1. Home
  2. ਸੇਹਤ ਅਤੇ ਜੀਵਨ ਸ਼ੈਲੀ

ਇਸ ਫ਼ਲ ਵਿੱਚ ਹਨ ਕਈ ਔਸ਼ਧੀ ਗੁਣ! ਬੀਮਾਰੀਆਂ ਤੋਂ ਕਰਦੈ ਰਾਖੀ!

ਨੋਨੀ ਫ਼ਲ ਦਾ ਜੂਸ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਨੂੰ ਰੋਜ਼ਾਨਾ ਗਰਮ ਪਾਣੀ ਨਾਲ ਪੀਓ ਤਾਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ।

Gurpreet Kaur Virk
Gurpreet Kaur Virk
ਨੋਨੀ ਫ਼ਲ ਵਿੱਚ ਹਨ ਕਈ ਔਸ਼ਧੀ ਗੁਣ

ਨੋਨੀ ਫ਼ਲ ਵਿੱਚ ਹਨ ਕਈ ਔਸ਼ਧੀ ਗੁਣ

ਨੋਨੀ ਫਲ ਦਾ ਨਾਮ ਅਕਸਰ ਘੱਟ ਸੁਨਣ ਵਿੱਚ ਆਉਂਦਾ ਹੈ। ਪਰ ਇਸਦੇ ਚਿਕਿਤਸਕ ਗੁਣਾਂ ਦੇ ਕਾਰਨ, ਇਸਦੀ ਵਰਤੋਂ ਪ੍ਰਾਚੀਨ ਸਮੇਂ ਤੋਂ ਪ੍ਰਤੀਰੋਧਕ ਸ਼ਕਤੀ ਅਤੇ ਡੀਟੌਕਸੀਫਿਕੇਸ਼ਨ ਨੂੰ ਵਧਾਉਣ ਲਈ ਕੀਤੀ ਜਾਂਦੀ ਹੈ। ਇਹ ਕਈ ਬੀਮਾਰੀਆਂ ਦੇ ਇਲਾਜ ਵਿੱਚ ਕਾਰਗਰ ਹੈ। ਆਓ ਜਾਣਦੇ ਹਾਂ ਇਸ ਫ਼ਲ ਦੀਆਂ ਖੂਬੀਆਂ...

ਸਿਆਣੇ ਕਹਿੰਦੇ ਨੇ ਕਿ ਤਾਜੇ ਫ਼ਲ ਖਾਓ ਤੇ ਡਾਕਟਰਾਂ ਨੂੰ ਦੂਰ ਭਜਾਓ। ਜੀ ਹਾਂ, ਫਲਾਂ ਵਿੱਚ ਸਰੀਰ ਨੂੰ ਤੰਦਰੁਸਤ ਰੱਖਣ ਦੀ ਤਾਕਤ ਹੁੰਦੀ ਹੈ। ਇਹੀ ਵਜ੍ਹਾ ਹੈ ਕਿ ਫ਼ਲ ਹਰ ਤਰ੍ਹਾਂ ਨਾਲ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਹ ਸਰੀਰ ਨੂੰ ਊਰਜਾ ਤਾਂ ਦਿੰਦਾ ਹੀ ਹੈ, ਨਾਲ ਹੀ ਬੀਮਾਰੀਆਂ ਤੋਂ ਵੀ ਰਾਖੀ ਕਰਦਾ ਹੈ। ਨੋਨੀ ਵੀ ਇੱਕ ਅਜਿਹਾ ਫਲ ਹੈ, ਜਿਸ ਦਾ ਜੂਸ ਸਿਹਤ ਲਈ ਚੰਗਾ ਮੰਨਿਆ ਗਿਆ ਹੈ। ਨੋਨੀ ਫਲ ਦੇ ਚਿਕਿਤਸਕ ਗੁਣਾਂ ਕਾਰਨ, ਇਸਦੀ ਵਰਤੋਂ ਪ੍ਰਾਚੀਨ ਸਮੇਂ ਤੋਂ ਪ੍ਰਤੀਰੋਧਕ ਸ਼ਕਤੀ ਅਤੇ ਡੀਟੌਕਸੀਫਿਕੇਸ਼ਨ ਨੂੰ ਵਧਾਉਣ ਲਈ ਕੀਤੀ ਜਾਂਦੀ ਹੈ। ਨੋਨੀ ਵਿੱਚ ਐਂਟੀਆਕਸੀਡੈਂਟ, ਵਿਟਾਮਿਨ ਸੀ, ਵਿਟਾਮਿਨ ਬੀ3, ਵਿਟਾਮਿਨ ਏ ਅਤੇ ਆਇਰਨ ਕਾਫੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਕਈ ਬਿਮਾਰੀਆਂ ਦੇ ਇਲਾਜ ਵਿੱਚ ਕਾਰਗਰ ਹੈ।

ਆਓ ਜਾਣਦੇ ਹਾਂ ਨੋਨੀ ਜੂਸ ਦਾ ਸੇਵਨ ਕਰਨ ਦੇ ਮੁੱਖ ਫਾਇਦਿਆਂ ਬਾਰੇ

ਦਿਲ ਨੂੰ ਰੱਖਦਾ ਹੈ ਸਿਹਤਮੰਦ

ਨੋਨੀ ਜੂਸ 'ਚ ਕੁੱਝ ਅਜਿਹੇ ਤੱਤ ਪਾਏ ਜਾਂਦੇ ਹਨ, ਜੋ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਰੋਜ਼ਾਨਾ ਇਕ ਗਲਾਸ ਨੋਨੀ ਜੂਸ ਦਾ ਸੇਵਨ ਕਰਨ ਨਾਲ ਧਮਨੀਆਂ ਵਿੱਚ ਖੂਨ ਦਾ ਪ੍ਰਵਾਹ ਵਧਦਾ ਹੈ ਅਤੇ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰਹਿੰਦਾ ਹੈ।

ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਕਾਰਗਰ

ਨੋਨੀ ਦੇ ਜੂਸ ਵਿੱਚ ਐਂਟੀ-ਬੈਕਟੀਰੀਅਲ, ਐਂਟੀ-ਫੰਗਲ, ਐਂਟੀ-ਇੰਫਲੇਮੇਟਰੀ ਅਤੇ ਐਂਟੀ-ਹਿਸਟਾਮਿਨ ਗੁਣ ਪਾਏ ਜਾਂਦੇ ਹਨ, ਜੋ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦੇ ਹਨ। ਇਸ ਦਾ ਲਗਾਤਾਰ ਸੇਵਨ ਕਰਨ ਨਾਲ ਸਰੀਰ ਦੇ ਅੰਦਰ ਕਈ ਬੀਮਾਰੀਆਂ ਨਾਲ ਲੜਨ ਦੀ ਤਾਕਤ ਮਿਲਦੀ ਹੈ।

ਤਣਾਅ ਤੋਂ ਦਿੰਦਾ ਹੈ ਰਾਹਤ

ਮੰਨਿਆ ਜਾਂਦਾ ਹੈ ਕਿ ਰੋਜ਼ਾਨਾ ਇੱਕ ਗਲਾਸ ਨੋਨੀ ਜੂਸ ਦਾ ਸੇਵਨ ਕਰਨ ਨਾਲ ਤਣਾਅ ਵਾਲੇ ਹਾਰਮੋਨ ਕੋਰਟੀਸੋਲ ਦਾ ਪੱਧਰ ਘਟਦਾ ਹੈ ਅਤੇ ਤਣਾਅ ਤੋਂ ਰਾਹਤ ਮਿਲਦੀ ਹੈ। ਇੰਨਾ ਹੀ ਨਹੀਂ ਇਹ ਜੂਸ ਦਿਮਾਗ ਲਈ ਵੀ ਫਾਇਦੇਮੰਦ ਮੰਨਿਆ ਗਿਆ ਹੈ। ਇਸ ਵਿੱਚ ਐਂਟੀਆਕਸੀਡੈਂਟ ਅਤੇ ਐਂਟੀ-ਇੰਫਲੇਮੇਟਰੀ ਵਰਗੇ ਕਈ ਔਸ਼ਧੀ ਗੁਣ ਹੁੰਦੇ ਹਨ। ਇਹ ਸਾਰੀਆਂ ਚੀਜ਼ਾਂ ਦਿਮਾਗ ਨੂੰ ਨੁਕਸਾਨ ਤੋਂ ਬਚਾਉਣ ਦਾ ਕੰਮ ਕਰਦੀਆਂ ਹਨ।

ਕੈਂਸਰ ਤੋਂ ਬਚਾਉਣ ਵਿੱਚ ਸਹਾਇਕ

ਨੋਨੀ ਦਾ ਜੂਸ ਇਮਿਊਨ ਸਿਸਟਮ ਨੂੰ ਸਿਹਤਮੰਦ ਰੱਖਦਾ ਹੈ ਅਤੇ ਟਿਊਮਰ ਤੋਂ ਬਚਾਉਂਦਾ ਹੈ। ਇਸ ਵਿੱਚ ਐਂਟੀ-ਕੈਂਸਰ ਅਤੇ ਐਂਟੀਆਕਸੀਡੈਂਟ ਗੁਣ ਹੁੰਦੇ ਹਨ, ਜੋ ਛਾਤੀ ਦੇ ਕੈਂਸਰ ਦੇ ਲੱਛਣਾਂ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ। ਦੱਸ ਦਈਏ ਕਿ ਸਿਗਰਟ ਪੀਣ ਨਾਲ ਹੋਣ ਵਾਲੇ ਕੈਂਸਰ ਦੇ ਖਤਰੇ ਨਾਲ ਵੀ ਇਹ ਲੜਦਾ ਹੈ ਅਤੇ ਇਹ ਸਰੀਰ ਵਿੱਚ ਕੈਂਸਰ ਦੇ ਟਿਊਮਰ ਨੂੰ ਵਧਣ ਤੋਂ ਰੋਕਦਾ ਹੈ।

ਜੋੜਾਂ ਦੀ ਬੀਮਾਰੀ ਤੋਂ ਰੱਖਿਆ

ਜੋੜਾਂ ਵਿੱਚ ਯੂਰਿਕ ਐਸਿਡ ਦੇ ਸ਼ੀਸ਼ੇ ਵਰਗੇ ਕ੍ਰਿਸਟਲ ਜਮ੍ਹਾ ਹੋਣ ਕਾਰਨ ਸ਼ਿਕਾਇਤ ਵੱਧ ਜਾਂਦੀ ਹੈ। ਅਜਿਹੇ ਵਿੱਚ ਨੋਨੀ ਦਾ ਜੂਸ ਖੂਨ ਵਿੱਚ ਯੂਰਿਕ ਐਸਿਡ ਨੂੰ ਘਟਾਉਂਦਾ ਹੈ ਅਤੇ ਜੋੜਾਂ ਦੀ ਬੀਮਾਰੀ ਤੋਂ ਬਚਾਉਂਦਾ ਹੈ।

ਬੁਖਾਰ ਦਾ ਕਰਦੈ ਇਲਾਜ

ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਹੋਣ ਕਾਰਨ ਨੋਨੀ ਦਾ ਜੂਸ ਜ਼ੁਕਾਮ, ਖਾਂਸੀ, ਬੁਖਾਰ ਅਤੇ ਸਰੀਰ ਦਾ ਦਰਦ ਠੀਕ ਕਰਦਾ ਹੈ।

ਚਮੜੀ ਦੀ ਕਰਦਾ ਹੈ ਰਾਖੀ

ਨੋਨੀ ਦੇ ਜੂਸ ਵਿੱਚ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ, ਜਿਸ ਨੂੰ ਰੋਜ਼ਾਨਾ ਚਿਹਰੇ 'ਤੇ ਲਗਾਉਣ ਨਾਲ ਚਮੜੀ ਨੂੰ ਚੰਗੀ ਤਰ੍ਹਾਂ ਨਮੀ ਮਿਲਦੀ ਹੈ ਅਤੇ ਇਸ ਨੂੰ ਜਵਾਨ ਰੱਖਣ ਵਿੱਚ ਵੀ ਮਦਦ ਮਿਲਦੀ ਹੈ।

ਇਹ ਵੀ ਪੜ੍ਹੋ : Jungle Jalebi: ਇਸ ਫ਼ਲ ਦੇ ਫਾਇਦੇ-ਨੁਕਸਾਨ ਸੁਣ ਕੇ ਹੈਰਾਨ ਰਹਿ ਜਾਓਗੇ! ਸ਼ਾਇਦ ਹੀ ਕੋਈ ਜਾਣਦਾ ਹੋਵੇ!

ਦੱਸ ਦਈਏ ਕਿ ਜੋ ਲੋਕ ਰੋਜ਼ਾਨਾ ਨੋਨੀ ਦੇ ਜੂਸ ਦਾ ਸੇਵਨ ਕਰਦੇ ਹਨ, ਉਹ ਨਾ ਸਿਰਫ ਬੀਮਾਰੀਆਂ ਤੋਂ ਦੂਰ ਰਹਿੰਦੇ ਹਨ, ਸਗੋਂ ਉਨ੍ਹਾਂ ਦਾ ਖਰਾਬ ਕੋਲੈਸਟ੍ਰਾਲ ਯਾਨੀ ਐੱਲ.ਡੀ.ਐੱਲ. ਘਟਦਾ ਹੈ ਅਤੇ ਚੰਗਾ ਕੋਲੈਸਟ੍ਰੋਲ ਐੱਚ.ਡੀ.ਐੱਲ. ਵਧਦਾ ਹੈ।

Disclaimer: ਲੇਖ ਵਿੱਚ ਦੱਸੀ ਗਈ ਸਲਾਹ ਅਤੇ ਸੁਝਾਅ ਸਿਰਫ ਆਮ ਜਾਣਕਾਰੀ ਦੇ ਉਦੇਸ਼ ਲਈ ਹਨ ਅਤੇ ਇਹਨਾਂ ਨੂੰ ਪੇਸ਼ੇਵਰ ਡਾਕਟਰੀ ਸਲਾਹ ਵਜੋਂ ਨਹੀਂ ਲਿਆ ਜਾਣਾ ਚਾਹੀਦਾ ਹੈ। ਜੇਕਰ ਤੁਹਾਡੇ ਕੋਈ ਸਵਾਲ ਜਾਂ ਚਿੰਤਾਵਾਂ ਹਨ ਤਾਂ ਹਮੇਸ਼ਾ ਆਪਣੇ ਡਾਕਟਰ ਨਾਲ ਸਲਾਹ ਕਰੋ।

Summary in English: This fruit has many medicinal properties! Protects from Diseases!

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters