1. Home
  2. ਖੇਤੀ ਬਾੜੀ

ਪੰਜਾਬ ਦੇ ਕਿਸਾਨਾਂ ਨੂੰ ਅਪੀਲ, ਝੋਨੇ ਦੀਆਂ ਇਹ ਨੋਟੀਫਾਈਡ ਹਾਈਬ੍ਰਿਡ ਕਿਸਮਾਂ ਹੀ ਵਰਤੋਂ

ਕਿਸਾਨ ਜਾਗਰੁਕਤਾ ਕੈਂਪ ਦੌਰਾਨ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨਾਲ ਭਵਿੱਖ ਦੀ ਖੇਤੀ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਵਿਚਾਰ-ਵਟਾਂਦਰਾ, ਇਸ ਸਾਉਣੀ ਸੀਜ਼ਨ ਝੋਨੇ ਦੀਆਂ ਨੋਟੀਫਾਈਡ ਹਾਈਬ੍ਰਿਡ ਕਿਸਮਾਂ ਦੀ ਸਿਫਾਰਸ਼।

Gurpreet Kaur Virk
Gurpreet Kaur Virk
ਕਿਸਾਨ ਭਰਾਵੋ ਝੋਨੇ ਦੀਆਂ ਨੋਟੀਫਾਈਡ ਹਾਈਬ੍ਰਿਡ ਕਿਸਮਾਂ ਹੀ ਵਰਤੋਂ

ਕਿਸਾਨ ਭਰਾਵੋ ਝੋਨੇ ਦੀਆਂ ਨੋਟੀਫਾਈਡ ਹਾਈਬ੍ਰਿਡ ਕਿਸਮਾਂ ਹੀ ਵਰਤੋਂ

Appeal to Farmers: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ ਬਲਾਕ ਧਾਰੀਵਾਲ ਦੇ ਪਿੰਡ ਸੋਹਲ ਵਿਖੇ ਸਥਿਤ ਖੇਤੀਬਾੜੀ ਦਫ਼ਤਰ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਅਮਰੀਕ ਸਿੰਘ ਨੇ ਕੀਤੀ। ਆਓ ਜਾਣਦੇ ਹਾਂ ਕਿ ਕੁਝ ਖ਼ਾਸ ਰਿਹਾ...

ਤੁਹਾਨੂੰ ਦੱਸ ਦੇਈਏ ਕਿ ਕਿਸਾਨ ਜਾਗਰੁਕਤਾ ਕੈਂਪ ਦੌਰਾਨ ਡਾ. ਦਿਲਰਾਜ ਸਿੰਘ, ਡਾ. ਪਰਮਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਸੰਦੀਪ ਸਿੰਘ ਪੀ.ਡੀ.ਆਤਮਾ, ਰਵਿੰਦਰ ਕੌਰ, ਯਾਦਵਿੰਦਰ ਸਿੰਘ, ਅਰਜਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਦਿਲਬਾਗ ਸਿੰਘ ਬੀ.ਟੀ.ਐਮ., ਵਰਿੰਦਰ ਸਿੰਘ ਖੇਤੀਬਾੜੀ ਸਬ-ਇੰਸਪੈਕਟਰ, ਮੱਖਣ ਸਿੰਘ ਨਗੀਨਾ ਸਣੇ ਕਿਸਾਨ ਮਿੱਤਰ ਅਤੇ ਕਿਸਾਨ ਹਾਜ਼ਰ ਸਨ।

ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਨਾਲ ਭਵਿੱਖ ਦੀ ਖੇਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਕੁਝ ਕਿਸਾਨ ਪਹਿਲਾਂ ਕਣਕ ਦੇ ਨਾੜ੍ਹ ਨੂੰ ਅੱਗ ਲਗਾ ਕੇ ਸਾੜ ਕੇ ਜ਼ਮੀਨ ਨੂੰ ਗਰਮ ਕਰ ਦਿੰਦੇ ਹਨ, ਬਾਅਦ ਵਿੱਚ ਬਿਜਲੀ ਵਾਲੇ ਟਿਊਬਵੈੱਲ ਚਲਾ ਕੇ ਜ਼ਮੀਨਾਂ ਨੂੰ ਠੰਢਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਧਰਤੀ ਹੇਠਲੇ ਪਾਣੀ ਅਤੇ ਬਿਜਲੀ ਦੀ ਬਰਬਾਦੀ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਕਣਕ ਦੇ ਦਾਣੇ ਨੂੰ ਤਵੀਆਂ, ਰੋਟਾਵੇਟਰ ਜਾਂ ਪਲਟਾਵੀਂ ਹੱਲ ਨਾਲ ਖੇਤ ਵਿਚ ਵਾਹ ਦੇਣਾ ਚਾਹੀਦਾ ਹੈ ਅਤੇ ਅੱਗ ਨਹੀਂ ਲਗਾਉਣੀ ਚਾਹੀਦੀ।

ਇਹ ਵੀ ਪੜ੍ਹੋ : ਸਾਉਣੀ ਸੀਜ਼ਨ 'ਚ ਕਰੋ ਪਰਾਲੀ ਖੁੰਬ ਦੀ ਕਾਸ਼ਤ, ਪਰਾਲੀ ਦੀ ਇੱਕ ਕਿਆਰੀ 'ਚੋਂ ਲਓ 3 ਤੋਂ 4 ਕਿਲੋ ਝਾੜ

ਕਿਸਾਨ ਭਰਾਵੋ ਝੋਨੇ ਦੀਆਂ ਨੋਟੀਫਾਈਡ ਹਾਈਬ੍ਰਿਡ ਕਿਸਮਾਂ ਹੀ ਵਰਤੋਂ

ਕਿਸਾਨ ਭਰਾਵੋ ਝੋਨੇ ਦੀਆਂ ਨੋਟੀਫਾਈਡ ਹਾਈਬ੍ਰਿਡ ਕਿਸਮਾਂ ਹੀ ਵਰਤੋਂ

ਉਨ੍ਹਾਂ ਕਿਹਾ ਕਿ ਬਾਸਮਤੀ ਦੀ ਫ਼ਸਲ ਦੀ ਪੈਦਾਵਾਰ ਵਿੱਚ ਪੈਰਾਂ ਦੇ ਗਲਣ ਦਾ ਰੋਗ (ਝੰਡਾ ਰੋਗ) ਬਾਸਮਤੀ ਉਤਪਾਦਕਾਂ ਲਈ ਵੱਡੀ ਸਿਰਦਰਦੀ ਬਣ ਰਹੀ ਹੈ, ਕਈ ਵਾਰ ਇਹ ਸਮੱਸਿਆ ਇੰਨੀ ਵੱਧ ਜਾਂਦੀ ਹੈ ਕਿ ਬਾਸਮਤੀ ਦੀ ਫਸਲ ਖੇਤ ਵਿੱਚ ਹੀ ਵਾਹੁਣੀ ਪੈ ਜਾਂਦੀ ਹੈ। ਇਸ ਲਈ ਇਸ ਬਿਮਾਰੀ ਦੀ ਰੋਕਥਾਮ ਲਈ ਜ਼ਰੂਰੀ ਹੈ ਕਿ ਪਨੀਰੀ ਦੀ ਬਿਜਾਈ ਨਿਰਧਾਰਤ ਸਮੇਂ ਅਨੁਸਾਰ ਹੀ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਸਿਹਤਮੰਦ ਫ਼ਸਲ ਦੇ ਉਤਪਾਦਨ ਲਈ ਜ਼ਰੂਰੀ ਹੈ ਕਿ ਉਸ ਫ਼ਸਲ ਦਾ ਬੀਜ ਸ਼ੁੱਧ ਅਤੇ ਉੱਚ ਗੁਣਵੱਤਾ ਵਾਲਾ ਹੋਵੇ ਤਾਂ ਜੋ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਤੋਂ ਬਚਿਆ ਜਾ ਸਕੇ। ਇਸ ਲਈ ਬਾਸਮਤੀ ਦੇ ਬੀਜ ਭਰੋਸੇਯੋਗ ਕੰਪਨੀਆਂ ਜਿਵੇਂ ਕਿ ਪਨਸੀਡ (Panseed), ਪੀਏਯੂ (PAU), ਇਫਕੋ (IFFCO), ਕਰੀਭਕੋ (Karibhco), ਐਨਐਫਐਲ (NFL) ਜਾਂ ਲਾਇਸੰਸਸ਼ੁਦਾ ਖੇਤੀ-ਇਨਪੁਟ ਡੀਲਰਾਂ (licensed agri-input dealers) ਤੋਂ ਖਰੀਦੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੀਜ ਖਰੀਦਣ ਤੋਂ ਬਾਅਦ ਡੀਲਰ ਤੋਂ ਖਰੀਦ ਬਿੱਲ ਜ਼ਰੂਰ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪਰਵਲ ਦੀ ਖੇਤੀ ਕਿਸਾਨਾਂ ਲਈ ਵਰਦਾਨ, ਘੱਟ ਨਿਵੇਸ਼ ਵਿੱਚ ਲੱਖਾਂ ਦੀ ਕਮਾਈ

ਕਿਸਾਨ ਭਰਾਵੋ ਝੋਨੇ ਦੀਆਂ ਨੋਟੀਫਾਈਡ ਹਾਈਬ੍ਰਿਡ ਕਿਸਮਾਂ ਹੀ ਵਰਤੋਂ

ਕਿਸਾਨ ਭਰਾਵੋ ਝੋਨੇ ਦੀਆਂ ਨੋਟੀਫਾਈਡ ਹਾਈਬ੍ਰਿਡ ਕਿਸਮਾਂ ਹੀ ਵਰਤੋਂ

ਇਸ ਮੌਕੇ ਉਨ੍ਹਾਂ ਕਿਹਾ ਕਿ ਝੋਨੇ ਦੀਆਂ ਕੇਵਲ ਨੋਟੀਫਾਈਡ ਹਾਈਬ੍ਰਿਡ ਕਿਸਮਾਂ ਜਿਵੇਂ ਕਿ PRH 122, PA 6129, Hybrid 6444, VNR 2375, PA 6129, ਸਾਹਾਇਦਰੀ-4, HR AI 178, HRI 180, 27 P 22, VNR 2111, ਸਾਵਾ 134, KPH 471, ਸਾਵਾ 127, JKRH 2154, ਇਨਡਾਮ 100-012, AZ 8433 DT, DRRH-4 ਨੂੰ ਵਿਚਾਰਿਆ ਜਾਣਾ ਚਾਹੀਦਾ ਹੈ।

ਡਾ. ਦਿਲਰਾਜ ਸਿੰਘ ਨੇ ਕਿਹਾ ਕਿ ਝੋਨੇ ਦੀ ਫ਼ਸਲ ਵਿੱਚ ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਕੀਤੀ ਸਿਫ਼ਾਰਸ਼ ਅਨੁਸਾਰ ਕੀਤੀ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਬਾਰੇ ਜਾਣਕਾਰੀ ਦਿੱਤੀ ਅਤੇ ਜਿਨ੍ਹਾਂ ਕਿਸਾਨਾਂ ਦਾ ਜ਼ਮੀਨੀ ਰਿਕਾਰਡ ਪੋਰਟਲ 'ਤੇ ਠੀਕ ਨਹੀਂ ਹੋਇਆ ਹੈ, ਉਨ੍ਹਾਂ ਕਿਸਾਨਾਂ ਨੂੰ ਆਪਣੇ ਆਧਾਰ ਕਾਰਡ ਬਣਾ ਕੇ ਖੇਤੀਬਾੜੀ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਉਣ ਲਈ ਕਿਹਾ, ਤਾਂ ਜੋ ਜ਼ਮੀਨੀ ਰਿਕਾਰਡ ਦੀ ਜਾਂਚ ਕੀਤੀ ਜਾ ਸਕੇ।

ਡਾ. ਪਰਮਿੰਦਰ ਕੁਮਾਰ ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਪਰਖ ਰਿਪੋਰਟ ਦੇ ਆਧਾਰ 'ਤੇ ਕਰਨ ਦੀ ਅਪੀਲ ਕੀਤੀ ਹੈ। ਡਾ. ਸੰਦੀਪ ਸਿੰਘ ਨੇ ਆਤਮਾ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।

ਸਰੋਤ: ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

Summary in English: Appeal to Punjab farmers, use only notified hybrid varieties of paddy

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters