1. Home
  2. ਬਾਗਵਾਨੀ

Horticulture Farmers ਨੂੰ ਮਾਹਿਰਾਂ ਦੀ ਸਲਾਹ, ਕਿਸਾਨ ਵੀਰੋਂ Crops ਨੂੰ ਠੰਡ ਅਤੇ ਕੋਰੇ ਤੋਂ ਬਚਾਉਣ ਲਈ ਲਗਾਤਾਰ ਹਲਕੀ ਸਿੰਚਾਈ ਕਰੋ

ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਪੰਜਾਬ ਵਿੱਚ ਜਨਵਰੀ ਮਹੀਨੇ ਵਿੱਚ ਠੰਡ ਆਪਣੇ ਪੂਰੇ ਜੋਬਨ 'ਤੇ ਹੁੰਦੀ ਹੈ। ਫ਼ਲਦਾਰ ਬੂਟਿਆਂ ਨੂੰ ਕੋਰਾ ਵਧੇਰੇ ਨੁਕਸਾਨ ਕਰਦਾ ਹੈ ਕਿਉਂਕਿ ਨਵੇਂ ਲਾਏ ਫ਼ਲਦਾਰ ਬੂਟਿਆਂ ਵਿੱਚ ਕੋਰਾ ਸਹਾਰਨ ਦੀ ਸਮਰੱਥਾ ਘੱਟ ਹੁੰਦੀ ਹੈ, ਇਸ ਕਰਕੇ ਇਨ੍ਹਾਂ ਬਾਗਾਂ ਦੀ ਕੋਰੇ ਤੋਂ ਸਾਂਭ ਸੰਭਾਲ ਵੱਲ ਉਚੇਚਾ ਧਿਆਨ ਦੇਣ ਦੀ ਲੋੜ ਹੁੰਦੀ ਹੈ। ਇਸ ਮੰਤਵ ਲਈ ਹੇਠ ਲਿਖੇ ਉਪਰਾਲੇ ਲਾਹੇਵੰਦ ਹੋ ਸਕਦੇ ਹਨ।

Gurpreet Kaur Virk
Gurpreet Kaur Virk
ਕਿਸਾਨ ਵੀਰੋਂ ਫਸਲਾਂ ਨੂੰ ਠੰਡ ਅਤੇ ਕੋਰੇ ਤੋਂ ਬਚਾਉਣ ਲਈ ਲਗਾਤਾਰ ਹਲਕੀ ਸਿੰਚਾਈ ਕਰੋ

ਕਿਸਾਨ ਵੀਰੋਂ ਫਸਲਾਂ ਨੂੰ ਠੰਡ ਅਤੇ ਕੋਰੇ ਤੋਂ ਬਚਾਉਣ ਲਈ ਲਗਾਤਾਰ ਹਲਕੀ ਸਿੰਚਾਈ ਕਰੋ

Horticulture Farmers: ਦੇਸ਼ ਦੇ ਮੌਸਮ 'ਚ ਤੇਜ਼ੀ ਨਾਲ ਬਦਲਾਅ ਆ ਰਹੇ ਹਨ। ਜਨਵਰੀ ਦਾ ਮਹੀਨਾ ਖ਼ਤਮ ਹੋਣ ਵੱਲ ਹੈ ਅਤੇ ਪੰਜਾਬ 'ਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਅਸਰ ਵਧਦਾ ਹੀ ਜਾ ਰਿਹਾ ਹੈ, ਜਿਸ ਦਾ ਨਾ ਸਿਰਫ਼ ਲੋਕਾਂ 'ਤੇ ਸਗੋਂ ਖੇਤੀ 'ਤੇ ਵੀ ਮਾੜਾ ਅਸਰ ਪੈਣਾ ਯਕੀਨੀ ਹੈ।

ਅਜਿਹੀ ਸਥਿਤੀ ਵਿੱਚ ਬਾਗਬਾਨੀ ਨਾਲ ਜੁੜੇ ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਫਸਲਾਂ ਨੂੰ ਠੰਡ ਅਤੇ ਕੋਰੇ ਤੋਂ ਬਚਾਉਣ ਲਈ ਲਗਾਤਾਰ ਹਲਕੀ ਸਿੰਚਾਈਆਂ ਕਰਦੇ ਰਹੋ।

ਸਰਦੀਆਂ ਦੇ ਮੌਸਮ ਦੌਰਾਨ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆਉਂਦੀ ਹੈ, ਜਿਸ ਨਾਲ ਫ਼ਲਦਾਰ ਬੂਟੇ ਕੋਰੇ ਦੀ ਚਪੇਟ ਵਿੱਚ ਆਉਣ ਕਾਰਨ ਪ੍ਰਭਾਵਿਤ ਹੁੰਦੇ ਹਨ। ਨਾਸ਼ਪਾਤੀ, ਆੜੂ, ਅਲੂਚਾ,ਅੰਜ਼ੀਰ ਅਤੇ ਅੰਗੂਰ ਵਰਗੇ ਪਤਝੜੀ ਫ਼ਲਦਾਰ ਬੂਟੇ ਠੰਡ ਨਾਲ ਘੱਟ ਪ੍ਰਭਾਵਿਤ ਹੁੰਦੇ ਹਨ ਕਿਉਂਕਿ ਉਹਨਾਂ ਵਿੱਚ ਸਥਿੱਰ ਅਵੱਸਥਾ ਦੀ ਸ਼ੁਰੂਆਤ ਹੋ ਜਾਂਦੀ ਹੈ, ਜਦੋਂਕਿ ਸਦਾਬਹਾਰ ਫ਼ਲਦਾਰ ਬੂਟੇ ਜਿਵੇਂ ਅੰਬ, ਲੀਚੀ, ਪਪੀਤਾ, ਅਮਰੂਦ ਅਤੇ ਨਿੰਬੂ ਠੰਡ ਤੋਂ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਫ਼ਲਦਾਰ ਬੂਟਿਆਂ ਨੂੰ ਘੱਟ ਤਾਪਮਾਨ ਤੋਂ ਬਚਾਉਣ ਲਈ ਮਾਹਿਰਾਂ ਨੇ ਬਾਗਬਾਨੀ ਕਿਸਾਨਾਂ ਨੂੰ ਜ਼ਰੂਰੀ ਸਲਾਹ ਦਿੱਤੀ ਹੈ।

ਮਾਹਿਰਾਂ ਵੱਲੋਂ ਸਲਾਹ

● ਸ਼ਦਾਬਹਾਰ ਫ਼ਲਦਾਰ ਬੂਟਿਆਂ ਖਾਸ ਕਰਕੇ ਛੋਟੇ ਬੂਟਿਆਂ ਨੂੰ ਠੰਡ ਤੋਂ ਬਚਾਉਣ ਲਈ ਸ਼ੌਰੇ ਬਣਾਈ ਰੱਖੋ। ਇਸ ਕੰਮ ਲਈ ਸਰਕੰਡਾ, ਦੱਬ ਜਾਂ ਖ਼ਜ਼ੂਰ ਦੇ ਪੱਤਿਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਬੂਟਿਆਂ ਨੂੰ ਹਲਕੀਆਂ ਸਿੰਚਾਈਆਂ ਵੀ ਕੀਤੀਆਂ ਜਾ ਸਕਦੀਆਂ ਹਨ।


● ਨਿੰਬੂ ਜਾਤੀ ਦੇ ਖ਼ਰੀਂਢ ਰੋਗ ਨੂੰ ਖ਼ਤਮ ਕਰਨ ਲਈ 50 ਗ੍ਰਾਮ ਸਟਰੈਪਟੋਸਾਈਕਲੀਨ 25 ਗ੍ਰਾਮ ਕੌਪਰ ਸਲਫੇਟ 500 ਲੀਟਰ ਪਾਣੀ ਵਿੱਚ ਪਾ ਕੇ ਛਿੜਕਾਅ ਕਰੋ। ਬੋਰਡੋ ਮਿਸਰਣ (2:2:250) ਦਾ ਛਿੜਕਾਅ ਵੀ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਫ਼ਲਦਾਰ ਬੂਟਿਆਂ ਦੀਆਂ ਬਿਮਾਰੀਆਂ ਲਈ Bordeaux Mixture - ਇੱਕ ਰਾਮਬਾਣ

● ਬੇਰਾਂ ਦੇ ਬੂਟਿਆਂ ਨੂੰ ਚਿੱਟੋਂ ਦੇ ਰੋਗ ਤੋਂ ਬਚਾਉਣ ਲਈ 0.25% (250 ਗ੍ਰਾਮ/100 ਲਿਟਰ ਪਾਣੀ) ਘੁਲਣਸ਼ੀਲ ਸਲਫਰ ਦਾ ਛਿੜਕਾਅ ਅਤੇ ਬੇਰਾਂ ਦੇ ਪੱਤਿਆਂ ਦੇ ਕਾਲੇ ਨਿਸ਼ਾਨਾਂ ਦੀ ਬਿਮਾਰੀ ਨੂੰ ਕਾਬੂ ਕਰਨ ਲਈ ਬੂਟਿਆਂ ਉਪਰ ਬੋਰਡੋ ਮਿਸ਼ਰਣ 2:2:250 ਦਾ ਛਿੜਕਾਅ ਕਰੋ। ਬੇਰਾਂ ਉਪਰ ਇਸ ਸਮੇਂ ਭਰਵਾਂ ਫ਼ਲ ਲੱਗਿਆ ਹੋਇਆ ਹੈ ਇਸ ਲਈ ਇਸ ਮਹੀਨੇ ਇੱਕ ਸਿੰਚਾਈ ਜ਼ਰੂਰ ਕਰੋ।

● ਪੱਤਝੜੀ ਕਿਸਮਾਂ ਦੇ ਫ਼ਲਦਾਰ ਬੂਟੇ ਜਿਵੇਂ ਕਿ ਆੜੂ, ਅਲੂਚਾ, ਨਾਸ਼ਪਾਤੀ, ਅੰਜੀਰ, ਅੰਗੂਰ ਆਦਿ ਲਗਾਉਣ ਦਾ ਸਹੀ ਸਮਾਂ ਹੈ।

● ਅੰਬਾਂ ਦੀ ਗੂੰਦਹਿੜੀ ਦੀ ਰੋਕਥਾਂਮ ਲਈ ਦਰੱਖਤਾਂ ਦੇ ਮੁੱਖ ਤਣੇ ਦੁਆਲੇ ਅਲਕਾਥੇਨ ਸ਼ਟਿ ਚੰਗੀ ਤਰਾਂ ਲਪੇਟ ਦਿਉ।

● ਅਮਰੂਦ ਅਤੇ ਬੇਰਾਂ ਨੂੰ ਛੱਡ ਕੇ ਬਾਕੀ ਸਾਰੇ ਮੁੱਖ ਫ਼ਲਦਾਰ ਬੂਟਿਆਂ ਨੂੰ ਦੇਸੀ ਖ਼ਾਦਾਂ ਪਾਉਣ ਦਾ ਕੰਮ ਕੀਤਾ ਜਾ ਸਕਦਾ ਹੈ।

Summary in English: Weather and Crop Status for Farmers: Expert advice to horticulture farmers, Farmers advise regular light irrigation to protect crops from frost

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters