1. Home
  2. ਖੇਤੀ ਬਾੜੀ

ਝੋਨੇ ਤੇ ਅਧਾਰਿਤ ਫ਼ਸਲੀ ਚੱਕਰ ਵਿੱਚ ਬਦਲਾਅ- ਸਮੇਂ ਦੀ ਲੋੜ

ਝੋਨੇ ਦੀ ਫ਼ਸਲ ਪੰਜਾਬ ਵਿੱਚ ਸਾਉਣੀ ਦੀ ਪ੍ਰਮੁੱਖ ਫ਼ਸਲ ਹੈ। ਸਾਲ 2018 -19 ਵਿੱਚ ਪੰਜਾਬ ਵਿੱਚ ਲਗਭਗ 31 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਸੀ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਸ ਫ਼ਸਲ ਨੇ ਪੰਜਾਬ ਨੂੰ ਹੀ ਨਹੀਂ ਬਲਕਿ ਪੂਰੇ ਭਾਰਤ ਨੂੰ ਅਨਾਜ ਵਿੱਚ ਆਤਮ ਨਿਰਭਰ ਬਨਣ ਵਿੱਚ ਮਦਦ ਕੀਤੀ ਹੈ ਪਰੰਤੂ ਹੁਣ ਇਸ ਫ਼ਸਲ ਦੇ ਕੁਝ ਨਾਕਾਰਾਤਮਕ ਪੱਖ ਵੀ ਸਾਹਮਣੇ ਆ ਰਹੇ ਹਨ। ਝੋਨੇ ਦੀ ਕਾਸ਼ਤ ਕਰਕੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਡੂੰਘੇ ਹੋਣ ਦੇ ਨਾਲ-ਨਾਲ ਪਰਾਲੀ ਸਾੜਣ ਦੇ ਵਰਤਾਰੇ ਨੇ ਵਾਤਾਵਰਣ ਦੇ ਪ੍ਰਦੂਸ਼ਣ ਵਰਗੀਆਂ ਆਫ਼ਤਾਂ ਨੂੰ ਵੀ ਜਨਮ ਦਿੱਤਾ ਹੈ। ਇਸ ਤੋਂ ਇਲਾਵਾ, ਝੋਨੇ ਦੀ ਰਵਾਇਤੀ ਤਰੀਕੇ ਨਾਲ ਲੁਆਈ ਲਈ ਲੇਬਰ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ ਅਤੇ ਇਹਨਾਂ ਦੋ-ਢਾਈ ਮਹੀਨਿਆਂ ਦੌਰਾਨ ਲਗਭੱਗ 10-12 ਲੱਖ ਪ੍ਰਵਾਸੀ ਮਜ਼ਦੂਰ ਪੰਜਾਬ ਦੇ ਖੇਤਾਂ ਵਿੱਚ ਕੰਮ ਕਰਦੇ ਹਨ। ਪ੍ਰੰਤੂ, ਅੱਜ ਦੇ ਸਮੇਂ ਕਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਨੇ ਹੁਣ ਤੱਕ ਤਕਰੀਬਨ 4 ਲੱਖ ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਘਰ ਭੇਜ ਦਿੱਤਾ ਹੈ। ਜਿਸ ਕਰਕੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ ਖੇਤੀ ਕਾਮਿਆਂ ਦੀ ਘਾਟ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ। ਮੌਕੇ ਦਾ ਫਾਇਦਾ ਉਠਾਉਦਿਆਂ ਹੋਇਆਂ ਬਾਕੀ ਰਹਿੰਦੇ ਹੋਏ ਖੇਤੀ ਕਾਮਿਆਂ ਨੇ ਆਪਣੀ ਲੁਆਈ ਦੀ ਮਜ਼ਦੂਰੀ ਪਿਛਲੇ ਸਾਲ ਦੇ 3000-3500 ਰੁਪਏ ਤੋਂ ਵਧਾ ਕੇ 5000 -7000 ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ। ਇਸ ਮੁਸ਼ਕਿਲ ਸਮੇਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨੀ ਕਿਸਾਨਾਂ ਲਈ ਬਹੁਤ ਲਾਹੇਵੰਦ

KJ Staff
KJ Staff

ਝੋਨੇ ਦੀ ਫ਼ਸਲ ਪੰਜਾਬ ਵਿੱਚ ਸਾਉਣੀ ਦੀ ਪ੍ਰਮੁੱਖ ਫ਼ਸਲ ਹੈ। ਸਾਲ 2018 -19 ਵਿੱਚ ਪੰਜਾਬ ਵਿੱਚ ਲਗਭਗ 31 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਸੀ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਇਸ ਫ਼ਸਲ ਨੇ ਪੰਜਾਬ ਨੂੰ ਹੀ ਨਹੀਂ ਬਲਕਿ ਪੂਰੇ ਭਾਰਤ ਨੂੰ ਅਨਾਜ ਵਿੱਚ ਆਤਮ ਨਿਰਭਰ ਬਨਣ ਵਿੱਚ ਮਦਦ ਕੀਤੀ ਹੈ ਪਰੰਤੂ ਹੁਣ ਇਸ ਫ਼ਸਲ ਦੇ ਕੁਝ ਨਾਕਾਰਾਤਮਕ ਪੱਖ ਵੀ ਸਾਹਮਣੇ ਆ ਰਹੇ ਹਨ। ਝੋਨੇ ਦੀ ਕਾਸ਼ਤ ਕਰਕੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਡੂੰਘੇ ਹੋਣ ਦੇ ਨਾਲ-ਨਾਲ ਪਰਾਲੀ ਸਾੜਣ ਦੇ ਵਰਤਾਰੇ ਨੇ ਵਾਤਾਵਰਣ ਦੇ ਪ੍ਰਦੂਸ਼ਣ ਵਰਗੀਆਂ ਆਫ਼ਤਾਂ ਨੂੰ ਵੀ ਜਨਮ ਦਿੱਤਾ ਹੈ। ਇਸ ਤੋਂ ਇਲਾਵਾ, ਝੋਨੇ ਦੀ ਰਵਾਇਤੀ ਤਰੀਕੇ ਨਾਲ ਲੁਆਈ ਲਈ ਲੇਬਰ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ ਅਤੇ ਇਹਨਾਂ ਦੋ-ਢਾਈ ਮਹੀਨਿਆਂ ਦੌਰਾਨ ਲਗਭੱਗ 10-12 ਲੱਖ ਪ੍ਰਵਾਸੀ ਮਜ਼ਦੂਰ ਪੰਜਾਬ ਦੇ ਖੇਤਾਂ ਵਿੱਚ ਕੰਮ ਕਰਦੇ ਹਨ। ਪ੍ਰੰਤੂ, ਅੱਜ ਦੇ ਸਮੇਂ ਕਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਨੇ ਹੁਣ ਤੱਕ ਤਕਰੀਬਨ 4 ਲੱਖ ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਘਰ ਭੇਜ ਦਿੱਤਾ ਹੈ। ਜਿਸ ਕਰਕੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ ਖੇਤੀ ਕਾਮਿਆਂ ਦੀ ਘਾਟ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ। ਮੌਕੇ ਦਾ ਫਾਇਦਾ ਉਠਾਉਦਿਆਂ ਹੋਇਆਂ ਬਾਕੀ ਰਹਿੰਦੇ ਹੋਏ ਖੇਤੀ ਕਾਮਿਆਂ ਨੇ ਆਪਣੀ ਲੁਆਈ ਦੀ ਮਜ਼ਦੂਰੀ ਪਿਛਲੇ ਸਾਲ ਦੇ 3000-3500 ਰੁਪਏ ਤੋਂ ਵਧਾ ਕੇ 5000 -7000 ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ। ਇਸ ਮੁਸ਼ਕਿਲ ਸਮੇਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨੀ ਕਿਸਾਨਾਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ। ਪਰ ਇਹ ਤਕਨੀਕ ਬਹੁਤਾਤ ਕਿਸਾਨਾਂ ਲਈ ਨਵੀਂ ਹੈ, ਇਸ ਲਈ ਹਰ ਕਿਸਾਨ ਨੂੰ ਆਪਣੇ ਝੋਨੇ ਹੇਠ ਕੁੱਲ ਰਕਬੇ ਵਿੱਚੋਂ ਸਿਰਫ 20 ਫੀਸਦੀ ਰਕਬੇ ਤੇ ਹੀ ਸਿੱਧੀ ਬਿਜਾਈ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਵੀ 4 ਲੱਖ ਹੈਕਟੇਅਰ ਰਕਬੇ ਤੇ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਸਾਲ ਮਸ਼ੀਨਾਂ ਨਾਲ ਝੋਨੇ ਦੀ ਲੁਆਈ ਦੇ ਰੁਝਾਣ ਵੱਧਣ ਦੇ ਵੀ ਆਸਾਰ ਹਨ। ਇਸ ਤੋਂ ਇਲਾਵਾ, ਅੱਜ ਦੇ ਸਮੇਂ ਵਿੱਚ ਇਹ ਬਹੁਤ ਜ਼ਰੂਰੀ ਹੋ ਗਿਆ ਹੈ ਕਿ ਝੋਨੇ ਹੇਠੋਂ ਕੁਝ ਰਕਬਾ ਘਟਾਇਆ ਜਾਵੇ ਅਤੇ ਹੋਰ ਫ਼ਸਲਾਂ ਅਧੀਨ ਰਕਬਾ ਵਧਾਇਆ ਜਾਵੇ। ਸਾਡੇ ਗੁਆਂਢੀ ਸੂਬੇ ਹਰਿਆਣਾ ਨੇ ਝੋਨੇ ਦੀ ਕਾਸ਼ਤ ਦੇ ਨਾਂਹ-ਪੱਖੀ ਨਤੀਜੇ ਦੇਖਦੇ ਹੋਏ ਪਾਣੀ ਦੇ ਪੱਧਰ ਪੱਖੋਂ ਖਤਰਨਾਕ ਐਲਾਨੇ ਜਾ ਚੁੱਕੇ ਅੱਠ ਬਲਾਕਾਂ ਵਿੱਚ ਝੋਨੇ ਦੀ ਕਾਸ਼ਤ ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਸ ਦੀ ਥਾਂ ਤੇ ਹੋਰ ਫ਼ਸਲਾਂ ਬੀਜਣ ਲਈ ਨਕਦ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ ਹੈ। ਪੰਜਾਬ ਸਰਕਾਰ ਨੇ ਵੀ 2.5 ਲੱਖ ਹੈਕਟੇਅਰ ਰਕਬੇ ਤੇ ਸਾਉਣੀ ਦੀਆਂ ਹੋਰ ਫ਼ਸਲਾਂ ਦੀ ਕਾਸ਼ਤ ਕਰਨ ਦਾ ਟੀਚਾ ਮਿਥਿਆ ਹੈ। ਝੋਨੇ ਦੇ ਵਿਕਲਪ ਵਜੋਂ ਮੱਕੀ, ਸੋਇਆਬੀਨ, ਮੂੰਗਫਲੀ, ਹਲਦੀ ਅਤੇ ਸਬਜ਼ੀਆਂ ਦੀ ਕਾਸ਼ਤ ਦੀਆਂ ਕਾਫ਼ੀ ਸੰਭਾਵਨਾਵਾਂ ਹਨ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੇ ਉੱਨਤ ਢੰਗਾਂ ਨੁੰ ਅਪਣਾ ਕੇ ਫ਼ਸਲ਼ੀ ਵਿਭਿੰਨਤਾ ਲਿਆਂਦੀ ਜਾ ਸਕਦੀ ਹੈ।

ਮੱਕੀ : ਮੱਕੀ ਤੇ ਅਧਾਰਿਤ ਫ਼ਸਲੀ ਚੱਕਰ ਵਿੱਚ ਮੱਕੀ ਦੀ ਬਿਜਾਈ ਮਈ ਦੇ ਅੰਤ ਤੋਂ ਲੈ ਕੇ ਜੂਨ ਦੇ ਅੱਧ ਤੱਕ ਕਰ ਦਿਉ। ਮੱਕੀ ਦੀ ਵਾਢੀ ਤੋਂ ਬਾਅਦ ਸਤੰਬਰ ਦੇ ਅੰਤ ਵਿੱਚ ਆਲੂ ਦੀ ਬਿਜਾਈ ਕਰੋ। ਆਲੂਆਂ ਦੀ ਕੱਚੀ ਪੁਟਾਈ ਤੋਂ ਬਾਅਦ ਪਛੇਤੀ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਜਾਂ, ਆਲੂਆਂ ਦੀ ਪੱਕੀ ਪੁਟਾਈ ਤੋਂ ਬਾਅਦ ਗਰਮੀ ਰੁੱਤ ਦੀ ਮੂੰਗੀ ਨੂੰ ਮਾਰਚ ਦੇ ਦੂਜੇ ਹਫ਼ਤੇ ਤੋਂ ਤੀਜੇ ਹਫ਼ਤੇ ਤੱਕ ਬੀਜਣਾ ਚਾਹੀਦਾ ਹੈ। ਕਣਕ ਦੀ ਫ਼ਸਲ ਦੀ ਕਟਾਈ ਤੋਂ ਬਾਅਦ (ਮੱਧ ਅਪ੍ਰੈਲ ਤੋਂ ਬਾਅਦ) ਬੀਜੀ ਹੋਈ ਗਰਮ ਰੁੱਤ ਦੀ ਮੂੰਗੀ ਦਾ ਪੱਕਣ ਸਮੇਂ ਅਗੇਤੀ ਬਰਸਾਤ ਦੇ ਅਸਰ ਹੇਠ ਆਉਣ ਦਾ ਡਰ ਰਹਿੰਦਾ ਹੈ। ਇਸ ਤੋਂ ਇਲਾਵਾ, ਆਲੂਆਂ ਤੋਂ ਬਾਅਦ ਬੀਜੀ ਹੋਈ ਗਰਮੀ ਰੁੱਤ ਦੀ ਮੂੰਗੀ ਨੂੰ ਕੋਈ ਵੀ ਖਾਦ ਪਾਉਣ ਦੀ ਲੋੜ ਨਹੀਂ ਹੁੰਦੀ।

ਮੱਕੀ ਤੋਂ ਬਾਅਦ ਆਲੂਆਂ ਦੇ ਬਦਲ ਵਜੋਂ ਤੋਰੀਏ ਜਾਂ ਅਗੇਤੇ ਮਟਰ ਦੀ ਬਿਜਾਈ ਸਤੰਬਰ ਦੇ ਦੂਜੇ ਪੰਦਰਵਾੜੇ ਵੀ ਕੀਤੀ ਜਾ ਸਕਦੀ ਹੈ। ਤੋਰੀਏ ਜਾਂ ਮਟਰਾਂ ਤੋਂ ਬਾਅਦ ਜਨਵਰੀ-ਫਰਵਰੀ ਦੇ ਮਹੀਨਿਆਂ ਦੌਰਾਨ ਖੇਤ ਖਾਲੀ ਹੋ ਜਾਂਦਾ ਹੈ ਜਿਸ ਦੌਰਾਨ ਕਿਸਾਨ ਸੂਰਜਮੁਖੀ, ਪਿਆਜ਼, ਮੈਂਥਾਂ ਜਾਂ ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਕਰ ਸਕਦੇ ਹਨ। ਸੂਰਜਮੁਖੀ ਜਾਂ ਪਿਆਜ਼ ਦੀ ਬਿਜਾਈ ਜਨਵਰੀ ਦੇ ਪਹਿਲੇ ਪੰਦਰ੍ਹਵਾੜੇ ਵਿੱਚ ਕਰਨੀ ਚਾਹੀਦੀ ਹੈ। ਇਹਨਾਂ ਫ਼ਸਲਾਂ ਦੇ ਬਦਲ ਵਜੋਂ ਮੈਂਥੇ ਨੂੰ ਜਨਵਰੀ ਦੇ ਦੂਜੇ ਪੰਦਰ੍ਹਵਾੜੇ ਵਿਚ ਲਗਾਇਆ ਜਾ ਸਕਦਾ ਹੈ। ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਫ਼ਰਵਰੀ ਦੇ ਪਹਿਲੇ ਪੰਦਰਵਾੜੇ ਕੀਤੀ ਜਾਂਦੀ ਹੈ ਅਤੇ ਪਾਣੀ ਦੀ ਬੱਚਤ ਲਈ ਬਹਾਰ ਰੁੱਤ ਦੀ ਮੱਕੀ ਨੂੰ ਤੁਪਕਾ ਸਿੰਚਾਈ ਰਾਹੀਂ ਪਾਣੀ ਲਾਉਣਾ ਲਾਹੇਵੰਦ ਹੁੰਦਾ ਹੈ।

ਮੂੰਗਫ਼ਲੀ : ਭੱਲ ਵਾਲੀਆਂ ਜ਼ਮੀਨਾਂ ਅਤੇ ਬਰਾਨੀ ਇਲਾਕਿਆਂ ਵਿੱਚ ਮੂੰਗਫ਼ਲੀ ਦੀ ਬਿਜਾਈ ਅਪ੍ਰੈਲ ਦੇ ਅਖੀਰ ਜਾਂ ਮਈ ਦੇ ਸ਼ੁਰੂ ਵਿੱਚ ਕਰ ਦਿਉ। ਇਹ ਫ਼ਸਲ 4 ਮਹੀਨਿਆਂ ਵਿੱਚ ਖੇਤ ਵਿਹਲਾ ਕਰ ਦਿੰਦੀ ਹੈ। ਇਸ ਤੋਂ ਬਾਅਦ ਸਤੰਬਰ ਦੇ ਦੂਸਰੇ ਪੰਦਰ੍ਹਵਾੜੇ ਵਿੱਚ ਆਲੂ ਜਾਂ ਅਗੇਤੇ ਮਟਰ ਜਾਂ ਤੋਰੀਏ ਦੀ ਫ਼ਸਲ ਨੂੰ ਬੀਜ ਦੇਣਾ ਚਾਹੀਦਾ ਹੈ। ਇਹ ਫ਼ਸਲਾਂ ਦਸੰਬਰ ਅੰਤ ਤੱਕ ਖੇਤ ਖਾਲੀ ਕਰ ਦਿੰਦੀਆਂ ਹਨ ਜਿਸ ਦੌਰਾਨ ਕਣਕ ਦੀ ਪਛੇਤੀ ਕਿਸਮ ਜਾਂ ਸੂਰਜਮੁਖੀ ਬੀਜੀ ਜਾ ਸਕਦੀ ਹੈ।

ਸੋਇਆਬੀਨ : ਦਾਲਾਂ ਤੇ ਅਧਾਰਿਤ ਫ਼ਸਲੀ ਚੱਕਰ ਵਿੱਚ ਸੋਇਆਬੀਨ ਦੀ ਬਿਜਾਈ ਜੂਨ ਦੇ ਪਹਿਲੇ ਪੰਦਰਵਾੜੇ ਵਿੱਚ ਕਰੋ। ਇਸ ਤੋਂ ਬਾਅਦ ਨਵੰਬਰ ਵਿੱਚ ਕਣਕ ਜਾਂ ਮਟਰਾਂ ਦੀ ਬਿਜਾਈ ਕੀਤੀ ਜਾ ਸਕਦੀ ਹੈ। ਮਟਰਾਂ ਤੋਂ ਬਾਅਦ ਗਰਮ ਰੁੱਤ ਦੀ ਮੂੰਗੀ ਦੀ ਬਿਜਾਈ ਮਾਰਚ ਦੇ ਦੂਸਰੇ ਪੰਦਰਵਾੜੇ ਵਿੱਚ ਕਰਨੀ ਚਾਹੀਦੀ ਹੈ।

ਹਲਦੀ : ਹਲਦੀ ਨੂੰ ਅਪ੍ਰੈਲ ਦੇ ਅੰਤ ਵਿੱਚ ਬੀਜੋ ਅਤੇ ਇਹ ਫ਼ਸਲ ਨਵੰਬਰ ਦੇ ਅਖੀਰ ਵਿੱਚ ਖੇਤ ਖਾਲੀ ਕਰ ਦਿੰਦੀ ਹੈ। ਇਸ ਤੋਂ ਬਾਅਦ ਕਣਕ ਦੀ ਬਿਜਾਈ ਕਰੋ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਤੋਂ ਲੈ ਕੇ ਅੱਧ ਜਨਵਰੀ ਦੌਰਾਨ ਹਾੜ੍ਹੀ ਰੁੱਤ ਦੇ ਪਿਆਜ਼ਾਂ ਦੀ ਪਨੀਰੀ ਨੂੰ ਲਾ ਦੇਣਾ ਚਾਹੀਦਾ ਹੈ।

ਉਪਰੋਕਤ ਲਿਖੇ ਫ਼ਸਲੀ ਚੱਕਰ ਝੋਨੇ-ਕਣਕ ਦੇ ਮੁਕਾਬਲੇ ਬਹੁਤ ਘੱਟ ਕੁਦਰਤੀ ਸਰੋਤਾਂ ਦਾ ਇਸਤੇਮਾਲ ਕਰਦੇ ਹਨ। ਇਹ ਸਾਰੇ ਫ਼ਸਲੀ ਚੱਕਰ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਝੋਨੇ-ਕਣਕ ਨਾਲੋਂ ਵਧੇਰੀ ਆਮਦਨ ਦਿੰਦੇ ਹਨ ਅਤੇ ਇਹਨਾਂ ਨੂੰ ਅਪਨਾਉਣ ਨਾਲ ਪਾਣੀ ਦੀ ਵੀ ਚੋਖੀ ਬਚਤ ਹੋਵੇਗੀ। ਇਸ ਲਈ ਇਹਨਾਂ ਫ਼ਸਲੀ ਚੱਕਰਾਂ ਨੂੰ ਆਪਣੇ ਇਲਾਕੇ ਦੇ ਪੌਣ-ਪਾਣੀ, ਜ਼ਮੀਨ ਦੀ ਕਿਸਮ ਅਤੇ ਮੰਡੀਕਰਨ ਦੀਆਂ ਸਹੂਲਤਾਂ ਨੂੰ ਧਿਆਨ ਵਿੱਵ ਰੱਖਦੇ ਹੋਏ ਅਪਣਾਇਆ ਜਾ ਸਕਦਾ ਹੈ। ਇਸ ਦੇ ਲਈ ਸਭ ਤੋਂ ਜ਼ਰੂਰੀ ਹੈ ਕਿ ਇਹਨਾਂ ਬਦਲਵੀਆਂ ਫ਼ਸਲਾਂ ਲਈ ਲਾਹੇਵੰਦ ਭਾਅ ਅਤੇ ਸੁਚੱਜਾ ਮੰਡੀਕਰਨ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨ ਇਹਨਾਂ ਨੂੰ ਅਪਣਾ ਕੇ ਵੱਧ ਤੋਂ ਵੱਧ ਮੁਨਾਫਾ ਲੈ ਸਕਣ।

 

ਸਿਮਰਜੀਤ ਕੌਰ ਅਤੇ ਵਿਵੇਕ ਕੁਮਾਰ
ਡਾਇਰੈਕਟੋਰੇਟ ਆਫ ਐਕਸਟੈਂਸਨ ਐਜੂਕੇਸ਼ਨ, ਪੀ.ਏ.ਯੂ. ਲੁਧਿਆਣਾ

Summary in English: Changes in Paddy Based Crop Cycles - Time Needed (1)

Like this article?

Hey! I am KJ Staff. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters