ਮਿੱਟੀ ਪਰਖ਼ (Soil Testing) ਰਾਹੀਂ ਖਾਦਾਂ ਦੀ ਸੁਚੱਜੀ ਅਤੇ ਸਤੁੰਲਿਤ ਵਰਤੋਂ (Proper and balanced use of fertilizers) ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਦਰਅਸਲ, ਪੀਏਯੂ ਲੁਧਿਆਣਾ (PAU Ludhiana) ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ 'ਤੇ ਖਾਦਾਂ ਦੀ ਵਰਤੋਂ (Use of fertilizers) ਕਰਨ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੀਏਯੂ (PAU) ਨੇ ਖਾਦਾਂ ਦੀ ਦੁਰਵਰਤੋਂ ਨੂੰ ਨਾ ਸਿਰਫ਼ ਮਿੱਟੀ ਅਤੇ ਫ਼ਸਲਾਂ ਦੀ ਸਿਹਤ (Soil and crop health) ਲਈ ਸਗੋਂ ਵਾਤਾਵਰਨ ਲਈ ਵੀ ਮਾੜਾ ਕਰਾਰ ਦਿੱਤਾ ਹੈ। ਆਓ ਜਾਣਦੇ ਹਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਵੱਲੋਂ ਕਿਸਾਨਾਂ ਨੂੰ ਖਾਦਾਂ ਸਬੰਧੀ ਹੋਰ ਕਿਹੜੀਆਂ ਸਲਾਹਾਂ ਦਿੱਤੀਆਂ ਗਈਆਂ ਹਨ।
ਮਿੱਟੀ ਪਰਖ਼ (ਸੋਇਲ Test) ਤੋਂ ਸਾਨੂੰ ਜ਼ਮੀਨ ਦੀ ਉਪਜਾਊ ਸ਼ਕਤੀ (Fertility of the land), ਉਸ ਦੇ ਖਾਰੀ ਅੰਗ, ਜੀਵਕ ਕਾਰਬਨ ਅਤੇ ਜ਼ਰੂਰੀ ਤੱਤਾਂ ਦੀ ਉਪਲਬਧ ਮਾਤਰਾ ਦਾ ਪਤਾ ਲੱਗਦਾ ਹੈ, ਜਿਸ ਅਨੁਸਾਰ ਵੱਖੋ-ਵੱਖਰੀਆਂ ਫ਼ਸਲਾਂ ਲਈ ਖਾਦਾਂ ਦੀ ਲੋੜੀਂਦੀ ਮਾਤਰਾ (Adequate amount of fertilizers) ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਖ਼ੁਰਾਕੀ ਤੱਤਾਂ (Nutritional ingredients) ਦੀ ਉਪਲੱਬਧਤਾ ਦੇ ਆਧਾਰ ਤੇ ਜ਼ਮੀਨ ਨੂੰ ਘੱਟ, ਦਰਮਿਆਨਾ, ਜ਼ਿਆਦਾ ਜਾਂ ਬਹੁਤ ਜ਼ਿਆਦਾ ਦੀ ਸ਼੍ਰੇਣੀ ਵਿੱਚ ਹੇਠ ਲਿਖੇ ਅਨੁਸਾਰ ਵੰਡਿਆ ਜਾਂਦਾ ਹੈ:
ਨਾਈਟ੍ਰੋਜਨ (Nitrogen): ਮਿੱਟੀ ਪਰਖ਼ ਰਿਪੋਰਟ ਵਿੱਚ ਨਾਈਟ੍ਰੋਜਨ ਖਾਦ (Nitrogen fertilizer) ਦੀ ਸਿਫ਼ਾਰਸ਼ ਜੀਵਕ ਕਾਰਬਨ ਦੀ ਮਾਤਰਾ ਦੇ ਆਧਾਰ ਤੇ ਕੀਤੀ ਜਾਂਦੀ ਹੈ। ਜੀਵਕ ਕਾਰਬਨ ਦੀ ਮਾਤਰਾ ਅਨੁਸਾਰ ਜ਼ਮੀਨਾਂ ਨੂੰ ਘੱਟ (0.40% ਤੋਂ ਘੱਟ), ਦਰਮਿਆਨੀਆਂ (0.40-0.75%) ਅਤੇ ਵੱਧ (0.75% ਤੋਂ ਵੱਧ) ਨਾਈਟ੍ਰੋਜਨ ਵਾਲੀਆਂ ਸ਼੍ਰੇਣੀਆਂ ਵਿੱਚ ਵੰਡਿਆ ਜਾਂਦਾ ਹੈ।
ਫ਼ਾਸਫ਼ੋਰਸ (Phosphorus): ਜ਼ਮੀਨ ਵਿਚਲੀ ਫ਼ਾਸਫ਼ੋਰਸ ਦੇ ਆਧਾਰ ਤੇ ਮਿੱਟੀ ਨੂੰ 4 ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ। ਜ਼ਮੀਨ ਵਿਚਲੀ ਫ਼ਾਸਫ਼ੋਰਸ ਤੋਂ ਇਲਾਵਾ ਜੀਵਕ ਕਾਰਬਨ ਵੀ ਫ਼ਾਸਫ਼ੋਰਸ ਵਾਲੀ ਖਾਦ ਦੀ ਮਿਕਦਾਰ ਨੂੰ ਨਿਰਧਾਰਤ ਕਰਦੀ ਹੈ। ਫ਼ਾਸਫ਼ੋਰਸ ਦੇ ਆਧਾਰ ਤੇ ਮਿੱਟੀ ਦੀਆਂ ਸ਼੍ਰੇਣੀਆਂ ਹਨ:
● ਘੱਟ (5 ਕਿਲੋ ਪ੍ਰਤੀ ਏਕੜ ਤੋਂ ਘੱਟ): ਘੱਟ ਫ਼ਾਸਫ਼ੋਰਸ ਵਾਲੀਆਂ ਜ਼ਮੀਨਾਂ (Low phosphorus soils) ਵਿੱਚ ਦਰਮਿਆਨੀਆਂ ਜ਼ਮੀਨਾਂ ਲਈ ਸਿਫ਼ਾਰਸ਼ ਕੀਤੀ ਮਾਤਰਾ ਤੋਂ 25 ਪ੍ਰਤੀਸ਼ਤ ਵੱਧ ਖਾਦ ਪਾਉ।
● ਦਰਮਿਆਨੀ (5-9 ਕਿਲੋ ਪ੍ਰਤੀ ਏਕੜ): ਜੇ ਮਿੱਟੀ ਵਿੱਚ ਜੀਵਕ ਕਾਰਬਨ 0.4-0.6 ਪ੍ਰਤੀਸ਼ਤ ਹੋਵੇ ਤਾਂ ਦਰਮਿਆਨੀ ਫ਼ਾਸਫ਼ੋਰਸ ਵਾਲੀਆਂ ਜ਼ਮੀਨਾਂ (Soils containing phosphorus) ਵਿੱਚ ਫ਼ਾਸਫ਼ੋਰਸ ਖਾਦ ਦੀ ਮਾਤਰਾ ਸਿਫ਼ਾਰਸ਼ ਕੀਤੀ ਮਿਕਦਾਰ ਨਾਲੋਂ 25 ਪ੍ਰਤੀਸ਼ਤ ਘਟਾ ਦਿਉ। ਜੇ ਮਿੱਟੀ ਵਿੱਚ ਜੀਵਕ ਕਾਰਬਨ 0.6 ਪ੍ਰਤੀਸ਼ਤ ਤੋਂ ਜ਼ਿਆਦਾ ਹੋਵੇ ਅਤੇ ਫ਼ਾਸਫ਼ੋਰਸ ਤੱਤ 5-9 ਕਿਲੋ ਪ੍ਰਤੀ ਏਕੜ ਹੋਵੇ ਤਾਂ ਦਰਮਿਆਨੀਆਂ ਜ਼ਮੀਨਾਂ ਵਾਸਤੇ ਸਿਫ਼ਾਰਸ਼ ਕੀਤੀ ਮਾਤਰਾ ਨਾਲੋਂ ਅੱਧੀ ਖਾਦ ਹੀ ਪਾਉਣੀ ਚਾਹੀਦੀ ਹੈ ਪਰ ਜੇ ਮਿੱਟੀ ਦਾ ਫ਼ਾਸਫ਼ੋਰਸ ਤੱਤ 9 ਕਿਲੋ ਪ੍ਰਤੀ ਏਕੜ ਤੋਂ ਵੱਧ ਹੋਵੇ ਤਾਂ ਫ਼ਾਸਫ਼ੋਰਸ ਖਾਦ (Phosphorus fertilizer) ਪਾਉਣ ਦੀ ਜ਼ਰੂਰਤ ਨਹੀਂ।
● ਵੱਧ (9-20 ਕਿਲੋ ਪ੍ਰਤੀ ਏਕੜ): ਵੱਧ ਫ਼ਾਸਫ਼ੋਰਸ ਵਾਲੀਆਂ ਜ਼ਮੀਨਾਂ (Phosphorous soils) ਵਿੱਚ ਖਾਦ ਦੀ ਮਾਤਰਾ 25 ਪ੍ਰਤੀਸ਼ਤ ਘਟਾ ਦਿਉ। ਜੇ ਮਿੱਟੀ ਵਿੱਚ ਜੀਵਕ ਕਾਰਬਨ 0.4-0.6 ਪ੍ਰਤੀਸ਼ਤ ਹੋਵੇ ਤਾਂ ਵੱਧ ਫ਼ਾਸਫ਼ੋਰਸ ਵਾਲੀਆਂ ਜ਼ਮੀਨਾਂ ਵਿੱਚ ਫ਼ਾਸਫ਼ੋਰਸ ਖਾਦ (Phosphorus fertilizer) ਦੀ ਮਾਤਰਾ ਸਿਫ਼ਾਰਸ਼ ਕੀਤੀ ਮਿਕਦਾਰ ਨਾਲੋਂ 50 ਪ੍ਰਤੀਸ਼ਤ ਘਟਾ ਦਿਉ।
● ਬਹੁਤ ਜ਼ਿਆਦਾ (20 ਕਿਲੋ ਪ੍ਰਤੀ ਏਕੜ ਤੋਂ ਵੱਧ): ਬਹੁਤ ਜ਼ਿਆਦਾ ਫ਼ਾਸਫ਼ੋਰਸ ਵਾਲੀਆਂ ਜ਼ਮੀਨਾਂ ਵਿੱਚ ਫ਼ਾਸਫ਼ੋਰਸ ਖਾਦ ਪਾਉਣ ਦੀ ਬਿਲਕੁਲ ਹੀ ਜ਼ਰੂਰਤ ਨਹੀਂ, ਪਰ ਅਜਿਹੀਆਂ ਜ਼ਮੀਨਾਂ ਨੂੰ 2-3 ਸਾਲ ਬਾਅਦ ਜ਼ਰੂਰ ਟੈਸਟ ਕਰਵਾ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮਿੱਟੀ ਦੀ ਸਿਹਤ ਨਾਲ ਜੁੜੇ ਇਹ 5 ਤਰੀਕੇ ਵਧਾ ਸਕਦੇ ਹਨ ਤੁਹਾਡੀ ਫਸਲ ਦਾ ਝਾੜ
ਪੋਟਾਸ਼ੀਅਮ (Potassium): ਜੇ ਮਿੱਟੀ ਵਿੱਚ ਪੋਟਾਸ਼ 55 ਕਿਲੋ/ਏਕੜ ਤੋਂ ਘੱਟ ਹੈ ਤਾਂ ਜ਼ਮੀਨ ਵਿੱਚ ਪੋਟਾਸ਼ (potash) ਦੀ ਘਾਟ ਹੁੰਦੀ ਹੈ ਅਤੇ ਇਨ੍ਹਾਂ ਜ਼ਮੀਨਾਂ ਵਿੱਚ ਪੋਟਾਸ਼ ਪਾਉਣ ਦੀ ਸਿਫ਼ਾਰਸ਼ (Potash application recommendation) ਕੀਤੀ ਜਾਂਦੀ ਹੈ। ਆਮ ਤੌਰ ਤੇ ਕਿਸਾਨ ਵੀਰ ਪੋਟਾਸ਼ 111 ਦੀ ਵਰਤੋਂ ਨਹੀਂ ਕਰਦੇ ਜਿਸ ਨਾਲ ਫ਼ਸਲਾਂ ਤੋਂ ਪੂਰਾ ਝਾੜ ਨਹੀਂ ਮਿਲਦਾ। ਇਸ ਲਈ ਇਹ ਜ਼ਰੂਰੀ ਹੈ ਕਿ ਮਿੱਟੀ ਦੀ ਪਰਖ਼ ਕਰਵਾ ਲਈ ਜਾਵੇ ਤਾਂ ਕਿ ਫ਼ਸਲਾਂ ਦਾ ਪੂਰਾ ਝਾੜ ਲਿਆ ਜਾ ਸਕੇ। ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ ਅਤੇ ਰੋਪੜ ਜ਼ਿਿਲ੍ਹਆਂ ਵਿੱਚ ਪੋਟਾਸ਼ ਦੀ ਕਮੀ ਆਮ ਦੇਖਣ ਵਿੱਚ ਆਈ ਹੈ।
ਸੂਖਮ ਤੱਤ (Subtle elements): ਘਣੀ ਖੇਤੀ, ਫ਼ਸਲਾਂ ਦੀਆਂ ਜ਼ਿਆਦਾ ਝਾੜ ਦੇਣ ਵਾਲੀਆਂ ਕਿਸਮਾਂ ਦੀ ਕਾਸ਼ਤ ਅਤੇ ਸੂਖਮ ਤੱਤਾਂ ਦੀ ਮਿਲਾਵਟ ਰਹਿਤ ਰਸਾਇਣਕ ਖਾਦਾਂ (Chemical fertilizers) ਦੀ ਲੰਬੇ ਸਮੇਂ ਤੋਂ ਵਰਤੋਂ ਨਾਲ ਪੰਜਾਬ ਦੀਆਂ ਜ਼ਮੀਨਾਂ ਵਿੱਚ ਸੂਖਮ ਤੱਤਾਂ, ਖਾਸ ਕਰਕੇ ਜ਼ਿੰਕ, ਲੋਹਾ ਅਤੇ ਮੈਂਗਨੀਜ਼ ਦੀ ਘਾਟ ਵੱਧ ਰਹੀ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (Punjab Agricultural University) ਮਿੱਟੀ ਪਰਖ਼ (ਸੋਇਲ Testing) ਦੇ ਆਧਾਰ ਤੇ ਸੂਖਮ ਤੱਤਾਂ ਦੀਆਂ ਖਾਦਾਂ ਦੀ ਸਿਫ਼ਾਰਸ਼ (Recommendation of fertilizers) ਕਰਦੀ ਹੈ।
● ਜੇ ਮਿੱਟੀ ਵਿੱਚ ਕੋਈ ਸੂਖਮ ਤੱਤ ਇੱਕ ਖਾਸ ਮਾਤਰਾ ਤੋਂ ਘੱਟ ਹੋਵੇ ਤਾਂ ਫ਼ਸਲ ਵਿੱਚ ਵੀ ਉਸ ਦੀ ਘਾਟ ਆਉਣ ਦੀ ਸੰਭਾਵਨਾ ਹੁੰਦੀ ਹੈ।
● ਜ਼ਿੰਕ ਦੀ ਘਾਟ ਵਾਲੀ ਜ਼ਮੀਨ (ਜ਼ਿੰਕ 0.6 ਕਿਲੋ ਪ੍ਰਤੀ ਏਕੜ ਤੋਂ ਘੱਟ) ਵਿੱਚ ਫ਼ਸਲ ਅਨੁਸਾਰ 10 ਤੋਂ 25 ਕਿਲੋ ਜ਼ਿੰਕ ਸਲਫ਼ੇਟ (21%) ਪ੍ਰਤੀ ਏਕੜ ਪਾਉਣਾ ਚਾਹੀਦਾ ਹੈ।
● ਇੱਥੇ ਇਹ ਗੱਲ ਵਰਨਣਯੋਗ ਹੈ ਕਿ ਫ਼ਸਲੀ ਚੱਕਰ (crop cycle) ਵਿੱਚ ਜ਼ਿੰਕ ਸਲਫ਼ੇਟ ਦੀ ਵਰਤੋਂ ਸਾਉਣੀ ਦੀ ਫ਼ਸਲ ਵਿੱਚ ਜ਼ਿਆਦਾ ਲਾਹੇਵੰਦ ਹੈ।
● ਮੈਂਗਨੀਜ਼ ਦੀ ਘਾਟ (ਮੈਂਗਨੀਜ਼ 3.5 ਕਿਲੋ ਪ੍ਰਤੀ ਏਕੜ ਤੋਂ ਘੱਟ) ਆਮ ਤੌਰ ਤੇ ਉਨ੍ਹਾਂ ਰੇਤਲੀਆਂ ਜ਼ਮੀਨਾਂ (Sandy lands) ਵਿੱਚ ਆਉਂਦੀ ਹੈ ਜਿਥੇ 8-9 ਸਾਲਾਂ ਤੋਂ ਲਗਾਤਾਰ ਝੋਨੇ ਦੀ ਫ਼ਸਲ ਲਈ ਜਾ ਰਹੀ ਹੋਵੇ।
● ਮੈਂਗਨੀਜ਼ ਦੀ ਘਾਟ ਦੀ ਪੂਰਤੀ ਲਈ ਕਣਕ ਨੂੰ ਮੈਂਗਨੀਜ਼ ਸਲਫ਼ੇਟ (Manganese sulfate) ਦੇ 0.5% ਘੋਲ ਦੇ 4 ਛਿੜਕਾਅ ਕਰਨੇ ਚਾਹੀਦੇ ਹਨ।
● ਪਹਿਲਾ ਛਿੜਕਾਅ ਕਣਕ ਨੂੰ ਪਹਿਲਾ ਪਾਣੀ ਲਾਉਣ ਤੋਂ 2-3 ਦਿਨ ਅੱਗੋਂ ਕਰਨਾ ਚਾਹੀਦਾ ਹੈ ਅਤੇ ਬਾਕੀ ਦੇ ਛਿੜਕਾਅ ਉਸ ਤੋਂ ਬਾਅਦ ਹਫ਼ਤੇ-ਹਫ਼ਤੇ ਦੇ ਵਕਫ਼ੇ ਤੇ ਕਰਨੇ ਚਾਹੀਦੇ ਹਨ।
● ਬਰਸੀਮ ਵਿੱਚ ਇਸ ਘੋਲ ਦੇ ਹਫ਼ਤੇ-ਹਫ਼ਤੇ ਦੇ ਵਕਫ਼ੇ ਤੇ 2-3 ਛਿੜਕਾਅ ਕਰਨੇ ਚਾਹੀਦੇ ਹਨ ਅਤੇ ਪਹਿਲਾ ਛਿੜਕਾਅ ਪਹਿਲੀ ਕਟਾਈ ਤੋਂ 2 ਹਫ਼ਤੇ ਬਾਅਦ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮਿੱਟੀ ਦੀ ਪਰਖ ਕਰਵਾਉਣ ਤੋਂ ਕਿਸਾਨਾਂ ਨੂੰ ਮਿਲੇਗਾ ਦੁੱਗਣਾ ਲਾਹਾ! ਪੜ੍ਹੋ ਪੂਰੀ ਰਿਪੋਰਟ
ਕਲਰਾਠੀਆਂ ਜ਼ਮੀਨਾਂ
ਕਾਲੇ ਕੱਲਰ ਵਾਲੀਆਂ ਜਾਂ ਖਾਰੀਆਂ (ਖਾਰੀ ਅੰਗ 9.3 ਤੋਂ ਵੱਧ):
● ਇਨ੍ਹਾਂ ਜ਼ਮੀਨਾਂ ਨੂੰ ਸੁਧਾਰਨ ਵਾਸਤੇ ਇਨ੍ਹਾਂ ਵਿੱਚ ਮਿੱਟੀ ਪਰਖ਼ (Soil Testing) ਦੇ ਆਧਾਰ ਤੇ ਸਿਫ਼ਾਰਸ਼ ਕੀਤੀ ਜਿਪਸਮ ਦੀ ਮਾਤਰਾ ਪਾਉਣੀ ਚਾਹੀਦੀ ਹੈ।
● ਇਨ੍ਹਾਂ ਜ਼ਮੀਨਾਂ ਵਿੱਚ ਆਮ ਜ਼ਮੀਨਾਂ ਨਾਲੋਂ ਨਾਈਟ੍ਰੋਜਨ ਖਾਦ (Nitrogen fertilizer) ਦੀ 25 ਪ੍ਰਤੀਸ਼ਤ ਵੱਧ ਮਾਤਰਾ ਪਾਉਣੀ ਚਾਹੀਦੀ ਹੈ ਕਿਉਂਕਿ ਕਾਲੇ ਕੱਲਰ ਵਾਲੀਆਂ ਜ਼ਮੀਨਾਂ ਵਿੱਚ ਬੀਜੀਆਂ ਫ਼ਸਲਾਂ ਵਿੱਚ ਆਮ ਤੌਰ ਤੇ ਜ਼ਿੰਕ ਦੀ ਘਾਟ (Zinc deficiency) ਆ ਜਾਂਦੀ ਹੈ। ਇਸ ਕਰਕੇ ਇਨ੍ਹਾਂ ਵਿੱਚ ਜ਼ਿੰਕ ਸਲਫੇਟ (Zinc sulfate) ਦੀ ਵੀ ਆਮ ਜ਼ਮੀਨਾਂ ਨਾਲੋਂ ਵੱਧ ਮਾਤਰਾ ਪਾਉਣ ਦੀ ਲੋੜ ਪੈਂਦੀ ਹੈ।
ਚਿੱਟੇ ਕੱਲਰ ਵਾਲੀਆਂ ਜਾਂ ਸ਼ੋਰੇ ਵਾਲੀਆਂ (ਨਮਕੀਨ ਪਦਾਰਥ 0.8 ਮਿਲੀ ਮਹੋਸ/ਸੈਂਟੀਮੀਟਰ ਤੋਂ ਵੱਧ):
● ਇਨ੍ਹਾਂ ਜ਼ਮੀਨਾਂ ਵਿੱਚ ਫ਼ਸਲਾਂ ਤੋਂ ਪੂਰਾ ਝਾੜ ਲੈਣ ਵਾਸਤੇ ਫਸਲ ਦੀ ਚੋਣ, ਪਾਣੀ ਦੀ ਸੁਚੱਜੀ ਵਰਤੋਂ ਅਤੇ ਬਿਜਾਈ ਤੋਂ ਪਹਿਲਾਂ ਖੇਤ ਦੀ ਤਿਆਰੀ ਕਰਨ ਵੇਲੇ ਖਾਸ ਧਿਆਨ ਰੱਖਣ ਦੀ ਲੋੜ ਹੁੰਦੀ ਹੈ।
● ਇਨ੍ਹਾਂ ਜ਼ਮੀਨਾਂ ਵਿੱਚ ਵੀ ਆਮ ਜ਼ਮੀਨਾਂ ਨਾਲੋਂ 25 ਪ੍ਰਤੀਸ਼ਤ ਜ਼ਿਆਦਾ ਨਾਈਟ੍ਰੋਜਨ ਖਾਦ ਦੀ ਲੋੜ ਹੁੰਦੀ ਹੈ ਅਤੇ ਇਨ੍ਹਾਂ ਵਿੱਚ ਜੈਵਿਕ ਖਾਦਾਂ/ਹਰੀਆਂ ਖਾਦਾਂ/ਫ਼ਸਲਾਂ ਦੀ ਰਹਿੰਦ-ਖੂੰਹਦ ਆਦਿ ਪਾਉਣਾ ਲਾਭਦਾਇਕ ਸਿੱਧ ਹੁੰਦਾ ਹੈ।
ਮਿੱਟੀ ਦਾ ਨਮੂਨਾ ਲੈਣ ਦਾ ਢੰਗ (Soil Sampling Method)
● ਫ਼ਸਲਾਂ ਵਿੱਚ ਖਾਦਾਂ ਦੀ ਜਰੂਰਤ ਵਾਸਤੇ (For fertilizer requirement in crops): ਜ਼ਮੀਨ ਦੀ ਉਪਰਲੀ ਤਹਿ ’ਤੋਂ ਘਾਹ-ਫੂਸ ਪਰੇ ਕਰ ਦਿਓ ਪਰ ਮਿੱਟੀ ਬਿਲਕੁਲ ਨਾ ਖ਼ੁਰਚੋ। ਕਹੀ ਜਾਂ ਖ਼ੁਰਪੇ ਨਾਲ ਅੰਗਰੇਜ਼ੀ ਦੇ ਅੱਖਰ ‘d’ ਦੀ ਸ਼ਕਲ ਦਾ 6 ਇੰਚ ਡੂੰਘਾ ਟੋਆ ਪੁੱਟੋ। ਇਸ ਦੇ ਸਿੱਧੇ ਪਾਸਿਓਂ ਇਕ ਇੰਚ ਮਿੱਟੀ ਦੀ ਤਹਿ ਉਪਰੋਂ-ਥੱਲੇ ਇਕਸਾਰ ਕੱਟੋ। ਇਸ ਤਰ੍ਹਾਂ ਦੇ 7-8 ਥਾਵਾਂ ਤੋਂ ਹੋਰ ਮਿੱਟੀ ਦੇ ਨਮੂਨੇ ਲਓ। ਸਾਰੇ ਨਮੂਨਿਆਂ ਨੂੰ ਕਿਸੇ ਸਾਫ਼ ਬਰਤਨ ਜਾਂ ਕੱਪੜੇ ਤੇ ਪਾ ਕੇ ਚੰਗੀ ਤਰ੍ਹਾਂ ਮਿਲਾ ਲਓ। ਇਸ ਵਿੱਚੋਂ ਅੱਧਾ ਕਿਲੋ ਮਿੱਟੀ ਲੈ ਲਓ ਅਤੇ ਕੱਪੜੇ ਦੀ ਥੈਲੀ ਵਿੱਚ ਪਾ ਲਓ।
ਥੈਲੀ ਉਤੇ ਇਹ ਜਾਣਕਾਰੀ ਲਿਖੋ: ਖ਼ੇਤ ਨੰਬਰ, ਕਿਸਾਨ ਦਾ ਨਾਮ, ਪਤਾ, ਨਮੂਨਾ ਲੈਣ ਦੀ ਤਰੀਕ ਆਦਿ। ਮਿੱਟੀ ਦੇ ਨਮੂਨੇ (Soil samples) ਫ਼ਸਲ ਕੱਟਣ ਤੋਂ ਬਾਅਦ ਲੈਣੇ ਚਾਹੀਦੇ ਹਨ। ਜਿਸ ਜ਼ਮੀਨ ਦੀ ਕਿਸਮ ਅਤੇ ਉਪਜਾਊ ਸ਼ਕਤੀ ਵੱਖ ਹੋਵੇ, ਉਸ ਵਿੱਚੋਂ ਅਲੱਗ ਨਮੂਨਾ ਭਰਨਾ ਚਾਹੀਦਾ ਹੈ।
● ਕੱਲਰ ਸੁਧਾਰ ਵਾਸਤੇ (For color correction): ਜ਼ਮੀਨ ਵਿੱਚ 3 ਫੁੱਟ ਡੂੰਘਾ ਟੋਆ ਪੁੱਟੋ ਜਿਸ ਦਾ ਇਕ ਪਾਸਾ ਸਿੱਧਾ ਅਤੇ ਦੂਜਾ ਤਿਰਛਾ ਹੋਵੇ। ਇਸ ਟੋਏ ਦੇ ਸਿੱਧੇ ਪਾਸੇ ਤੋਂ ਖ਼ੁਰਪੇ ਨਾਲ 0-6, 6-12, 12-24 ਅਤੇ 24-36 ਇੰਚ ਦੀ ਡੂੰਘਾਈ ਤੋਂ ਇਕ ਇੰਚ ਮੋਟੀ ਮਿੱਟੀ ਦੀ ਤਹਿ ਉਪਰੋਂ ਥੱਲੇ ਅਲੱਗ-ਅਲੱਗ ਕੱਟੋ। ਹਰ ਡੂੰਘਾਈ ਦੇ ਨਮੂਨੇ ਨੂੰ ਕੱਪੜੇ ਦੀ ਸਾਫ਼ ਥੈਲੀ ਵਿੱਚ ਪਾਓ।
ਇਸ ਉਪਰ ਇਹ ਜਾਣਕਾਰੀ ਦਿਓ: ਖੇਤ ਨੰਬਰ, ਨਮੂਨੇ ਦੀ ਡੂੰਘਾਈ, ਕਿਸਾਨ ਦਾ ਨਾਮ, ਪਤਾ, ਨਮੂਨਾ ਲੈਣ ਦੀ ਤਰੀਕ ਆਦਿ। ਹਰ ਨਮੂਨੇ ਲਈ ਅਲੱਗ-ਅਲੱਗ ਡੂੰਘਾਈ ਤੋਂ ਅੱਧਾ ਕਿਲੋ ਮਿੱਟੀ ਲਓ।
● ਬਾਗ ਲਾਉਣ ਵਾਸਤੇ (To plant a garden): ਖੇਤ ਦੇ ਵਿਚਾਲੇ 6 ਫੁੱਟ ਡੂੰਘਾ ਟੋਆ ਪੁੱਟੋ ਜਿਸ ਦਾ ਇਕ ਪਾਸਾ ਸਿੱਧਾ ਅਤੇ ਦੂਜਾ ਤਿਰਛਾ ਹੋਵੇ। ਇਸ ਟੋਏ ਦੇ ਸਿੱਧੇ ਪਾਸੇ ਤੋਂ ਖੁਰਪੇ ਨਾਲ 0-6, 6-12, 12-24, 24-36, 36-48, 48-60 ਅਤੇ 60-72 ਇੰਚ ਦੀ ਡੂੰਘਾਈ ਤੋਂ ਇਕ ਇੰਚ ਮੋਟੀ ਮਿੱਟੀ ਦੀ ਤਹਿ ਇਕਸਾਰ ਉਤਾਰੋ। ਹਰ ਨਮੂਨੇ ਲਈ ਅਲੱਗ-ਅਲੱਗ ਡੂੰਘਾਈ ਤੋਂ ਅੱਧਾ ਕਿਲੋ ਮਿੱਟੀ ਲਓ। ਜੇ ਕਿਤੇ ਰੋੜਾਂ ਦੀ ਤਹਿ ਹੋਵੇ ਤਾਂ ਉਸ ਦਾ ਨਮੂਨਾ ਅਲੱਗ ਲੈ ਕੇ ਵੱਖਰੀ ਥੈਲੀ ਵਿੱਚ ਪਾ ਲਓ।
ਇਸ ਬਾਰੇ ਇਹ ਜਾਣਕਾਰੀ ਲਿਖੋ: ਜਿਵੇਂ ਕਿ ਰੋੜਾਂ ਵਾਲੀ ਤਹਿ ਦੀ ਡੂੰਘਾਈ ਅਤੇ ਮੋਟਾਈ। ਬਾਕੀ ਜਾਣਕਾਰੀ, ਜਿਵੇਂ ਕੱਲਰ ਸੁਧਾਰ ਵਾਸਤੇ ਥੈਲੀਆਂ ਤੇ ਦਿੱਤੀ ਹੈ, ਉਸੇ ਤਰ੍ਹਾਂ ਦਿਓ। ਜੇ ਮਿੱਟੀ ਗਿੱਲੀ ਹੋਵੇ ਤਾਂ ਥੈਲੀਆਂ ਵਿੱਚ ਪਾਉਣ ਤੋਂ ਪਹਿਲਾਂ ਉਸ ਨੂੰ ਛਾਂ ਵਿੱਚ ਸੁਕਾ ਲਓ।
ਮਿੱਟੀ ਪਰਖ਼ ਪ੍ਰਯੋਗਸ਼ਾਲਾਵਾ (Soil Testing Laboratory)
● ਮਿੱਟੀ ਪਰਖ਼ ਪ੍ਰਯੋਗਸ਼ਾਲਾ, ਭੂਮੀ ਵਿਗਆਨ ਵਿਭਾਗ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ।
● ਮਿੱਟੀ ਪਰਖ਼ ਪ੍ਰਯੋਗਸ਼ਾਲਾ, ਖੇਤਰੀ ਖੋਜ ਕੇਂਦਰ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ), ਗੁਰਦਾਸਪੁਰ ਅਤੇ ਬਠਿੰਡਾ।
● ਮਿੱਟੀ ਪਰਖ਼ ਪ੍ਰਯੋਗਸ਼ਾਲਾ, ਕ੍ਰਿਸ਼ੀ ਵਿਗਆਨ ਕੇਂਦਰ, ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਗੁਰਦਾਸਪੁਰ, ਬਾਹੋਵਾਲ (ਹੁਸ਼ਿਆਰਪੁਰ), ਲੰਗੜੋਆ (ਸ਼ਹੀਦ ਭਗਤ ਸਿੰਘ ਨਗਰ), ਪਟਿਆਲਾ, ਰੋਪੜ, ਖੇੜੀ (ਸੰਗਰੂਰ), ਨੂਰਮਹਿਲ (ਜਲੰਧਰ), ਸਮਰਾਲਾ (ਲੁਧਿਆਣਾ), ਕਪੂਰਥਲਾ, ਗੋਨਿਆਣਾ (ਸ੍ਰੀ ਮੁਕਤਸਰ ਸਾਹਿਬ), ਬੁੱਧ ਸਿੰਘ ਵਾਲਾ (ਮੋਗਾ) ਅਤੇ ਫਤਿਹਗੜ੍ਹ ਸਾਹਿ।
● ਮਾਰਕਫੈੱਡ ਅਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਵੀ ਮਿੱਟੀ ਪਰਖ਼ ਪ੍ਰਯੋਗਸ਼ਾਲਾਵਾਂ ਸਬ-ਡਵੀਜ਼ਨ ਪੱਧਰ ਤੇ ਖੋਲ੍ਹੀਆਂ ਹਨ।
Summary in English: Apply fertilizers based on soil test, know the correct method of soil sampling