘਟਾਉਣ ਲਈ ਫਾਇਦੇਮੰਦ! ਇਸ ਤਰ੍ਹਾਂ ਕਰੋ ਸੇਵਨ!

Disclaimer: ਲੇਖ ਵਿੱਚ ਦੱਸੀ ਗਈ ਸਲਾਹ ਅਤੇ ਸੁਝਾਅ ਸਿਰਫ ਆਮ ਜਾਣਕਾਰੀ ਦੇ ਉਦੇਸ਼ ਲਈ ਹਨ ਅਤੇ ਇਹਨਾਂ ਨੂੰ ਪੇਸ਼ੇਵਰ ਡਾਕਟਰੀ ਸਲਾਹ ਵਜੋਂ ਨਹੀਂ ਲਿਆ ਜਾਣਾ ਚਾਹੀਦਾ ਹੈ। ਜੇਕਰ ਤੁਹਾਡੇ ਕੋਈ ਸਵਾਲ ਜਾਂ ਚਿੰਤਾਵਾਂ ਹਨ ਤਾਂ ਹਮੇਸ਼ਾ ਆਪਣੇ ਡਾਕਟਰ ਨਾਲ ਸਲਾਹ ਕਰੋ।

Summary in English: There are many benefits to eating watermelon! Eat watermelon daily in summer

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters